Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚਕਰ ਪਿੰਡ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਇੰਡੋਨੇਸ਼ੀਆ ਵਿਖੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨੇ ਦਾ ਤਮਗਾ ਜਿੱਤਿਆ

ਖੇਡ ਮੰਤਰੀ ਰਾਣਾ ਸੋਢੀ ਨੇ ਸਿਮਰਨਜੀਤ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿੱਤੀ ਮੁਬਾਰਕਬਾਦ

5 Dariya News

ਲੁਧਿਆਣਾ , 29 Jul 2019

Last updated on: Jul 29, 2019, 00:00 IST

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਕਰ ਦੀ ਸਿਮਰਨਜੀਤ ਕੌਰ ਨੇ ਬੀਤੇ ਦਿਨ ਇੰਡੋਨੇਸ਼ੀਆ ਦੇ ਸ਼ਹਿਰ ਲਾਬੂਆਨ ਬਾਜੂ ਵਿਖੇ ਸੰਪੰਨ ਹੋਏ 23ਵੇਂ ਪ੍ਰੈਜ਼ੀਡੈਂਟ ਕੱਪ ਕੌਮਾਂਤਰੀ ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਸੋਨੇ ਦਾ ਤਮਗਾ ਜਿੱਤਿਆ। ਭਾਰਤ ਦੇ ਮੁੱਕੇਬਾਜ਼ੀ ਦਲ ਨੇ ਇਸ ਟੂਰਨਾਮੈਂਟ ਵਿੱਚ ਕੁੱਲ ਸੱਤ ਸੋਨੇ ਤੇ ਦੋ ਚਾਂਦੀ ਦੇ ਤਮਗੇ ਜਿੱਤੇ ਜਿਨ੍ਹਾਂ ਵਿੱਚੋਂ ਚਾਰ ਮਹਿਲਾ ਮੁੱਕੇਬਾਜ਼ ਹਨ। ਪੰਜਾਬ ਦੀ ਸਿਮਰਨਜੀਤ ਕੌਰ ਤੋਂ ਇਲਾਵਾ ਓਲੰਪਿਕ ਤਮਗਾ ਜੇਤੂ ਐਮ.ਸੀ.ਮੇਰੀਕੌਮ, ਜਮੁਨਾ ਬੋਰੋ ਤੋ ਮੋਨਿਕਾ ਨੇ ਸੋਨ ਤਮਗੇ ਜਿੱਤੇ।ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਚਕਰ ਪਿੰਡ ਦੀ ਸਿਮਰਨਜੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚਕਰ ਪਿੰਡ ਦੀਆਂ ਕੁੜੀਆਂ ਨੇ ਮੁੱਕੇਬਾਜ਼ੀ ਵਿੱਚ ਦੇਸ਼-ਵਿਦੇਸ਼ ਵਿੱਚ ਨਾਮ ਕਮਾਇਆ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਕੌਰ ਨੇ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਸੀ ਅਤੇ ਹੁਣ ਉਸ ਨੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨ ਤਮਗਾ ਜਿੱਤ ਕੇ ਮੁੜ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਅਤੇ ਅਗਲੇ ਸਾਲ ਹੋਣ ਵਾਲੀਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਵੀ ਸਿਮਰਨਜੀਤ ਕੌਰ ਦੇਸ਼ ਦਾ ਨਾਮ ਚਮਕਾਏਗੀ। ਰਾਣਾ ਸੋਢੀ ਨੇ ਸਿਮਰਨਜੀਤ ਦੇ ਮਾਪਿਆਂ, ਕੋਚ ਅਤੇ ਚਕਰ ਦੀ ਸ਼ੇਰ-ਏ-ਪੰਜਾਬ ਅਕਡੈਮੀ ਸਿਰ ਇਸ ਪ੍ਰਾਪਤੀ ਦਾ ਸਿਹਰਾ ਬੰਨ੍ਹਿਆ। ਮਰਹੂਮ ਕਮਲਜੀਤ ਸਿੰਘ ਤੇ ਰਾਜਪਾਲ ਕੌਰ ਦੀ ਬੇਟੀ ਸਿਮਰਨਜੀਤ ਕੌਰ ਪਹਿਲਾ 64 ਕਿਲੋ ਗ੍ਰਾਮ ਵਰਗ ਵਿੱਚ ਨੁਮਾਇੰਦਗੀ ਕਰਦੀ ਸੀ ਜਦੋਂ ਕਿ ਓਲੰਪਿਕ ਖੇਡਾਂ ਵਿੱਚ 60 ਕਿਲੋ ਗ੍ਰਾਮ ਵਰਗ ਹੁੰਦਾ ਹੈ ਜਿਸ ਲਈ ਉਸ ਨੇ ਆਪਣਾ ਵਰਗ ਬਦਲ ਕੇ 60 ਕਿਲੋਗ੍ਰਾਮ ਵਿੱਚ ਹਿੱਸਾ ਲੈਂਦੀ ਹੈ। ਇਸ ਤੋਂ ਪਹਿਲਾ ਉਸ ਨੇ ਬੈਂਕਾਕ ਵਿਖੇ ਹੋਈ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ ਅਤੇ ਹੁਣ ਸਿਮਰਨਜੀਤ ਨੇ ਪ੍ਰੈਜ਼ੀਡੈਂਟ ਕੱਪ ਦੇ ਫਾਈਨਲ ਵਿੱਚ ਏਸ਼ਿਆਈ ਖੇਡਾਂ ਦੀ ਤਮਗਾ ਜੇਤੂ ਮੇਜ਼ਬਾਨ ਇੰਡੋਨੇਸ਼ੀਆ ਦੀ ਮੁੱਕੇਬਾਜ਼ ਹਸਾਨਾਹ ਹੁਸਵਾਤੁਨ ਨੂੰ 5-0 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਜ਼ਿਕਰਯੋਗ ਹੈ ਕਿ ਚਕਰ ਪਿੰਡ ਦੀ ਹੀ ਮਨਦੀਪ ਕੌਰ ਸੰਧੂ ਨੇ ਜੂਨੀਅਰ ਵਿਸ਼ਵ ਚੈਂਪੀਅਨ ਬਣ ਕੇ ਆਪਣੇ ਪਿੰਡ ਨੂੰ ਕੌਮਾਂਤਰੀ ਖੇਡ ਨਕਸ਼ੇ ਉਤੇ ਉਭਾਰਿਆ ਸੀ।

 

Tags: Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD