Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ - ਚੇਅਰਮੈਨ ਅਮਰਦੀਪ ਚੀਮਾ

5 Dariya News

ਬਟਾਲਾ , 22 Jul 2019

Last updated on: Jul 22, 2019, 00:00 IST

ਯੋਗ ਲਾਭ ਪਾਤਰੀਆਂ ਨੂੰ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਦਿਆਂ ਪੰਜਾਬ ਸਰਕਾਰ ਵੱਲੋਂ ਸਮਰੱਥ ਅਧਿਕਾਰੀਆਂ, ਸੰਸਥਾਵਾਂ/ਹਸਪਤਾਲਾਂ ਨੂੰ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਲਈ ਨਾਮਜਦ ਕੀਤਾ ਗਿਆ ਹੈ ਤਾਂ ਜੋ ਲਾਭਪਾਤਰੀ ਨੂੰ ਸਮੇਂ ਸਿਰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਹੁੁਣ ਅਪੰਗਤਾ ਵਾਲੇ ਵਿਅਕਤੀਆਂ ਨੂੰ ਅਪੰਗਤਾ ਸਰਟੀਫੀਕੇਟ ਪ੍ਰਾਪਤ ਕਰਨ ਵਿੱਚ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨਾਂ ਕਿਹਾ ਕਿ ਅਪੰਗਤਾ ਸਰਟੀਫਿਕੇਟ ਵਿੱਚ ਹੁੰਦੀ ਦੇਰੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬਾ ਸਰਕਾਰ ਨੇ ਸੰਸਥਾਵਾਂ/ ਹਸਪਤਾਲਾਂ ਅਤੇ ਸਮਰੱਥ ਅਧਿਕਾਰੀਆਂ ਨੂੰ ਨਾਮਜਦ ਕੀਤਾ ਹੈ ਤਾਂ ਜੋ ਯੋਗ ਲਾਭ ਪਾਤਰੀਆਂ ਨੂੰ ਸਮਾਂਬੱਧ ਢੰਗ ਨਾਲ ਉਕਤ ਸਰਟੀਫੀਕੇਟ ਜਾਰੀ ਕੀਤੇ ਜਾ ਸਕਣ। ਉਨਾਂ ਕਿਹਾ ਕਿ ਇਸ ਸਬੰਧੀ ਸਿਵਲ ਸਰਜਨਜ਼ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿਉਂ ਜੋ ਸਿਵਲ ਸਰਜ਼ਨ, ਜ਼ਿਲਾ ਪੱਧਰ ’ਤੇ ਬੋਰਡ ਦਾ ਮੁੱਖੀ ਹੁੰਦਾ ਹੈ ਅਤੇ 19 ਮਾਰਚ, 2017 ਤੋਂ ਅਮਲ ਵਿੱਚ ਆਏ ‘ਰਾਈਟ ਆਫ ਪਰਸਨ ਵਿਦ ਡਿਸਅਬਿਲਟੀ 2016 (ਆਰ.ਪੀ.ਡਬਲਿਊ.ਡੀ-2016) ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੈ।ਚੇਅਰਮੈਨ ਚੀਮਾ ਨੇ ਦੱਸਿਆ ਕਿ ਵਿਭਾਗ ਵਲੋਂ ਰਾਜ ਦੇ ਸਾਰੇ ਸਿਵਲ ਸਰਜਨਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਫਤੇ ਵਿੱਚ ਘੱੱਟੋ ਘੱਟ ਇੱਕ ਵਾਰ ਬੋਰਡ ਦੀ ਇਕੱਤਰਤਾ ਨੂੰ ਯਕੀਨੀ ਬਣਾਉਣ ਤਾਂ ਜੋ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਸਬੰਧੀ ਸਾਰੇ ਲੰਬਿਤ ਮਾਮਲਿਆਂ ਨਾਲ ਨਜਿੱਠਿਆ ਜਾ ਸਕੇ। ਉਨਾਂ ਕਿਹਾ ਕਿ ਆਪਣੀ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਜਾਂ ਸਰਟੀਫੀਕੇਟ ਜਾਰੀ ਕਰਨ ਪ੍ਰਕਿਰਿਆ ਵਿੱਚ ਬਿਨਾਂ ਕਿਸੇ ਠੋਸ ਕਾਰਨ ਤੋਂ ਦੇਰੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ. ਚੀਮਾ ਨੇ ਦੱਸਿਆ ਕਿ ਤੁਰਨ-ਫਿਰਨ ਵਿੱਚ ਅਪੰਗਤਾ ਜਿਵੇਂ ਅੰਗਾਂ, ਰੀੜ ਦੀ ਹੱਡੀ, ਪੈਰਾਂ ਦੇ ਟੇਢੇਪਨ ਆਦਿ ਦੀ ਸਥਾਈ ਅਪੰਗਤਾ, ਵਾਲੇ ਵਿਅਕਤੀਆਂ ਨੂੰ ਸਾਰੇ ਜ਼ਿਲਿਆਂ ਅਤੇ ਸਬ-ਡਵੀਜਨਲ ਹਸਪਤਾਲਾਂ ਤੋਂ ਸਰਟੀਫੀਕੇਟ ਜਾਰੀ ਕੀਤੇ ਜਾਣਗੇ। ਇਸੇ ਤਰਾਂ ਗੰਭੀਰ ਦਿਮਾਗੀ ਬਿਮਾਰੀਆਂ ਕਰਕੇ ਹੋਈ ਅਪੰਗਤਾ, ਰੀੜ ਦੀ ਹੱਡੀ ਦੀ ਸੱਟ, ਐਸਿਡ ਅਟੈਕ ਪੀੜਤਾਂ, ਅਧਰੰਗ ਤੋਂ ਪ੍ਰਭਾਵਿਤ ਵਿਅਕਤੀਆਂ, ਕੋਹੜ ਤੋਂ ਪੀੜਤ ਵਿਅਕਤੀਆਂ, ਬੌਣਾਪਨ ਜਾਂ ਪੱਠਿਆਂ ਦੀ ਕਮਜ਼ੋਰੀ ਦੇ ਸ਼ਿਕਾਰ ਵਿਅਕਤੀ ਸਾਰੇ ਜ਼ਿਲਾ ਹਸਪਤਾਲਾਂ ਤੇ ਸਬ-ਡਵੀਜ਼ਨਲ ਹਸਪਤਾਲਾਂ ਤੋਂ ਸਰਟੀਫੀਕੇਟ ਪ੍ਰਾਪਤ ਕਰ ਸਕਣਗੇ ਜਿੱਥੇ ਕਿ ਹੱਡੀਆਂ, ਮੈਡੀਕਲ, ਚਮੜੀ ਰੋਗਾਂ ਦੇ ਮਾਹਿਰ ਡਾਕਟਰ ਮੌਜੂਦ ਹਨ। ਉਨਾਂ ਅੱਗੇ ਦੱਸਿਆ ਕਿ ਅੱਖਾਂ ਦੀ ਅਪੰਗਤਾ ਵਾਲੇ ਵਿਅਕਤੀ ਸਾਰੇ ਜ਼ਿਲਾਂ ਤੇ ਸਬ-ਡਵੀਜ਼ਨਲ ਹਸਪਤਾਲਾਂ ਵਿਖੇ ਤਾਇਨਾਤ ਅੱਖਾਂ ਦੇ ਮਾਹਰਾਂ ਤੋਂ ਸਰਟੀਫੀਕੇਟ ਪ੍ਰਾਪਤ ਕਰ ਸਕਣਗੇ।ਇਸੇ ਤਰਾਂ ਸੁਣਨ, ਬੋਲਣ ਤੇ  ਭਾਸ਼ਾਈ ਅਪੰਗਤਾ ਵਾਲੇ ਵਿਅਕਤੀਆਂ ਨੂੰ ਸਰਟੀਫੀਕੇਟ ਜਾਰੀ ਕਰਨ ਲਈ ਸਿਵਲ ਸਰਜਨ ਵੱਲੋਂ ਚੁਣਿਆ ਇੱਕ ਈ.ਐਨ.ਟੀ ਮਾਹਰ, 1 ਆਡੀਓਲੋਜਿਸਟ/ ਸਪੀਚ ਲੈਂਗੁਏਜ ਥੈਰਪਿਸਟ ਬੋਰਡ ਵਿੱਚ ਸ਼ਾਮਲ ਹੋਵੇਗਾ।ਇਸੇ ਤਰਾਂ ਸੂਝ-ਬੂਝ ਸਬੰਧੀ ਅਪੰਗਤਾ, ਸਿੱਖਣ ਸਬੰਧੀ ਵਿਸ਼ੇਸ਼ ਅਪੰਗਤਾ ਲਈ ਵੀ ਸਾਰੇ ਜ਼ਿਲਾਂ ਤੇ ਸਬ-ਡਵੀਜ਼ਨਲ ਹਸਪਤਾਲਾਂ ਦੇ ਪੀਡੀਆਟਿ੍ਰਕਸ ਨਿਉਰੋਲਾਜਿਸਟ/ ਮਨੋਵਿਗਿਆਨਕ ਮਾਹਰ, ਕਲੀਨੀਕਲ ਜਾਂ ਮੁੜ-ਵਸੇਬਾ ਸਾਈਕਾਲੋਜਿਸਟ ਤੇ ਸਾਈਕਾਟਿ੍ਰਸਟ ਵਰਗੇ ਮਾਹਰ ਸਰਟੀਫੀਕੇਟ ਦੇਣ ਲਈ ਬੋਰਡ ਵਿੱਚ ਮੌਜੂਦ ਰਹਿਣਗੇ। ਦਿਮਾਗੀ ਪਰੇਸ਼ਾਨੀ ਦੇ ਪੀੜਤਾਂ ਨੂੰ ਸਰਟੀਫੀਕੇਟ ਜਾਰੀ ਕਰਨ ਲਈ ਕਲੀਨੀਕਲ ਅਸੈਸਮੈਂਟ ਦੇ  ਸਾਈਕਾਟਿ੍ਰਸਟ ਮਾਹਰ ਅਤੇ ਮਨੋ-ਰੋਗ ਮਾਹਰ ਸਮਰੱਥ ਹੋਣਗੇ।ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਗੰਭੀਰ ਦਿਮਾਗੀ ਬਿਮਾਰੀਆਂ (ਮਲਟੀਪਲ ਸਕਿਲਰੋਸਿਸ ਆਦਿ) ਵਾਲੇ ਅਪੰਗ ਵਿਅਕਤੀਆਂ, ਖੂਨ ਵਿੱਚ ਖਰਾਬੀ ਜਾਂ ਬਹਤੀਆਂ ਅਪੰਗਤਾਵਾਂ ਵਾਲੇ ਵਿਅਕਤੀ ਜ਼ਿਲਾ ਹਸਪਤਾਲਾਂ ਦੇ ਸਬੰਧਤ ਮਾਹਰਾਂ ਪਾਸੋਂ ਸਰਟੀਫੀਕੇਟ ਹਾਸਲ ਕਰ ਸਕਣਗੇ।



 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD