Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਜਲ ਸ਼੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਤਲੁਜ, ਬਿਆਸ ਦਰਿਆਵਾ ਤੇ ਡ੍ਰੇਨਾਂ ਦਾ ਦੌਰਾ

ਅਧਿਕਾਰੀਆਂ ਨੂੰ ਹੜਾਂ ਦੀ ਰੋਕਥਾਮ ਲਈ ਪੁਖਤਾ ਇੰਤਜਾਮ ਕਰਨ ਦੇ ਹੁਕਮ

5 Dariya News

ਸ੍ਰੀ ਮੁਕਤਸਰ ਸਾਹਿਬ , 20 Jul 2019

Last updated on: Jul 20, 2019, 00:00 IST

ਪੰਜਾਬ ਦੇ ਜਲ ਸ਼ੋ੍ਰਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸਤਲੁਜ ਅਤੇ ਬਿਆਸ ਦਰਿਆਵਾਂ ਅਤੇ ਅੰਮ੍ਰਿਤਸਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਜ਼ਿਲਿਆਂ ਵਿਚ ਪੈਂਦੀਆਂ ਡ੍ਰੇਨਾਂ ਦਾ ਦੌਰਾ ਕਰਕੇ ਪਿੱਛਲੇ ਦਿਨਾਂ ਦੌਰਾਨ ਰਾਜ ਵਿਚ ਪਏ ਭਾਰੀ ਮੀਂਹਾਂ ਤੋਂ ਬਾਅਦ ਉਪਜੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਹੜ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਸਾਰੇ ਢੁਕਵੇਂ ਕਦਮ ਚੁੱਕੇ ਜਾਣ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਇਸ ਦੌਰੇ ਦੌਰਾਨ ਸ: ਸਰਕਾਰੀਆ ਨੇ ਅੱਜ ਮੌਜਗੜ ਡ੍ਰੇਨ, ਜ਼ੀਰਾ ਡ੍ਰੇਨ, ਮੁੱਦਕੀ ਡ੍ਰੇਨ, ਪੱਕਾ ਡ੍ਰੇਨ, ਲੰਗੇਆਣਾ ਡ੍ਰੇਨ, ਬੂੜਾ ਗੁੱਜਰ ਡ੍ਰੇਨ ਅਤੇ ਚੰਦ ਭਾਨ ਡ੍ਰੇਨ ਤੋਂ ਇਲਾਵਾ ਤਰਨਤਾਰਨ ਜ਼ਿਲੇ ਵਿਚ ਪੈਂਦੇ ਹਰੀਕੇ ਹੈਡਵਰਕਸ ਦਾ ਵੀ ਦੌਰਾ ਕੀਤਾ। ਇਸ ਦੌਰੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਉਦੇਕਰਨ ਵਿਚ ਜਿੱਥੇ ਮੀਂਹ ਦਾ ਪਾਣੀ ਆਉਣ ਕਾਰਨ ਲਗਭਗ ਦੋ ਸੌ ਲੋਕ ਪ੍ਰਭਾਵਿਤ ਹੋਏ ਹਨ, ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜਾਂ ਨਾਲ ਨਜਿੱਠਣ ਅਤੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਤਰਾਂ ਨਾਲ ਤਿਆਰ ਹੈ। ਉਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਚ ਲਗਭਗ 25 ਹਜਾਰ ਏਕੜ ਰਕਬੇ ਵਿਚ ਫਸਲਾਂ ਵਿਚ ਪਾਣੀ ਭਰਿਆ ਹੈ।ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਚ ਜਿੰਨਾਂ ਪਿੰਡਾਂ ਵਿਚ ਜਲ ਨਿਕਾਸੀ ਦੀ ਸਮੱਸਿਆ ਹੈ ਉਨਾਂ ਪਿੰਡਾਂ ਦੇ ਲੋਕਾਂ ਦੀ ਆਮ ਸਹਿਮਤੀ ਕਰਵਾ ਕੇ ਜਰੂਰਤ ਅਨੁਸਾਰ ਜਲ ਨਿਕਾਸੀ ਦੀ ਵਿਵਸਥਾ ਕੀਤੀ ਜਾਵੇਗੀ। 

ਉਨਾਂ ਨੇ ਕਿਹਾ ਕਿ ਇਸ ਸਬੰਧੀ ਸਮੂਹ ਪਿੰਡਾਂ ਨੂੰ ਨਾਲ ਲੈ ਕੇ ਪੱਕੀ ਯੋਜਨਾਬੰਦੀ ਕੀਤੀ ਜਾਵੇਗੀ ਤਾਂ ਜੋ ਮੁੜ ਅਜਿਹੇ ਹਾਲਾਤ ਪੈਦਾ ਨਾ ਹੋਣ। ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਜਿੱਥੇ ਸੇਮ ਨਾਲਿਆਂ ਨੂੰ ਡੁੰਘਾ ਕਰਨ ਜਾਂ ਚੌੜਾ ਕਰਨ ਦੀ ਸੰਭਾਵਨਾ ਹੋਵੇ ਉਸਦਾ ਪਤਾ ਲਗਾਇਆ ਜਾਵੇ ਤਾਂ ਜੋ ਭਵਿੱਖ ਵਿਚ ਹੜ ਵਰਗੇ ਹਾਲਾਤ ਪੈਦਾ ਨਾ ਹੋਣ।ਇਸ ਮੌਕੇ ਉਨਾਂ ਨੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪ੍ਰਭਾਵਿਤਾਂ ਨੂੰ ਹਰ ਪ੍ਰਕਾਰ ਦੀ ਸੰਭਵ ਮਦਦ ਪੁੱਜਦੀ ਕਰੇਗੀ ਅਤੇ ਸਰਕਾਰੀ ਮਸ਼ੀਨਰੀ ਨੂੰ ਹੜ ਰਾਹਤ ਕਾਰਜਾਂ ਵਿਚ ਮੁਸਤੈਦੀ ਨਾਲ ਤਾਇਨਾਤ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਰਾਹਤ ਕਾਰਜਾਂ ਅਤੇ ਜਲ ਨਿਕਾਸੀ ਦੇ ਕੰਮ ਨੂੰ ਤੇਜੀ ਨਾਲ ਨੇਪਰੇ ਚਾੜਨ ਲਈ ਹਰੇਕ 10 ਪਿੰਡਾਂ ਪਿੱਛੇ ਇਕ ਸੀਨਿਅਰ ਅਧਿਕਾਰੀ ਨੂੰ ਬਤੌਰ ਨੋਡਲ ਅਫਸਰ ਲਗਾਇਆ ਗਿਆ ਹੈ ਜੋ ਕਿ ਸਾਰੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਹੜ ਰੋਕੂ ਪ੍ਰਬੰਧ ਕਰ ਰਿਹਾ ਹੈ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਪਹੁੰਚਾਈ ਜਾ ਰਹੀ ਹੈ ਅਤੇ ਪਾਣੀ ਦੀ ਨਿਕਾਸੀ ਤੋਂ ਬਾਅਦ ਫਸਲਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਸਰਕਾਰ ਵੱਲੋਂ ਵਿਸੇਸ਼ ਗਿਰਦਾਵਰੀ ਕਰਵਾਈ ਜਾਵੇਗੀ।ਇਸ ਮੌਕੇ ਉਨਾਂ ਨਾਲ ਗਿੱਦੜਬਾਹਾ ਦੇ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਕਰਨ ਕੌਰ ਬਰਾੜ,  ਸ੍ਰੀ ਮੁਕਤਸਰ ਸਾਹਿਬ ਦੇਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ, ਐਸ.ਐਸ.ਪੀ. ਮਨਜੀਤ ਸਿੰਘ ਢੇਸੀ,  ਕਾਂਗਰਸ ਦੇ ਜ਼ਿਲਾ ਪ੍ਰਧਾਨ ਸ: ਹਰਚਰਨ ਸਿੰਘ ਬਰਾੜ, ਚੀਫ ਇੰਜਨੀਅਰ ਨਹਿਰਾਂ ਸ੍ਰੀ ਜਗਮੋਹਨ ਸਿੰਘ ਮਾਨ, ਚੀਫ ਇੰਜਨੀਅਰ ਡ੍ਰੇਨਜ਼ ਸ੍ਰੀ ਸੰਜੀਵ ਗੁਮਾਰ ਗੁਪਤਾ, ਕਾਰਜਕਾਰੀ ਇੰਜਨੀਅਰ ਮੁਖਤਿਆਰ ਰਾਣਾ, ਸ੍ਰੀ ਭਿੰਦਰ ਸ਼ਰਮਾ, ਸ੍ਰੀ ਸਿਮਰਜੀਤ ਸਿੰਘ ਭੀਨਾ ਬਰਾੜ ਤੋਂ ਇਲਾਵਾ ਉਨਾਂ ਦੇ ਵਿਭਾਗ ਦੇ ਅਧਿਕਾਰੀ ਅਤੇ ਜ਼ਿਲੇ ਦੇ ਆਗੂ ਹਾਜਰ ਸਨ। 

 

Tags: Sukhbinder Singh Sarkaria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD