Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਧੋਖਾਧੜੀ ਕਰਨ ਵਾਲੇ ਵਿਦੇਸ਼ੀ ਲਾੜਿਆਂ ਨੂੰ ਨੱਥ ਪਾਉਣ ਲਈ ਭਾਰਤ ਸਰਕਾਰ ਜਲਦ ਲਿਆ ਰਹੀ ਹੈ ਕਾਨੂੰਨ : ਮਨੀਸ਼ਾ ਗੁਲਾਟੀ

5 Dariya News

ਚੰਡੀਗੜ੍ਹ , 25 Jul 2019

Last updated on: Jul 25, 2019, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਲਦ ਹੀ ਇੱਕ ਅਜਿਹਾ ਕਾਨੂੰਨ ਲੈ ਕੇ ਆਉਣ ਵਾਲੀ ਹੈ, ਜਿਸ ਨਾਲ ਵਿਦੇਸ਼ੀ ਲਾੜਿਆਂ ਵੱਲੋਂ ਭਾਰਤੀ ਲੜਕੀਆਂ ਨਾਲ ਕੀਤੇ ਜਾਂਦੀ ਧੋਖਾਂਧੜੀ ਨੂੰ ਨੱਥ ਪਾਈ ਜਾ ਸਕੇਗੀ। ਉਨਾਂ ਦੱਸਿਆ ਕਿ ਬੀਤੇ ਕੱਲ ਉਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਵਿਦੇਸ਼ੀ ਲਾੜਿਆਂ ਵੱਲੋਂ ਲੜਕੀਆਂ ਨਾਲ ਕੀਤੀ ਜਾਂਦੀ ਧੋਖਾ-ਧੜੀ ਦੇ ਮਾਮਲੇ ਉੱਤੇ ਲੰਮੀ ਚੌੜੀ ਚਰਚਾ ਹੋਈ, ਜਿਸ ਦੌਰਾਨ ਪ੍ਰਧਾਨ ਮੰਤਰੀ ਜੀ ਨੇ ਦੱਸਿਆ ਕਿ ਇਸ ਤਰਾਂ ਦੇ ਮਾਮਲੇ ਨਾ ਕੇਵਲ ਪੰਜਾਬ ਵਿਚੋਂ ਸਗੋਂ ਦੇਸ਼ ਦੇ ਹੋਰ ਸੂਬਿਆਂ ਵਿਚੋਂ ਵੀ ਸਾਹਮਣੇ ਆ ਰਹੇ ਹਨ ਅਤੇ ਕੇਂਦਰ ਸਰਕਾਰ ਇਸ ਸਬੰਧੀ ਨੀਤੀ ਤਿਆਰ ਕਰ ਰਹੀ ਹੈ, ਜਿਸ ਨੂੰ ਕਿ ਜਲਦ ਹੀ ਲਾਗੂ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ ਲਈ ਕਾਨੂੰਨ ਵਿੱਚ ਕਿਸੇ ਕਿਸਮ ਦੀ ਫੇਰਬਦਲ ਕਰਨ ਦੀ ਵੀ ਲੋੜ ਪਈ ਤਾਂ ਉਹ ਵੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਵੀ ਭਰੋਸਾ ਦਵਾਇਆ ਕਿ ਵਿਦੇਸ਼ਾਂ ਵਿੱਚ ਭਗੋੜੇ ਹੋ ਕੇ ਲੁਕੇ ਹੋਏ ਲਾੜਿਆਂ ਨੂੰ ਦੇਸ਼ ਵਾਪਸ ਲੈ ਕੇ ਆਉਣ ਲਈ ਜੇਕਰ ਵਿਦੇਸ਼ੀ ਸਰਕਾਰਾਂ ਨਾਲ ਗੱਲ ਵੀ ਕਰਨ ਦੀ ਲੋੜ ਪਈ ਤਾਂ ਉਹ ਵੀ ਕੀਤੀ ਜਾਵੇਗੀ। ਸ਼੍ਰੀਮਤੀ ਗੁਲਾਟੀ ਨੇ ਦੱਸਿਆ ਕਿ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਪੰਜਾਬ ਰਾਜ ਦੀਆਂ ਪੜੀਆਂ ਲਿਖੀਆਂ, ਡਾਕਟਰ, ਇੰਜੀਨੀਅਰ ਅਤੇ ਹੋਰ ਉੱਚ ਯੋਗਤਾ ਪ੍ਰਾਪਤ ਲੜਕੀਆਂ ਵਿਦੇਸ਼ੀ ਲਾੜਿਆਂ ਦੇ ਧੋਖਾਧੜੀ ਕਾਰਨ ਧੱਕੇ ਖਾਣ ਨੂੰ ਮਜਬੂਰ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਕੁਝ ਅਫਸਰ ਕਮਿਸ਼ਨ ਦੇ ਹੁਕਮਾਂ ਨੂੰ ਤਵੱਜੋ ਨਹੀਂ ਦਿੰਦੇ, ਪ੍ਰੰਤੂ ਭਵਿੱਖ ਵਿੱਚ ਅਜਿਹਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਮਿਸ਼ਨ ਦੇ ਹੁਕਮਾਂ ਦੀ ਅਦੂਲੀ ਕਰਨ ਵਾਲਿਆਂ ਦੇ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।    

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD