Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਲਿੰਗ ਨਿਰਧਾਰਣ ਟੈਸਟ ਕਰਨ ਵਾਲੇ 60 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, 14 ਮਸ਼ੀਨਾਂ ਕੀਤੀਆਂ ਸੀਲ : ਬਲਬੀਰ ਸਿੰਘ ਸਿੱਧੂ

ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦਰਜ ਹੋਣ 'ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ

5 Dariya News

ਚੰਡੀਗੜ੍ਹ , 18 Jul 2019

Last updated on: Jul 18, 2019, 00:00 IST

ਪੰਜਾਬ ਸਰਕਾਰ ਨੇ ਲਿੰਗ ਨਿਰਧਾਰਣ ਟੈਸਟ ਕਰਨ ਵਾਲੇ ਸਕੈਨਿੰਗ ਕੇਂਦਰਾਂ ਦੇ ਮੁਕੰਮਲ ਖਾਤਮੇ ਲਈ ਗੰਭੀਰਤਾ ਨਾਲ ਕਾਰਵਾਈ ਕਰਦਿਆਂ 60 ਦੋਸ਼ਿਆਂ ਨੂੰ ਗ੍ਰਿਫਤਾਰ ਕਰਕੇ ਸਕੈਨਿੰਗ ਕਰਨ ਵਾਲੀਆਂ 14 ਮਸ਼ੀਨਾਂ ਸੀਲ ਕੀਤੀਆਂ ਹਨ ਤਾਂ ਜੋ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਖਤਮ ਕਰ ਕੇ ਲਿੰਗ-ਅਨੁਪਾਤ ਦੇ ਸੰਤੁਲਨ ਵਿਚ ਹਾਂ-ਪੱਖੀ ਸੁਧਾਰ ਕੀਤੇ ਜਾ ਸਕਣ। ਇਸ ਗੱਲ ਦਾ ਖੁਲਾਸਾ ਇਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿਚ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰ੍ਹਾਂ ਗੰਭੀਰ ਹੈ ਜਿਸ ਲਈ ਸੂਬੇ ਦੇ ਸਾਰੇ ਜਿਲ੍ਹਿਆਂ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲੇ ਸਕੈਨਿੰਗ ਕੇਂਦਰਾਂ 'ਤੇ ਸਖਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਵੰਬਰ, 2018 ਤੋਂ ਜੂਨ, 2019 ਤੱਕ ਦੋਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ 18 ਐਫ.ਆਈ.ਆਰ. ਦਰਜ ਕਰਕੇ 60 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ 14 ਅਲਟਰਾਸਾਊਂਡ ਮਸ਼ੀਨਾਂ ਸੀਲ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਮਾਫੀਆ ਦੇ ਮੁਕੰਮਲ ਖਾਤਮੇ ਲਈ ਵਿਆਪਕ ਪੱਧਰ 'ਤੇ ਰੂਪ-ਰੇਖਾ ਤਿਆਰ ਕੀਤੀ ਗਈ ਹੈ ਜਿਸ ਅਧੀਨ ਇਸ ਸਮਾਜਿਕ ਬੁਰਾਈ ਨਾਲ ਜੁੜੇ ਲਿੰਗ ਨਿਰਧਾਰਣ ਟੈਸਟ ਕਰਨ ਵਾਲੇ ਸਕੈਨਿੰਗ ਕੇਂਦਰਾਂ ਅਤੇ ਡਾਕਟਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਗਈ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲੇ ਕੇਂਦਰਾਂ 'ਤੇ ਸਖਤ ਕਾਰਵਾਈ ਕਰਨ ਲਈ ਇਕ ਜਾਸੂਸ ਏਜੰਸੀ ਨਾਲ ਇਕਰਾਰਨਾਮਾ ਵੀ ਕੀਤਾ ਗਿਆ ਹੈ ਜਿਸ ਵਲੋਂ ਹੁਣ ਤੱਕ 19 ਸਟਿੰਗ ਅਪ੍ਰੇਸ਼ਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਲਿੰਗ ਨਿਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦਰਜ ਹੋਣ 'ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। 

ਜਿਸ ਉਪਰੰਤ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ ਪਰ ਅਜੇ ਵੀ ਇਸ ਮਾਫੀਆ ਨਾਲ ਜੁੜੇ ਲੋਕਾਂ ਵਿਰੁੱਧ ਸਖਤੀ ਨਾਲ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਰਿਵਾਰ ਭਲਾਈ ਅਫਸਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ ਕਿ ਲਿੰਗ ਨਿਰਧਾਰਣ ਟੈਸਟ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ 'ਚ ਲਿੰਗ-ਅਨੁਪਾਤ ਦਰ ਨੂੰ ਸੁਧਾਰਣ ਇਹ ਜਰੂਰੀ ਹੈ ਕਿ ਨਵੀਂ ਰਜਿਸਟ੍ਰੇਸ਼ਨ ਲਈ ਗਰਭਵਤੀ ਅੋਰਤ ਭਾਂਵੇ ਉਹ ਪ੍ਰਾਇਵੇਟ ਕੇਂਦਰ ਵਿਚ ਅਲਟਰਾਸਾਊਂਡ ਕਰਵਾਏ ਜਾਂ ਫਿਰ ਸਰਕਾਰੀ ਵਿਚ ਉਸ ਦੀ ਰਜਿਸਟ੍ਰੇਸ਼ਨ ਸਰਕਾਰੀ ਹਸਪਤਾਲ ਵਿਚ ਕੀਤੀ ਜਾਵੇ ਭਾਵ ਉਸ ਕੋਲ ਅਲਟਰਾਸਾਊਂਡ ਕਰਵਾਉਣ ਸਮੇਂ ਮਾਂ ਤੇ ਬੱਚਾ ਸੁਰੱਖਿਆ ਕਾਰਡ (ਟੀਕਾਕਰਣ ਕਾਰਡ) ਹੋਵੇ। ਜਿਸ ਨੂੰ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਪ੍ਰਕਿਰਿਆ ਨਾਲ ਰਜਿਸਟ੍ਰੇਸ਼ਨ ਹੋਣ ਤੋਂ ਬਾਅਦ ਹੀ ਗਰਭਵਤੀ ਔਰਤ ਪ੍ਰਾਇਵੇਟ ਜਾਂ ਸਰਕਾਰੀ ਸਕੈਨਿੰਗ ਕੇਂਦਰ ਵਿਚ ਆਪਣਾ ਅਲਟਰਾਸਾਊਂਡ ਦਾ ਟੈਸਟ ਕਰਵਾ ਸਕੇਗੀ। ਉਨ੍ਹਾਂ ਕਿਹਾ ਇਸ ਪ੍ਰਕਿਰਿਆ ਨਾਲ ਗਰਭਵਤੀ ਔਰਤਾਂ ਨਾਲ ਸਬੰਧਤ ਸਹੀ ਅੰਕੜੇ ਸਰਕਾਰ ਕੋਲ ਉਪਲਬਧ ਹੋ ਸਕਣਗੇ ਤੇ ਲਿੰਗ ਅਨੁਪਾਤ ਦਰ ਵਿਚ ਸੁਧਾਰ ਕਰਨ ਦੀ ਮੁਹਿੰਮ ਦੇ ਨਾਲ-ਨਾਲ ਹੋਰ ਭਲਾਈ ਸਕੀਮਾਂ ਨੂੰ ਲਾਭਪਾਤਰੀ ਤੱਕ ਪਹੁੰਚਾਉਣ ਵਿਚ ਵੀ ਮਦੱਦ ਮਿਲੇਗੀ।ਸਿਹਤ ਮੰਤਰੀ ਨੇ ਆਨ-ਲਾਈਨ ਪ੍ਰਕਿਰਿਆ ਦੀ ਮਹਤੱਤਾ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਗਰਭਵਤੀ ਔਰਤਾਂ ਨਾਲ ਸਬੰਧਤ ਸਹੀ ਜਾਣਕਾਰੀ ਹੋਣ ਨਾਲ ਜਿਥੇ ਸਕੈਨਿੰਗ ਕੇਂਦਰਾਂ ਦੀ ਨਿਗਰਾਨੀ ਵੀ ਆਸਾਨ ਹੋਵੇਗੀ ਉਥੇ ਹੀ ਇਨ੍ਹਾਂ ਅੋਰਤਾਂ ਦੀ ਰਜਿਸਟ੍ਰੇਸ਼ਨ ਵੀ ਆਨ-ਲਾਈਨ ਹੋ ਸਕੇਗੀ। ਉੁਨ੍ਹਾਂ ਅੱਗੇ ਦੱਸਿਆ ਕਿ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲੇ ਸੀਲ ਹੋਏ ਸਕੈਨਿੰਗ ਕੇਂਦਰਾਂ ਦੇ ਨਾਲ ਦੋਸ਼ੀਆਂ ਸਬੰਧੀ ਜਾਣਕਾਰੀ ਵੀ ਆਨ-ਲਾਈਨ ਉਪਲਬਧ ਹੋ ਸਕੇਗੀ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD