Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਉਤਮ ਦਰਜੇ ਦੀ ਡਾਕਟਰੀ ਸਿੱਖਿਆ ਅਤੇ ਇਲਾਜ ਲਈ ਸੰਸਾਰ ਦੇ ਸਾਰੇ ਦੇਸ਼ਾਂ ਵਿਚ ਅਦਾਨ-ਪ੍ਰਦਾਨ ਜਰੂਰੀ - ਪ੍ਰਭਦੀਪ ਸਿੰਘ ਨੱਥੋਵਾਲ

5 Dariya News

ਲੁਧਿਆਣਾ , 30 Jul 2019

Last updated on: Jul 30, 2019, 00:00 IST

ਕਿਸੇ ਵੀ  ਦੇਸ਼ ਦੀ ਤਰੱਕੀ ਲਈ ਇਹ ਬਹੁਤ ਜਰੂਰੀ ਹੈ ,ਕਿ ਸਮੇਂ ਦੇ ਹਾਣੀ ਬਣਕੇ ਤੁਰਿਆ ਜਾਵੇ, ਜਿਹੜਾ ਦੇਸ਼ ਜਾਂ ਵਿਅਕਤੀ ਸਮੇਂ ਦੇ ਨਾਲ ਨਹੀਂ ਚਲੇਗਾ ,ਉਹ ਦੂਸਰਿਆਂ ਨਾਲੋਂ ਪੱਛੜ ਜਾਵੇਗਾ।' ਇਹ ਵਿਚਾਰ ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ ਨੇ ਭਾਰਤ ਅਤੇ ਚੀਨ ਸਰਕਾਰ ਵਿਚਾਲੇ ਡਾਕਟਰੀ ਇਲਾਜ ਅਤੇ ਡਾਕਟਰੀ ਸਿੱਖਿਆ ਸਬੰਧੀ ਹੋਏ ਸਮਝੌਤੇ ਤਹਿਤ ਕੋਟਨਿਸ ਹਸਪਤਾਲ ਵਿਚ ਐਕੂਪੰਕਚਰ ਇਲਾਜ ਪ੍ਰਣਾਲੀ ਅਤੇ ਸਿੱਖਿਆ ਸਬੰਧੀ ਚਲ ਰਹੀ 10 ਰੋਜਾ ਕੌਮਾਂਤਰੀ ਪੱਧਰ ਦੀ ਕਾਰਜ਼ਸ਼ਾਲਾ ਦੇ ਅਖੀਰਲੇ ਦਿਨ ਡੇਲੀਗੇਟਸ ਅਤੇ ਚੀਨੀ ਐਕੂਪੰਕਚਰ ਮਾਹਿਰਾਂ ਨੂੰ ਸਰਟੀਫਿਕੇਟ ਵੰਡਣ ਅਤੇ ਸਨਮਾਨਿਤ ਕਰਨ ਲਈ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸ੍ਰੀ ਨੱਥੋਵਾਲ ਨੇ ਅੱਗੇ ਕਿਹਾ ਕਿ ਦੋਵੇਂ ਦੇਸ਼ਾਂ ਵਿਚਾਲੇ ਹੋਏ ਸਮਝੌਤੇ ਤਹਿਤ ਚੀਨ ਵਿਚ ਯੋਗਾ ਨੂੰ ਜਦੋਂ ਕਿ ਭਾਰਤ ਵਿਚ ਐਕੂਪੰਕਚਰ ਨੂੰ ਪ੍ਰਫੁਲਤ ਕਰਨਾ ਇਕ ਵਧੀਆ ਕਦਮ ਹੈ ,ਕਿਉਂਕਿ ਦੋਵੇਂ ਇਲਾਜ ਪ੍ਰਣਾਲੀ ਜਿਥੇ ਸਸਤੀਆਂ ਹਨ ,ਉਥੇ ਪ੍ਰਭਾਵਸ਼ਾਲੀ ਵੀ ਹੈ ,ਦੋਵੇਂ ਇਲਾਜ ਵਿਧੀਆਂ ਨੂੰ ਅਪਣਾਕੇ ਅਸੀਂ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ। ਇਸ ਮੌਕੇ ਉਨ੍ਹਾਂ ਕਿਹਾ ਕਿ ਐਕੁਪੰਕਚਰ ਇਲਾਜ ਪ੍ਰਣਾਲੀ ਵਿਚ ਹਰ ਗੰਭੀਰ ਤੋਂ ਗੰਭੀਰ ਬਿਮਾਰੀ ਦਾ ਇਲਾਜ ਸੰਭਵ ਹੈ। ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਹਸਪਤਾਲ ਦੇ ਮੁੱਖ ਪ੍ਰਬੰਧਕ ਅਤੇ ਕਾਰਜ਼ਸ਼ਾਲਾ ਦੇ ਕੋਆਰਡੀਨੇਟਰ ਡਾ: ਇੰਦਰਜੀਤ ਸਿੰਘ ਢੀਂਗਰਾ ਨੇ ਸੰਬੋਧਨ ਕਰਦਿਆਂ ਇਸ ਕਾਰਜ਼ਸ਼ਾਲਾ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚੋਂ 70 ਡੇਲੀਗੇਟਸ/ਡਾਕਟਰਾਂ ਨੇ ਹਿੱਸਾ ਲਿਆ ਅਤੇ ਐਕੂਪੰਕਚਰ ਇਲਾਜ ਪ੍ਰਣਾਲੀ ਦੀਆਂ ਬਾਰੀਕੀਆਂ ਨੂੰ ਗ੍ਰਹਿਣ ਕੀਤਾ । ਉਨ੍ਹਾਂ ਅੱਗੇ ਦੱਸਿਆ ਕਿ ਚੀਨ ਸਰਕਾਰ ਵਲੋਂ ਭਾਰਤੀ ਡਾਕਟਰਾਂ ਨੂੰ ਐਕੂਪੰਕਚਰ ਇਲਾਜ  ਪ੍ਰਣਾਲੀ ਸਬੰਧੀ ਜਾਣਕਾਰੀ ਦੇਣ ਲਈ 7ਚੀਨੀ ਡਾਕਟਰਾਂ ਨੂੰ ਕਾਰਜਸ਼ਾਲਾ ਵਿਚ ਭੇਜਿਆ ਗਿਆ ਸੀ। ਇਸ ਮੌਕੇ ਸਮਾਗਮ ਵਿਚ ਵਿਸ਼ੇਸ਼ ਤੌਰ'ਤੇ ਪਹੁੰਚੇ ਏ.ਆਈ.ਜੀ ਇਕਬਾਲ ਸਿੰਘ ਗਿੱਲ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਹਰੇਕ ਡਾਕਟਰ ਨੂੰ ਸੰਸਾਰ ਪੱਧਰ ਤੇ ਹੋ ਰਹੀਆਂ ਨਵੀਆਂ ਡਾਕਟਰੀ ਖੋਜਾਂ / ਵਿਧੀਆਂ /ਦਵਾਈਆਂ ਬਾਰੇ ਜਣਕਾਰੀ ਰੱਖਣ ਤੇ ਜੋਰ ਦਿੱਤਾ । ਇਸ ਮੌਕੇ ਡਾ: ਨੇਹਾ ਢੀਂਗਰਾ, ਡਾ: ਸੰਦੀਪ ਚੋਪੜਾ, ਡਾ: ਰਘਬੀਰ ਸਿੰਘ ਅਤੇ ਡਾ: ਚੇਤਨਾ ਨੇ ਵੀ ਆਪਣੇ ਵਿਚਾਰ ਰੱਖੇ । 

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD