Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਖੰਨਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ 4 ਕਾਬੂ, ਇੱਕ ਮੌਕੇ ਤੋਂ ਫਰਾਰ

5 Dariya News

ਲੁਧਿਆਣਾ/ਖੰਨਾ , 19 Jul 2019

Last updated on: Jul 19, 2019, 00:00 IST

ਗੁਰਸ਼ਰਨਦੀਪ ਸਿੰਘ ਗਰੇਵਾਲ, ਸੀਨੀਅਰ ਪੁਲਿਸ ਕਪਤਾਨ, ਖੰਨਾ ਨੇ ਪ੍ਰੈਸ ਕਾਨਫਰੰਸ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਸ੍ਰੀ ਦਿਨਕਰ ਗੁਪਤਾ, ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ੍ਹ ਅਤੇ ਸ੍ਰੀ ਰਣਬੀਰ ਸਿੰਘ ਖੱਟੜਾ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ, ਰੇਜ਼, ਲੁਧਿਆਣਾ ਜੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਖੰਨਾ ਪੁਲਿਸ ਵੱਲੋ ਨਸ਼ਿਆ, ਨਸ਼ਿਆ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਮੁਹਿੰਮ ਦੌਰਾਨ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਜੇਰ ਸਰਕਰਦਗੀ ਸ਼੍ਰੀ ਜਸਵੀਰ ਸਿੰਘ ਪੀ.ਪੀ.ਐੱਸ, ਪੁਲਿਸ ਕਪਤਾਨ (ਆਈ) ਖੰਨਾ, ਸ਼੍ਰੀ ਦੀਪਕ ਰਾਏ ਪੀ.ਪੀ.ਐੱਸ. ਉਪ ਪੁਲਿਸ ਕਪਤਾਨ ਖੰਨਾ, ਇੰਸਪੈਕਟਰ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਖੰਨਾ ਦੇ ਥਾਣੇਦਾਰ ਬਖਸ਼ੀਸ਼ ਸਿੰਘ ਸਮੇਤ ਪੁਲਿਸ ਪਾਰਟੀ ਬਾ ਚੈਕਿੰਗ ਸ਼ੱਕੀ ਪੁਰਸ਼ਾ/ਵਹੀਕਲਾਂ ਦੇ ਸਬੰਧ ਵਿੱਚ ਪੈਟਰੋਲਿੰਗ ਕਰਦੇ ਹੋਏ ਸੂਆ ਪੁਲੀ ਪਿੰਡ ਭੱਟੀਆ ਪਾਸ ਮੌਜੂਦ ਸੀ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸਚਿਨ ਤੋਮਰ ਪੁੱਤਰ ਕ੍ਰਿਸ਼ਨ ਪਾਲ ਵਾਸੀ ਗਲੀ ਨੰਬਰ 8, ਉੱਤਸਚਿਨ ਕਲੋਨੀ, ਲੋਨੀ, ਗਾਜੀਆਬਾਦ ਯੂ.ਪੀ, ਭਾਰਤ ਭੂਸ਼ਣ ਪੁੱਤਰ ਮੂਲ ਚੰਦ ਵਾਸੀ ਮਕਾਨ ਨੰਬਰ 606, ਸੰਗਮ ਬਿਹਾਰ, ਲੋਨੀ, ਗਾਜੀਆਬਾਦ ਯੂ.ਪੀ, ਰਕੇਸ਼ ਕੁਮਾਰ ਪੁੱਤਰ ਰਮੇਸ਼ਵਰ ਵਾਸੀ ਪਿੰਡ ਜਾਬਲੀ, ਲੋਨੀ, ਗਾਜੀਆਬਾਦ ਯੂ.ਪੀ, ਸੁੰਦਰ ਸਿੰਘ ਪੁੱਤਰ ਰਣਬੀਰ ਪ੍ਰਸ਼ਾਦ ਵਾਸੀ ਗਲੀ ਨੰਬਰ 1, ਮਕਾਨ ਨੰਬਰ 112, ਸ਼ਿਵ ਬਿਹਾਰ ਰਾਵਲ ਨਗਰ ਦਿੱਲੀ ਅਤੇ ਅਜੈ ਵਾਸੀ ਬੁਲੰਦਸ਼ਹਿਰ ਯੂ.ਪੀ. ਜੋ ਕਾਰ ਨੰਬਰ ਡੀ.ਐੱਲ-10-ਸੀ.ਡੀ-1967 ਰੰਗ ਡਾਰਕ ਗ੍ਰੇਅ ਮਾਰਕਾ ਆਈ-10 ਵਿੱਚ ਅਸਲੇ ਸਮੇਤ ਲੈਸ ਹੋ ਕੇ ਬੇ-ਅਬਾਦ ਭੱਠਾ ਪਿੰਡ ਬਾਹੋਮਾਜਰਾ ਮੌਜੂਦ ਹਨ, ਜੋ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜੇਕਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਅਸਲੇ ਸਮੇਤ ਕਾਬੂ ਆ ਸਕਦੇ ਹਨ। ਜਿਸ 'ਤੇ ਕਾਰਵਾਈ ਕਰਦਿਆ ਪੁਲਿਸ ਪਾਰਟੀ ਵੱਲੋ ਘੇਰਾਬੰਦੀ ਕਰਕੇ 4 ਦੋਸ਼ੀਆਨ ਨੂੰ ਅਸਲੇ ਸਮੇਤ ਮੌਕਾ 'ਤੇ ਕਾਬੂ ਕੀਤਾ, ਜਿਹਨਾ ਵਿੱਚੋਂ ਦੋਸ਼ੀ ਅਜੈ ਵਾਸੀ ਬੁਲੰਦਸ਼ਹਿਰ ਮੌਕੇ ਤੋਂ ਫਰਾਰ ਹੋ ਗਿਆ। ਇਨ੍ਹਾਂ ਕੋਲੋਂ 2 ਪਿਸਟਲ 9 ਐਮ.ਐਮ., 4 ਜਿੰਦਾ ਕਾਰਤੂਸ ਅਤੇ ਦੋ ਮੈਗਜੀਨ, 2 ਪਿਸਟਲ 32 ਬੋਰ, 4 ਜਿੰਦਾ ਕਾਰਤੂਸ ਅਤੇ ਦੋ ਮੈਗਜੀਨ ਅਤੇ ਇੱਕ ਕਾਰ ਨੰਬਰ ਡੀਐਲ-10-ਸੀਡੀ-1967 ਮੌਕੇ 'ਤੇ ਬਰਾਮਦ ਕੀਤੀਆਂ ਗਈਆਂ।ਇਨ੍ਹਾ ਖਿਲਾਫ ਮੁੱਕਦਮਾ ਨੰਬਰ 161 ਮਿਤੀ 18.07.19 ਅ/ਧ 399/402 ਆਈ.ਪੀ.ਸੀ, 25/54/59 ਅਸਲਾ ਐਕਟ ਥਾਣਾ ਸਦਰ ਖੰਨਾ ਦਰਜ਼ ਰਜਿਸਟਰ ਕਰਕੇ ਉਕਤ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ। ਦੋਸ਼ੀਆਨ ਪਾਸੋਂ ਪੁੱਛਗਿੱਛ ਜਾਰੀ ਹੈ, ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਫਰਾਰ ਹੋਏ ਦੋਸ਼ੀ ਅਜੈ ਵਾਸੀ ਬੁਲੰਦ ਸ਼ਹਿਰ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD