Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਸਿੱਖਿਆ ਮੰਤਰੀ ਨੇ ਪ੍ਰੋਜੈਕਟ ਅਪਰੂਵਲ ਬੋਰਡ (ਪੀ.ਏ.ਬੀ) ਕੋਲ ਮੁੱਦੇ ਉਠਾਏ

ਸਰਕਾਰੀ ਸਕੂਲਾਂ ਵਿੱਚ ਸੋਲਰ ਪੈਨਲ ਲਗਾਉਣ ਦਾ ਰੱਖਿਆ ਪ੍ਰਸਤਾਵ

Web Admin

Web Admin

5 Dariya News

ਨਵੀਂ ਦਿੱਲੀ , 23 Jul 2019

Last updated on: Jul 23, 2019, 00:00 IST

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰੀ ਡਾ. ਰਮੇਸ਼ ਪੋਖਰਿਆਲ ਨਾਲ ਸ਼ਾਸਤਰੀ ਭਵਨ, ਨਵੀਂ ਦਿੱਲੀ ਵਿਖੇ ਹੋਈ ਮੀਟਿੰਗ ਵਿੱਚ ਰਾਜ ਸਕੂਲ ਸਿੱਖਿਆ ਦੇ ਮਹੱਤਵਪੂਰਨ ਮੁੱਦੇ ਪ੍ਰੋਜੈਕਟ ਅਪਰੂਵਲ ਬੋਰਡ ਦੀ ਮਨਜ਼ੂਰੀ ਲਈ  ਉਠਾਏ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੋਲਰ ਪੈਨਲ ਲਗਾਉਣ ਦੀ ਪ੍ਰੌੜਤਾ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਸੂਬੇ ਲਈ ਬਿਜਲੀ ਇੱਕ ਗੰਭੀਰ ਮਸਲਾ ਹੈ ਇਸ ਲਈ ਪੀ.ਏ.ਬੀ ਨੂੰ ਸੂਬੇ ਦੇ 1015 ਸਰਕਾਰੀ ਸੈਕੰਡਰੀ ਸਕੂਲਾਂ ਵਿੱਚ 3.5 ਲੱਖ ਰੁਪਏ ਪ੍ਰਤੀ ਸਕੂਲ ਦੇ ਹਿਸਾਬ ਨਾਲ ਕੁੱਲ 35.5 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਸੋਲਰ ਪੈਨਲਾਂ ਸਬੰਧੀ ਪ੍ਰਸਤਾਵ ਨੂੰ ਗਹੁ ਨਾਲ ਵਿਚਾਰਨਾ ਚਾਹੀਦਾ ਹੈ।ਸਰਕਾਰੀ ਸਕੂਲਾਂ ਵਿੱਚ ਡਿਜੀਟਲ ਇਨੀਸ਼ੀਏਟਿਵ ਲਾਗੂ ਕਰਨ 'ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਨੇ ਸੂਬੇ ਦੇ 3500 ਪ੍ਰਾਇਮਰੀ ਸਕੂਲਾਂ ਲਈ 1.50 ਲੱਖ ਰੁਪਏ ਪ੍ਰਤੀ ਸਕੂਲ ਅਤੇ 1607 ਸੈਕੰਡਰੀ ਸਕੂਲਾਂ ਲਈ 3.50 ਲੱਖ ਰੁਪਏ ਪ੍ਰਤੀ ਸਕੂਲ ਦੀ ਮੰਜੂਰੀ ਮੰਗੀ।ਮੰਤਰੀ ਨੇ ਸੂਬੇ ਦੇ 3472 ਸਕੂਲਾਂ ਵਿੱਚ ਇਨਸਿਨਰੇਟਰਜ਼ ਮਸ਼ੀਨਾਂ ਲਗਾਉਣ ਦਾ ਪ੍ਰਸਤਾਵ ਵੀ ਰੱਖਿਆ ਕਿਉਂ ਜੋ  ਸੂਬੇ ਵੱਲੋਂ ਸਰਕਾਰੀ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੀਆਂ ਲੜਕੀਆਂ ਲਈ ਮੁਫਤ ਸੈਨੀਟਰੀ ਨੈਪਕਿਨ ਮੁਹੱਈਆ ਕੀਤੇ ਜਾਂਦੇ ਹਨ।ਸਕੂਲੀ ਬੱਚਿਆਂ ਵਿੱਚ ਇਕਸਾਰਤਾ ਲਿਆਉਣ ਦੇ ਮੱਦੇਨਜ਼ਰ ਸੂਬੇ ਵੱਲੋਂ ਪਹਿਲੀ ਤੇ ਦੂਜੀ ਜਮਾਤ ਦੇ ਬੱਚਿਆਂ ਲਈ ਸਕੂਲ ਬੈਗਾਂ ਦਾ ਪ੍ਰਸਤਾਵ ਦਿੱਤਾ ਗਿਆ ਸੀ ਜੋ ਕਿ ਪੀ.ਏ.ਬੀ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ। ਇਸ ਪ੍ਰਸਤਾਵ ਨੂੰ ਅਮਲ ਵਿੱਚ ਲਿਆਉਣ ਲਈ ਸ੍ਰੀ  ਸਿੰਗਲਾ ਨੇ ਬੱਜਟ ਦੀ ਮੰਗ ਕੀਤੀ ਅਤੇ ਪ੍ਰੀ-ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ 5000 ਰੁਪਏ  ਤੋਂ ਵਧਾਕੇ 6000 ਰੁਪਏ ਕਰਨ ਦਾ ਮੁੱਦਾ ਵੀ ਉਭਾਰਿਆ। ਉਨ੍ਹਾਂ ਨੇ ਬਲਾਕ/ਕਲੱਸਟਰ  ਪੱਧਰ 'ਤੇ ਅਕਾਦਮਿਕ ਸਹਾਇਤਾ ਪ੍ਰਦਾਨ ਕਰ ਰਹੇ ਰਿਸੋਰਸ ਕੁਆਰਡੀਨੇਟਰਾਂ ਦੀ ਤਨਖ਼ਾਹ ਵਿੱਚ ਕਮੀ ਨੂੰ ਦਰੁਸਤ ਕਰਨ ਦੀ ਲੋੜ ਸਬੰਧੀ ਵੀ ਜਾਣੂ ਕਰਵਾਇਆ।ਇਸ ਮੌਕੇ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੀ ਮੌਜੂਦ ਸਨ।

 

Tags: Ramesh Pokhriyal Nishank , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD