Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਕੇਂਦਰ ਸਰਕਾਰ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਨਾ ਖੇਡੇ : ਸਾਧੂ ਸਿੰਘ ਧਰਮਸੋਤ

ਕਿਹਾ-ਐਸ.ਸੀ. ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਕੇਂਦਰ ਸਰਕਾਰ ਸਕਾਲਰਸ਼ਿਪ ਦਾ ਨਵਾਂ ਪ੍ਰਸਤਾਵ ਤੁਰੰਤ ਵਾਪਸ ਲਵੇ

5 Dariya News

ਚੰਡੀਗੜ , 20 Jul 2019

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਨੁਪਾਤ (90:10) ਦਾ ਨਵਾਂ ਪ੍ਰਸਤਾਵ ਤੁਰੰਤ ਵਾਪਸ ਲਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਕਾਲਰਸ਼ਿਪ ਅਨੁਪਾਤ ਦਾ ਪੁਰਾਣਾ ਫਾਰਮੂਲਾ (60:40) ਲਾਗੂ ਕਰਕੇ ਹੀ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਬਰਬਾਦ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕੇਂਦਰ ਤੇ ਸੂਬੇ ਦੇ ਸ਼ੇਅਰ ਵਿੱਚ ਬਿਨਾਂ ਕੋਈ ਬਦਲਾਅ ਕੀਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਰੱਖਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਨਾ ਖੇਡੇ।ਅੱਜ ਇੱਥੇ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਵੱਲੋ ਕਰਵਾਏ ਆਰੀਅਨਜ਼ ਸਕਾਲਰਸ਼ਿਪ ਮੇਲੇ ਸ਼ਿਰਕਤ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸਕਾਲਰਸ਼ਿਪ ਦੇ ਨਵੇਂ ਪ੍ਰਸਤਾਵ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਨਾਲ ਕੇਂਦਰ ਸਰਕਾਰ ਅਨੂਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਨੂੰ ਮੁੱਖ ਧਾਰਾ 'ਚ ਲਿਆਉਣ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਕਿਸੇ ਵੀ ਕਾਲਜ ਵਿੱਚ ਦਾਖਲਾ ਲੈਣ 'ਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। 

ਆਰੀਅਨਜ਼ ਗਰੁੱਪ ਆਫ ਕਾਲਜਿਜ਼ ਵੱਲੋ ਕਰਵਾਏ ਇਸ ਸਕਾਲਰਸ਼ਿਪ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉੱਪ ਕੁਲਪਤੀ ਡਾ. ਬੀ. ਐਸ. ਘੁੰਮਣ ਨੇ ਗੈਸਟ ਆਫ ਆਨਰ ਵਜੋਂ ਸ਼ਮੂਲੀਅਤ ਕੀਤੀ ਜਦਕਿ ਇਸ ਸਮਾਗਮ ਦੀ ਪ੍ਰਧਾਨਗੀ ਆਰੀਅਨਜ਼ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਕੀਤੀ। ਡਾ. ਬੀ. ਐਸ. ਘੁੰਮਣ ਨੇ ਆਰੀਅਨਜ਼ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਰੀਅਨਜ਼ ਸੰਸਥਾ, ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਦੇ ਅਧੀਨ 265 ਸੰਸਥਾਵਾਂ ਵਿੱਚੋਂ ਇੱਕ ਹੈ। ਇਸ ਮੌਕੇ ਐਸ.ਸੀ/ਐਸ.ਟੀ. ਵਿਦਿਆਰਥੀਆਂ ਦੇ ਲਈ ਇੱਕ ਵਿਸ਼ੇਸ਼ ਸਕਾਲਰਸ਼ਿਪ ਹੈਲਪਲਾਈਨ ਨੰਬਰ ਵੀ ਸ਼ੁਰੂ ਕੀਤਾ ਗਿਆ। ਇਸ ਮੇਲੇ ਵਿੱਚ 100 ਹੋਣਹਾਰ ਅਤੇ ਯੋਗ ਵਿਦਿਆਰਥੀਆਂ ਨੂੰ ਮੈਰਿਟ ਕਮ ਮੀਨਸ ਦੇ ਆਧਾਰ 'ਤੇ ਸਕਾਲਰਸ਼ਿਪ ਦੇ ਕੇ ਸਨਮਾਨਿਆ ਗਿਆ।ਇਸ ਮੌਕੇ ਡਾ. ਪ੍ਰਵੀਨ ਕਟਾਰੀਆ ਡਾਇਰੈਕਟਰ ਜਨਰਲ, ਪ੍ਰੋਫੈਸਰ ਬੀ. ਐਸ. ਸਿੱਧੂ ਡਾਇਰੈਕਟਰ, ਆਰੀਅਨਜ਼ ਗਰੁੱਪ, ਸ੍ਰੀਮਤੀ ਰਮਨ ਰਾਣੀ ਗੁਪਤਾ ਪ੍ਰਿੰਸੀਪਲ ਆਰੀਅਨਜ਼ ਗਰੁੱਪ, ਸ੍ਰੀ ਸਟੀਵਨ ਜਵੰਦਾ, ਰਜਿਸਟਰਾਰ ਆਰੀਅਨਜ਼ ਗਰੁੱਪ ਆਦਿ ਵੀ ਮੌਜੂਦ ਸਨ।

 

Tags: Sadhu Singh Dharamsot , Aryan College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD