Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਸ ਤਰੀਕੇ ਨਾਲ ਭਾਜਪਾ ਕਾਨੂੰਨਾਂ ਨੂੰ ਬਦਲ ਰਹੀ ਹੈ, ਇਹ ਭਾਰਤ ਨੂੰ ਪੁਲਿਸ ਸਟੇਟ ਚ ਤਬਦੀਲ ਕਰ ਦੇਵੇਗੀ : ਮਨੀਸ਼ ਤਿਵਾਰੀ

5 Dariya News

ਨਵਾਂ ਸ਼ਹਿਰ , 27 Jul 2019

Last updated on: Jul 27, 2019, 00:00 IST

ਸੀਨੀਅਰ ਕਾਂਗਰਸੀ ਆਗੂ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਐੱਮ ਪੀ ਮਨੀਸ਼ ਤਿਵਾਰੀ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐਨਡੀਏ ਦੀ ਸਰਕਾਰ ਦੇਸ਼ ਨੂੰ "ਪੁਲਿਸ ਸਟੇਟ" ਬਣਾਉਣ ਦੀ ਯੋਜਨਾ ਤੇ ਕੰਮ ਕਰ ਰਹੀ ਪ੍ਰਤੀਤ ਹੁੰਦੀ ਹੈ । ਇੱਥੇ ਬੰਗਾ ਨੇੜੇ ਇੱਕ ਪਬਲਿਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਚ ਤਿਵਾੜੀ ਨੇ ਕਿਹਾ ਕਿ ਐਨਡੀਏ ਸਰਕਾਰ ਨੇ ਜਿਸ ਤਰੀਕੇ ਨਾਲ ਸੂਚਨਾ ਦੇ ਅਧਿਕਾਰ ਕਾਨੂੰਨ ਨੂੰ ਕਮਜ਼ੋਰ ਕੀਤਾ ਹੈ । ਇਸ ਤੋਂ ਸਾਫ਼ ਤੌਰ ਤੇ ਇਸ਼ਾਰਾ ਮਿਲਦਾ ਹੈ ਕਿ ਇਹ ਸਰਕਾਰ ਦੀ ਕਾਰਜ ਪ੍ਰਣਾਲੀ ਚ ਪਾਰਦਰਸ਼ਤਾ ਨਹੀਂ ਰਹਿਣ ਦੇਣਾ ਚਾਹੁੰਦੀ । ਉਨ੍ਹਾਂ ਦੋਸ਼ ਲਗਾਇਆ ਕਿ ਜਿਸ ਤਰੀਕੇ ਨਾਲ ਸਰਕਾਰ ਨੇ ਆਰਟੀਆਈ ਕਾਨੂੰਨ ਚ ਸੋਧ ਨੂੰ ਪਾਸ ਕਰਵਾਉਣ ਚ ਜਲਦਬਾਜ਼ੀ ਦਿਖਾਈ, ਉਹ ਇਨ੍ਹਾਂ ਦੀ ਦੁਰਭਾਵਨਾ ਵੱਲ ਇਸ਼ਾਰਾ ਕਰਦਾ ਹੈ ਸਰਕਾਰ ਦਾ ਇਹ ਕਦਮ ਸਰਕਾਰਾਂ ਅੰਦਰ ਪਾਰਦਰਸ਼ਿਤਾ ਅਤੇ ਉਨ੍ਹਾਂ ਦੀ ਜਵਾਬਦੇਹੀ ਨੂੰ ਤੈਅ ਕਰਨ ਦੀ ਦਿਸ਼ਾ ਚ ਦੇਸ਼ ਨੂੰ ਪਿੱਛੇ ਵੱਲ ਧਕੇਲੇਗਾ । ਇਸੇ ਤਰ੍ਹਾਂ, ਐੱਨਆਈਏ ਸੋਧ ਬਿੱਲ ਵੀ ਸੱਤਾ ਦੀ ਦੁਰਵਰਤੋਂ ਨੂੰ ਵਧਾਏਗਾ ਅਤੇ ਤਾਨਾਸ਼ਾਹੀ ਕਾਨੂੰਨਾਂ ਦੀ ਵਾਪਸੀ ਨਾਲ ਦੇਸ਼ ਇੱਕ ਪੁਲਿਸ ਸਟੇਟ ਚ ਤਬਦੀਲ ਹੋ ਜਾਵੇਗਾ।ਇੱਕ ਹੋਰ ਸਵਾਲ ਦੇ ਜਵਾਬ ਚ ਤਿਵਾੜੀ ਨੇ ਇਸ ਗੱਲ ਤੇ ਅਸਹਿਮਤੀ ਪ੍ਰਗਟਾਈ ਕਿ ਵਰਕਰਾਂ ਚ ਕਿਸੇ ਤਰ੍ਹਾਂ ਦੀ ਨਿਰਾਸ਼ਾ ਹੈ ਉਨ੍ਹਾਂ ਸਪੱਸ਼ਟ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਨੇ ਲੋਕਾਂ ਦੀਆਂ ਜ਼ਿੰਦਗੀਆਂ ਚ ਬਦਲਾਅ ਲਿਆਉਂਦਾ ਹੈ ਅਤੇ ਉਸਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ । ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਅਕਾਲੀ ਭਾਜਪਾ ਦੇ 10 ਸਾਲਾਂ ਦੇ ਸ਼ਾਸਨਕਾਲ ਦੌਰਾਨ ਸਾਰੀਆਂ ਸੰਸਥਾਵਾਂ ਨੂੰ ਪ੍ਰਭਾਵਿਤ ਕੀਤਾ ਗਿਆ ਸੀ ਅਤੇ ਸੂਬੇ ਨੂੰ ਦੀਵਾਲੀਏਪਣ ਵੱਲ ਧਕੇਲ ਦਿੱਤਾ ਗਿਆ ਸੀ । ਅਜਿਹੇ ਚ ਉਨ੍ਹਾਂ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਨੇ ਨਾ ਸਿਰਫ ਹਾਲਾਤਾਂ ਨੂੰ ਸੁਧਾਰਿਆ ਹੈ, ਸਗੋਂ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ, ਨੌਕਰੀਆਂ ਪੈਦਾ ਕਰਨ ਅਤੇ ਸਾਰੀਆਂ ਚੁਣੌਤੀਆਂ ਦੇ ਬਾਵਜੂਦ ਨਸ਼ਿਆਂ ਦੇ ਜ਼ਹਿਰ ਤੇ ਲਗਾਮ ਲਗਾਉਣ ਵਰਗੇ ਕਈ ਲੋਕ ਭਲਾਈ ਵਾਲੇ ਕਦਮ ਵੀ ਚੁੱਕੇ ਹਨ । ਉਨ੍ਹਾਂ ਕਿਹਾ ਕਿ ਬੀਤੇ ਦੋ ਸਾਲਾਂ ਦੌਰਾਨ ਪੰਜਾਬ ਦੀ ਸਥਿਤੀ ਚ ਪੂਰੀ ਤਰ੍ਹਾਂ ਨਾਲ ਸੁਧਾਰ ਹੋਇਆ ਹੈ, ਜਿਸ ਚ ਉਸਨੂੰ ਅਕਾਲੀ ਛੱਡ ਕੇ ਗਏ ਸਨ ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਅੰਗਦ ਸਿੰਘ ਐੱਮਐੱਲਏ, ਕੁਲਦੀਪ ਰਾਣਾ, ਚਮਨ ਸਿੰਘ ਭਾਨ, ਹਰਜਿੰਦਰ ਸਿੰਘ, ਮੈਡਮ ਤਜਿੰਦਰ ਪ੍ਰਧਾਨ ਮਹਿਲਾ ਕਾਂਗਰਸ, ਸਮਨਦੀਪ ਸੰਘਾ, ਕੇਵਲ ਖਟਕੜ, ਸੁਰੇਸ਼ ਰਾਣਾ, ਜੋਗਿੰਦਰ ਸਿੰਘ ਵੀ ਮੌਜੂਦ ਰਹੇ । 

 

Tags: Manish Tewari , Angad Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD