Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਖੰਨਾ ਪੁਲਿਸ ਵੱਲੋਂ ਔਰਤ ਤਸਕਰ 1 ਕਿਲੋ 260 ਗਰਾਮ ਹੈਰੋਇਨ ਸਮੇਤ ਕਾਬੂ

5 Dariya News

ਖੰਨਾ/ਲੁਧਿਆਣਾ , 31 Jul 2019

Last updated on: Jul 31, 2019, 00:00 IST

ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਨਸ਼ਾ ਤਸਕਰੀ ਅਤੇ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ਇੱਕ ਔਰਤ ਤਸਕਰ ਨੂੰ 1 ਕਿਲੋ 260 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਿਲ ਹੋਈ ਹੈ। ਜ਼ਿਲ੍ਹਾ ਪੁਲਿਸ ਮੁੱਖੀ ਸ੍ਰ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੰਨਾ ਪੁਲਿਸ ਵੱਲੋਂ ਸਥਾਨਕ ਪ੍ਰਿਸਟੀਨ ਮਾਲ, ਜੀ. ਟੀ. ਰੋਡ (ਅਲੋੜ) ਖੰਨਾ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ ਤਾਂ ਗੋਬਿੰਦਗੜ੍ਹ ਵਾਲੇ ਪਾਸੇ ਤੋਂ ਇੱਕ ਸਵਿਫਟ ਡਿਜ਼ਾਇਰ ਕਾਰ (ਟੈਕਸੀ) ਨੰਬਰ ਐੱਚ. ਆਰ.-55-ਡਬਲਿਊ-8632 ਆਈ। ਜਿਸ ਦੀ ਤਲਾਸ਼ੀ ਲੈਣ 'ਤੇ ਕਾਰ ਵਿੱਚ ਸਵਾਰ ਡਰਾਈਵਰ ਅਮਿਤ ਮੌਂਗੀਆ ਪੁੱਤਰ ਸਵਰਗੀ ਹਰੀਸ਼ ਮੌਂਗੀਆ ਵਾਸੀ ਬੁੜੇਲ ਥਾਣਾ ਵਿਕਾਸਪੁਰੀ (ਨਵੀਂ ਦਿੱਲੀ) ਅਤੇ ਈਵਾ ਦਾਸ ਉਮਰ ਕਰੀਬ 24 ਸਾਲ ਪਤਨੀ ਰਿਸ਼ੀ ਵਾਸੀ ਟੇਚਪੁਰ ਥਾਣਾ ਸਦਰ ਟੇਚਪੁਰ ਜ਼ਿਲ੍ਹਾ ਸੋਨੀਪੁਰ (ਆਸਾਮ) ਹੁਣ ਵਾਸੀ ਚੰਦਰ ਵਿਹਾਰ ਸੰਡੇ ਮਾਰਕੀਟ ਨਵੀਂ ਦਿੱਲੀ ਕੋਲੋਂ 1 ਕਿਲੋ 260 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਸ੍ਰ. ਗਰੇਵਾਲ ਨੇ ਕਿਹਾ ਕਿ ਪੁਲਿਸ ਵੱਲੋਂ ਦੋਸ਼ਣ ਖ਼ਿਲਾਫ਼ ਮੁਕੱਦਮਾ ਨੰਬਰ 148, ਮਿਤੀ 31 ਜੁਲਾਈ 2019 ਅ/ਧ 21/61/85 ਐੱਨ. ਡੀ. ਪੀ. ਐੱਸ. ਐਕਟ ਥਾਣਾ ਸਿਟੀ-2 ਖੰਨਾ ਵਿਖੇ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ਣ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। 

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD