ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਅੰਡਰ-19 ਜ਼ਿਲਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਅੱਜ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ। ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਦੇ ਸਾਂਝੇ ਉੱਦਮ ਨਾਲ ਘੰਟਾ ਘਰ ਅਤੇ ਰਣਧੀਰ ਸਕੂਲ ਦੀਆਂ ਗਰਾਊਂਡਾਂ" /> 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ
Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ

ਰਣਧੀਰ ਸਕੂਲ ਦੇ ਲੜਕੇ ਅਤੇ ਘੰਟਾ ਘਰ ਸਕੂਲ ਦੀਆਂ ਲੜਕੀਆਂ ਬਣੀਆਂ ਚੈਂਪੀਅਨ

5 Dariya News

ਕਪੂਰਥਲਾ , 20 Jul 2019

Last updated on: Jul 20, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਅੰਡਰ-19 ਜ਼ਿਲਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਅੱਜ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ। ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਦੇ ਸਾਂਝੇ ਉੱਦਮ ਨਾਲ ਘੰਟਾ ਘਰ ਅਤੇ ਰਣਧੀਰ ਸਕੂਲ ਦੀਆਂ ਗਰਾਊਂਡਾਂ ਵਿਚ ਜ਼ਿਲਾ ਟੂਰਨਾਮੈਂਟ ਕਮੇਟੀ ਵੱਲੋਂ ਕਰਵਾਏ ਗਏ ਇਸ ਟੂਰਨਾਮੈਂਟ ਵਿਚ ਲੜਕਿਆਂ ਦੇ ਮੁਕਾਬਲੇ ਵਿਚ ਰਣਧੀਰ ਸਕੂਲ ਦੀ ਟੀਮ ਨੇ ਬੇਬੀ ਮਾਡਲ ਸਕੂਲ ਦੀ ਟੀਮ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ ਲੜਕੀਆਂ ਦੇ ਮੁਕਾਬਲੇ ਵਿਚ ਘੰਟਾ ਘਰ ਸਕੂਲ ਦੀ ਟੀਮ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਟੀਮ ਨੂੰ ਹਰਾ ਜੇਤੂ ਰਹੀ। ਜੇਤੂਆਂ ਨੂੰ ਇਨਾਮਾਂ ਦੀ ਵੰਡ ਸਿੱਧਵਾਂ ਦੋਨਾ ਦੇ ਉੱਘੇ ਕਬੱਡੀ ਖਿਡਾਰੀ ਤੇ ਐਨ. ਆਰ. ਆਈ ਸ. ਸੁਖਵਿੰਦਰ ਸਿੰਘ ਬਿੱਟੂ ਯੂ. ਕੇ ਅਤੇ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਨੇ ਸਾਂਝੇ ਤੌਰ 'ਤੇ ਕੀਤੀ। ਜ਼ਿਲਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਟੀਟਾ ਨੇ ਵਧੀਆ ਪ੍ਰਬੰਧਾਂ ਲਈ ਸਮੁੱਚੇ ਖੇਡਾਂ ਤੇ ਸਰੀਰਕ ਸਿੱਖਿਆ ਅਧਿਆਪਕਾਂ ਅਤੇ ਖੇਡ ਵਿਭਾਗ ਦੇ ਕੋਚਾਂ ਦਾ ਧੰਨਵਾਦ ਕੀਤਾ। ਇਸ ਮੌਕੇ ਖੇਡ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਤੇ ਬਾਸਕਟਬਾਲ ਦੇ ਸੀਨੀਅਰ ਕੋਚ ਸਤੀਸ਼ ਸ਼ਰਮਾ, ਅੰਤਰਰਾਸ਼ਟਰੀ ਅੰਪਾਇਰ ਬੂਟਾ, ਰਾਮ, ਜ਼ਿਲਾ ਖੇਡਾਂ ਦੇ ਆਰਗੇਨਾਈਜ਼ਰ ਸੁਖਵਿੰਦਰ ਸਿੰਘ, ਸੁਰਜੀਤ ਸਿੰਘ ਮੋਠਾਂਵਾਲ, ਬਲਜਿੰਦਰ ਕੌਰ, ਜਸਵਿੰਦਰ ਸਿੰਘ, ਕਰਨ ਕੁਮਾਰ, ਮੁਕੇਸ਼ ਕੁਮਾਰ, ਦਵਿੰਦਰ ਸਿੰਘ, ਰਛਪਾਲ ਕੌਰ, ਮਨਜਿੰਦਰ ਸਿੰਘ, ਸੁਖਵਿੰਦਰ ਢਿੱਲੋਂ, ਕੁਲਜੀਤ ਬੱਲ, ਪਰਮਜੀਤ ਸਿੰਘ, ਰਣਜੀਤ ਸਿੰਘ ਤੇ ਰਣਧੀਰ ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਬੱਟੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। 



 

Tags: Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD