Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਕਈਂ ਅਹਿਮ ਮਸਲੇ ਉਠਾਏ

5 Dariya News

ਨਵੀਂ ਦਿੱਲੀ , 24 Jul 2019

Last updated on: Jul 24, 2019, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨਾਂ ਪੰਜਾਬ ਰਾਜ ਨਾਲ ਸਬੰਧਤ ਕਈਂ ਅਹਿਮ ਮਸਲੇ ਪ੍ਰਧਾਨ ਮੰਤਰੀ ਕੋਲ ਉਠਾਏ। ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਅੱਧੇ ਘੰਟੇ ਤੱਕ ਇਸ ਮੁਲਾਕਾਤ ਦੌਰਾਨ ਉਨਾਂ ਵਿਦੇਸ਼ੀ ਲਾੜਿਆਂ ਵਲੋਂ ਵਿਆਹ ਕੇ ਛੱਡੀਆਂ ਗਈਆਂ ਲੜਕੀਆਂ ਦਾ ਮੁੱਦਾ ਵਿਸ਼ੇਸ਼ ਤੌਰ ਤੇ ਉਠਾਇਆ ਅਤੇ ਮੰਗ ਕੀਤੀ ਕਿ ਇਸ ਸਬੰਧੀ ਕੋਈ ਅਜਿਹੀ ਨੀਤੀ ਤਿਆਰ ਕੀਤੀ ਜਾਵੇ ਕਿ ਕੋਈ ਵੀ ਐਨ.ਆਰ.ਆਈ. ਦੇਸ਼ ਦੀ ਲੜਕੀਆਂ ਨਾਲ ਵਿਆਹ ਦੇ ਨਾਂ ਤੇ ਧੋਖਾ ਨਾ ਕਰ ਸਕਣ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਉਨਾਂ ਗੀਤਾਂ ਅਤੇ ਫਿਲਮਾਂ ਰਾਹੀਂ ਔਰਤਾਂ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦਾ ਵੀ ਮਸਲਾ ਉਠਾਇਆ ਅਤੇ ਮੰਗ ਕੀਤੀ ਕਿ ਹਰੇਕ ਰਾਜ ਵਿਚ ਗੀਤਾਂ ਲਈ ਫਿਲਮਾਂ ਦੀ ਤਰਜ਼ ’ਤੇ ਇਕ ਸੈਂਸਰ ਬੋਰਡ ਦੀ ਸਥਾਪਨਾ ਕੀਤੀ ਜਾਵੇ ਅਤੇ ਉਸ ਵਿਚ ਮਹਿਲਾ ਕਮਿਸ਼ਨ ਦੀ ਪ੍ਰਤੀਨਿੱਧ ਨੂੰ ਜਰੂਰ ਸ਼ਾਮਲ ਕੀਤਾ ਜਾਵੇ।ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਰਾਜ ਕਮਿਸ਼ਨ ਵਲੋਂ ਗਾਇਕ ਹਨੀ ਸਿੰਘ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਉਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਵਲੋਂ ਸਮੁੱਚੀ ਗੱਲਬਾਤ ਦੌਰਾਨ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਅਤੇ ਭਰੋਸਾ ਦਿਵਾਇਆ ਕਿ ਇਨਾਂ ਮਸਲਿਆਂ ਉੱਤੇ ਜਲਦ ਤੋਂ ਜਲਦ ਕਾਰਵਾਈ ਕਰਨਗੇ।    

 

Tags: Narendra Modi , Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD