Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਲਗਾਇਆ ਗਿਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ

ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਦੁੱਧ ਦੀ ਮਹੱਤਤਾ ਅਤੇ ਸੰਭਾਵਿਤ ਮਿਲਾਵਟਾਂ ਬਾਰੇ ਦਿੱਤੀ ਗਈ ਜਾਣਕਾਰੀ

Web Admin

Web Admin

5 Dariya News

ਫਿਰੋਜ਼ਪੁਰ , 23 Jul 2019

Last updated on: Jul 23, 2019, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰੀ ਇੰਦਰਜੀਤ ਸਿੰਘ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਰਣਦੀਪ ਕੁਮਾਰ ਹਾਂਡਾ ਅਤੇ ਕਾਰਜਕਾਰੀ ਅਫਸਰ ਡੇਅਰੀ ਬੋਰਡ ਸ੍ਰੀ ਬੀਰਪ੍ਰਤਾਪ ਸਿੰਘ ਗਿੱਲ ਦੀ ਨਿਗਰਾਨੀ ਹੇਠ ਵਾਰਡ ਨੰ: 2 ਸਾਹਮਣੇ ਅਮਰ ਟਾਕੀਜ਼ ਫਿਰੋਜ਼ਪੁਰ ਛਾਉਣੀ ਵਿਖੇ ਲੋਕਾਂ ਨੂੰ ਜਾਗਰੂਕ ਕਰਨ ਲਈ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਕੁਲਦੀਪ ਸਿੰਘ ਜੀ ਨੇ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦਿੱਤੀ ਅਤੇ ਆਏ ਹੋਏ ਦੁੱਧ ਦੇ ਸੈਂਪਲ ਟੈੱਸਟ ਕਰਨ ਉਪਰੰਤ ਪ੍ਰਾਪਤ ਨਤੀਜਿਆਂ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਿਆ ਕਿ ਜਾਗਰੂਕ ਖਪਤਕਾਰ ਹੀ ਦੁੱਧ ਵਿੱਚ ਮਿਲਾਵਟ ਤੇ ਰੋਕ ਲਗਾ ਸਕਦਾ ਹੈ। ਇਸ ਕੈਂਪ ਵਿੱਚ ਤਕਰੀਬਨ 30 ਖਪਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ, ਜਿਨ੍ਹਾਂ ਨੂੰ ਨਤੀਜੇ ਮੌਕੇ ਤੇ ਹੀ ਸ੍ਰ. ਜਸਵਿੰਦਰ ਸਿੰਘ ਅਤੇ ਦਰਸ਼ਪ੍ਰੀਤ ਸਿੰਘ ਵੱਲੋਂ ਟੈੱਸਟ ਕਰਕੇ ਲਿਖਤ ਰੂਪ ਵਿੱਚ ਮੁਫ਼ਤ ਦਿੱਤੇ ਗਏ। ਕੈਂਪ ਵਿੱਚ ਆਏ ਮਹਿਮਾਨਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਦੀ ਗਿਣਤੀ ਵਧਾਈ ਜਾਵੇ ਤਾਂ ਜੋ ਵੱਧ ਤੋ ਵੱਧ ਲੋਕ ਜਾਗਰੂਕ ਹੋ ਸਕਣ ਤੇ ਪੰਜਾਬ ਨੂੰ ਤੰਦਰੁਸਤ ਬਣਾਇਆ ਜਾ ਸਕੇ । ਇਸ ਮੌਕੇ ਜ਼ਸਪਿੰਦਰ ਸਿੰਘ, ਸਚਿਨ, ਬਲਰਾਮ, ਵਿਸਾਲ ਮਿੱਤਲ, ਬਲਵਿੰਦਰ ਜੋਸ਼ਨ ਅਤੇ ਜ਼ਸਵਿੰਦਰ ਸਿੰਘ ਭੋਲਾ ਆਦਿ ਹਾਜ਼ਰ ਸਨ।                 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD