Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਜੀ.ਬੀ.ਪੀ.ਗਰੁੱਪ ਨੂੰ 'ਪ੍ਰਾਈਡ ਆਫ ਨੇਸ਼ਨ ਅਵਾਰਡ' ਨਾਲ ਸਨਮਾਨਤ ਕੀਤਾ ਗਿਆ

5 Dariya News

ਚੰਡੀਗੜ੍ਹ , 21 Jul 2019

ਉੱਤਰ ਭਾਰਤ ਦੇ ਮਸ਼ਹੂਰ ਰੀਅਲ ਇਸਟੇਟ ਡਿਵੈਲਪਰ ਅਤੇ ਬਿਲਡਰਸ, ਜੀਬੀਪੀ-ਗੁਪਤਾ ਬਿਲਡਰਸ ਐਂਡ ਪ੍ਰਮੋਟਰਸ ਨੂੰ ਭਾਰਤ ਦੇ ਰੱਖਿਆ ਮੰਤਰੀ, ਰਾਜਨਾਥ ਸਿੰਘ ਵੱਲੋਂ 'ਪ੍ਰਾਈਡ ਆਫ ਨੇਸ਼ਨ ਅਵਾਰਡ' ਨਾਲ ਸਨਮਾਨਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਯੋਜਨ 21 ਜੁਲਾਈ, 2019 ਨੂੰ ਦਿੱਲੀ ਕੈਂਟ ਦੇ ਡੀਜੀ ਐਨਸੀਸੀ ਆਡੀਟੋਰੀਅਮ 'ਚ ਕੀਤਾ ਗਿਆ, ਜਿੱਥੇ ਗਰੁੱਪ ਦੇ ਕੰਮਾਂ ਦੀ ਸ਼ਲਾਘਾ ਕੀਤੀ ਗਈ ਅਤੇ ਰੀਅਲ ਇਸਟੇਟ ਸੈਕਟਰ 'ਚ ਮਹੱਤਵਪੂਰਣ ਯੋਗਦਾਨ ਲਈ ਜੀਬੀਪੀ ਗਰੁੱਪ ਨੂੰ ਸਨਮਾਨਤ ਕੀਤਾ ਗਿਆ ਸੀ।ਗਰੁੱਪ ਦੇ ਸੇਲਸ ਅਤੇ ਮਾਰਕੀਟਿੰਗ ਡਾਇਰੈਕਟਰ, ਅਨੂਪਮ ਗੁਪਤਾ ਨੂੰ ਮੁੱਖ ਮਹਿਮਾਨ, ਸ਼੍ਰੀ ਰਾਜਨਾਨ ਸਿੰਘ ਵੱਲੋਂ ਸਨਮਾਨਯੋਗ ਵਿਅਕਤੀਆਂ ਦੀ ਮੌਜ਼ੂਦਗੀ 'ਚ ਇਸ 'ਪ੍ਰਾਈਡ ਆਫ ਨੇਸ਼ਨ ਅਵਾਰਡ' ਨਾਲ ਸਨਮਾਨਤ ਕੀਤਾ ਗਿਆ। ਵੇਟਰੰਸ ਇੰਡੀਆ ਵੱਲੋਂ ਸੰਚਾਲਿਤ 'ਪ੍ਰਾਈਡ ਆਫ ਨੇਸ਼ਨ ਅਵਾਰਡਸ' ਵਿਭਿੰਨ ਖੇਤਰਾਂ 'ਚ ਵਿਅਕਤੀਆਂ ਵੱਲੋਂ ਦਿੱਤੇ ਗਏ ਯੋਗਦਾਨ ਅਤੇ ਕੁਆਲਿਟੀ ਨੂੰ ਸਨਮਾਨ ਅਤੇ ਮਾਨਤਾ ਦੇਣ ਦੇ ਲਈ ਆਯੋਜਿਤ ਕੀਤਾ ਜਾਂਦਾ ਹੈ।ਇਸ ਆਯੋਜਨ ਦੇ ਬਾਰੇ 'ਚ ਗੱਲਬਾਤ ਕਰਦੇ ਹੋਏ, ਅਨੂਪਮ ਗੁਪਤਾ ਨੇ ਕਿਹਾ, 'ਇਸ ਅਵਾਰਡ ਨੂੰ ਜਿੱਤਣ ਦੀ ਸਾਨੂੰ ਖੁਸ਼ੀ ਹੈ। ਸਾਡੀਆਂ ਕੋਸ਼ਿਸ਼ਾਂ ਨੂੰ ਪਛਾਣਨ ਅਤੇ ਸਾਨੂੰ ਇਸ ਸਨਮਾਨ ਦੇ ਯੋਗ ਸਮਝਣ ਦੇ ਲਈ ਅਸੀਂ ਵੇਟਰੰਸ ਇੰਡੀਆ ਦੀ ਪੂਰੀ ਟੀਮ ਦੇ ਸ਼ੁਕਰਗੁਜ਼ਾਰ ਹਾਂ। ਅਵਾਰਡ ਜਿੱਤਣਾ ਹਮੇਸ਼ਾ ਪ੍ਰੋਤਸਾਹਨ ਅਤੇ ਆਤਮਵਿਸ਼ਵਾਸ ਦੇ ਰੂਪ 'ਚ ਆਉਂਦਾ ਹੈ ਜਿਸ ਨਾਲ ਸਾਨੂੰ ਵਿਸ਼ਵਾਸ ਹੁੰਦਾ ਹੈ ਕਿ ਅਸੀਂ ਸਹੀ ਦਿਸ਼ਾ 'ਚ ਕੰਮ ਕਰ ਰਹੇ ਹਾਂ।''ਅਸੀਂ ਵੇਟਰੰਸ ਇੰਡੀਆ ਦੀ ਟੀਮ ਦੀ ਸ਼ਲਾਘਾ ਕਰਦੇ ਹਾਂ ਜਿਹੜੀ ਸਾਡੇ ਬਹਾਦਰ ਸੈਨਿਕਾਂ ਦੀ ਵੀਰਤਾ, ਬਹਾਦਰੀ ਅਤੇ ਕੁਰਬਾਨੀਆਂ ਨੂੰ ਉਜਾਗਰ ਕਰਦੇ ਹੋਏ ਦੇਸ਼ ਵਾਸੀਆਂ 'ਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਨੂੰ ਹੁੰਗਾਰਾ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਬਹਾਦਰ ਸੈਨਿਕਾਂ ਜਿਨ੍ਹਾਂ ਨੇ ਸਾਡੇ ਦੇਸ਼ ਦੀ ਸੇਵਾ ਲਈ ਆਪਣੀ ਜ਼ਿੰਦਗੀ ਦਾਅ 'ਤੇ ਲਗਾ ਦਿੱਤੀ ਹੈ ਉਨ੍ਹਾਂ ਨੂੰ ਸਨਮਾਨਜਨਕ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਮਦਦ ਦੇ ਹੱਥ ਅੱਗੇ ਵਧਾਉਣ ਦੀ ਕੋਸ਼ਿਸ਼ ਦੀ ਅਸੀਂ ਸ਼ਲਾਘਾ ਕਰਦੇ ਹਾਂ।'

 

Tags: Rajnath Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD