Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਵਲੋਂ 10 ਕਰੋੜ ਰੁਪਏ ਤੱਕ ਦੇ ਨਿਵੇਸ਼ ਵਾਲੇ ਪ੍ਰਾਜੈਕਟਾਂ ਦੀ ਪ੍ਰਵਾਨਗੀ ਦਾ ਅਧਿਕਾਰ ਡਿਪਟੀ ਕਮਿਸ਼ਨਰਾਂ ਨੂੰ : ਸੁੰਦਰ ਸ਼ਾਮ ਅਰੋੜਾ

ਨਵਾਂਸ਼ਹਿਰ ਵਿਖੇ ਡਬਲਿਊ.ਡੀ. ਇੰਮੀਗ੍ਰੇਸ਼ਨ ਕੰਸਲਟੈਂਸੀ ਦਾ ਉਦਘਾਟਨ, ਨਵਾਂਸ਼ਹਿਰ ਨੂੰ ਸਨਅਤੀ ਨਕਸ਼ੇ ’ਤੇ ਉਭਾਰਿਆ ਜਾਵੇਗਾ

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 21 Jul 2019

Last updated on: Jul 21, 2019, 00:00 IST

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ  ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਸਨਅਤੀ  ਅਤੇ ਵਪਾਰਕ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮਹੱਤਵਪੂਰਨ ਫ਼ੈਸਲਾ ਲੈਂਦਿਆ 10 ਕਰੋੜ ਰੁਪਏ ਤੱਕ ਦੇ ਨਿਵੇਸ਼ ਵਾਲੇ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇਣ ਦੀਆਂ ਸ਼ਕਤੀਆਂ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਨੂੰ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਵਾਨਗੀ ਨਾਲ ਨਿਵੇਸ਼ ਦੀ ਪ੍ਰਕਿਰਿਆ ਸਰਲ ਹੋ ਜਾਵੇਗੀ।ਉਹ ਅੱਜ ਇੱਥੇ ਬੰਗਾ ਰੋਡ ’ਤੇ ਡਬਲਿਊ.ਡੀ. ਇੰਮੀਗੇ੍ਰਸ਼ਨ ਕੰਸਲਟੈਂਸੀ ਦੀ ਨਵੀਂ ਬ੍ਰਾਂਚ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਈਲੈਟਸ, ਇੰਮੀਗ੍ਰੇਸ਼ਨ ਤੇ ਟਰੈਵਲ ਏਜੰਸੀਆਂ ਨੂੰ ਰੈਗੂਲੇਟ ਕਰਨ ਲਈ ਇਨ੍ਹਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ ਤਾਂ ਜੋ ਅਣ-ਅਧਿਕਾਰਿਤ ਏਜੰਸੀਆਂ ਜਾਂ ਏਜੰਟ ਪੰਜਾਬ ਦੇ ਲੋਕਾਂ ਨਾਲ ਵਿਦੇਸ਼ ਭੇਜਣ ’ਤੇ ਨਾਮ ’ਤੇ ਧੋਖਾਧੜੀ ਨਾ ਕਰ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਕਿਸੇ ਵੀ ਵਿਦੇਸ਼ ਭੇਜਣ ’ਦੇ ਕੰਮ ਨਾਲ ਸਬੰਧਤ ਏਜੰਸੀ/ਏਜੰਟ ਨੂੰ ਮਾਨਤਾ ਦੇਣ ਤੋਂ ਪਹਿਲਾਂ ਉਸ ਦੇ ਪਿਛਲੇ ਰਿਕਾਰਡ ਦੀ ਪੁਲਿਸ ਪੱਧਰ ’ਤੇ ਪੂਰੀ ਤਰ੍ਹਾਂ ਵੈਰੀਫਿਕੇਸ਼ਨ ਕੀਤੀ ਜਾਂਦੀ ਹੈ।ਉਦਯੋਗ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਲਿਆਂਦੀ ਗਈ ਸਨਅਤੀ ਪਾਲਿਸੀ 2017 ਅਤੇ ਉਸ ਤੋਂ ਬਾਅਦ ਉਸ ਨੂੰ ਹੋਰ ਸਰਲ ਬਣਾਉਣ ਲਈ ਸਾਲ 2018 ’ਚ ਕੀਤੀ ਗਈ ਸੋਧ ਦੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਤੱਕ 50 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟ ਜ਼ਮੀਨੀ ਪੱਧਰ ’ਤੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ 10 ਕਰੋੜ ਰੁਪਏ ਦੇ ਨਿਵੇਸ਼ ਨੂੰ ਪ੍ਰਵਾਨਗੀ ਦੇਣ ਦੀ ਆਜ਼ਾਦਾਨਾ ਤੌਰ ’ਤੇ ਡਿਪਟੀ ਕਮਿਸ਼ਨਰਾਂ ਨੂੰ ਦੇਣ ਨਾਲ ਨਿਵੇਸ਼ਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਨਾਲ ਛੋਟੇ ਨਿਵੇਸ਼ਾਂ ’ਚ ਭਾਰੀ ਵਾਧਾ ਹੋਵੇਗਾ। 

ਉਨ੍ਹਾਂ ਦੱਸਿਆ ਕਿ ਨਿਵੇਸ਼ ਲਈ ਆਨ-ਲਾਇਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਇਆ ਗਿਆ ਹੈ ਤਾਂ ਜੋ ਵਪਾਰਿਆਂ ਅਤੇ ਉਦਯੋਗਪਤੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਨਅਤਕਾਰਾਂ ਪ੍ਰਤੀ ਦਿਖਾਈ ਉਦਾਰਤਾ ਤੋਂ ਬਾਅਦ ਜਿੱਥੇ ਮੰਡੀ ਗੋਬਿੰਦਗੜ੍ਹ ’ਚ ਬੰਦ ਪਈਆਂ ਮਿੱਲਾਂ ਫ਼ਿਰ ਤੋਂ ਚੱਲ ਪਈਆਂ ਹਨ ਉਥੇ ਪੰਜਾਬ ਭਰ ’ਚ ਨਵੇਂ ਸਨਅਤੀ ਨਿਵੇਸ਼ ਲਈ ਰਜਿਸਟਰੀ ਫ਼ੀਸ ’ਚ ਦਿੱਤੀ ਮੁਆਫ਼ੀ ਅਤੇ ਟੈਕਸ ਛੂਟ ਨੇ ਵੀ ਨਿਵੇਸ਼ਕਾਂ ਨੂੰ ਪੰਜਾਬ ਦੀ ਧਰਤੀ ’ਤੇ ਪ੍ਰਾਜੈਕਟ ਲਾਉਣ ਲਈ ਖਿੱਚਿਆ ਹੈ। ਸ੍ਰੀ ਅਰੋੜਾ ਨੇ ਇਸ ਮੌਕੇ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਵਲੋਂ ਨਵਾਂਸ਼ਹਿਰ ਦੇ ਵਿਕਾਸ ਲਈ ਇਸ ਨੂੰ ਸਨਅਤੀ ਨਕਸ਼ੇ ’ਤੇ ਲਿਆਉਣ ਲਈ ਕੀਤੀ ਬੇਨਤੀ ’ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਵਲੋਂ ਇਸ ਸਬੰਧ ਵਿੱਚ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੂੰ ਨਿਵੇਸ਼ ਲਈ ਮੁਢਲੀਆਂ ਕਾਰਵਾਈਆਂ ਪੂਰੀਆ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਨਵਾਂਸ਼ਹਿਰ ’ਚ ਸਨਅਤੀ ਵਿਕਾਸ ਕਰਕੇ ਵੱਡੇ ਪੱਧਰ ’ਤੇ ਰੋਜ਼ਗਾਰ ਦੇ ਵਸੀਲੇ ਪੈਦੇ ਕੀਤੇ ਜਾ ਸਕਣ।ਇਸ ਮੌਕੇ ਐਮ.ਐਲ.ਏ. ਸ੍ਰੀ ਅੰਗਦ ਸਿੰਘ, ਐਸ.ਐਸ.ਪੀ. ਸ੍ਰੀਮਤੀ ਅਲਕਾ ਮੀਨਾ, ਏ.ਡੀ.ਸੀ. (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਨਵਾਂਸ਼ਹਿਰ ਡਾ. ਵਿਨੀਤ ਕੁਮਾਰ, ਐਸ.ਪੀ. (ਆਪ੍ਰੇਸ਼ਨ) ਸਤਿੰਦਰ ਸਿੰਘ, ਡੀ.ਐਸ.ਪੀ. ਨਵਾਂਸ਼ਹਿਰ ਕੈਲਾਸ਼ ਚੰਦਰ, ਨਾਇਬ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਤੋ ਇਲਾਵਾ ਡਬਲਿਊ.ਡੀ. ਇੰਮੀਗ੍ਰੇਸ਼ਨ ਕੰਸਲਟੈਂਸੀ ਦੇ ਡਾਇਰੈਕਟਰ ਵਿਲੀਅਮ ਬੈਂਕਟ ਅਤੇ ਸਰਫ਼ਰਾਜ਼ ਸਿੰਘ ਹੀਰ, ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਲਲਿਤ ਮੋਹਨ ਪਾਠਕ ਤੇ ਉਨ੍ਹਾਂ ਦੇ ਸਾਥੀ ਕੌਂਸਲਰ ਅਤੇ ਸੀਨੀਅਰ ਕਾਂਗਰਸ ਆਗੂ ਰਾਣਾ ਕੁਲਦੀਪ ੰਿਸਘ ਜਾਡਲਾ ਵੀ ਮੌਜੂਦ ਸਨ। 




 

Tags: Sunder Sham Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD