Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ' ਮਿਸ਼ਨ ਤਹਿਤ ਲਾਇਆ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਪਾਸ ਹੋਏ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

5 Dariya News

ਐਸ.ਏ.ਐਸ. ਨਗਰ , 01 Aug 2019

Last updated on: Aug 01, 2019, 00:00 IST

ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦੇ ਦਫਤਰ ਵਿਖੇ ਪਲੇਸਮੈਂਟ ਕੈਂਪ ਲਾਇਆ ਗਿਆ, ਜਿਸ ਵਿੱਚ 43 ਬਿਨੈਕਾਰਾਂ ਦੇ ਨਾਵਾਂ ਨੂੰ ਸੂਚੀਬੱਧ ਕੀਤਾ ਗਿਆ।ਰੋਜ਼ਗਾਰ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਨੇ ਬਿਨੈਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ' ਮਿਸ਼ਨ ਦਾ ਮਨੋਰਥ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿਵਾ ਕੇ ਆਤਮ ਨਿਰਭਰ ਬਣਾਉਣਾ ਹੈ, ਜਿਸ ਤਹਿਤ ਜ਼ਿਲ੍ਹਾ ਪੱਧਰ 'ਤੇ ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਨੌਜਵਾਨਾਂ ਨਾਲ ਇੰਟਰਵਿਊ ਵਿੱਚ ਕੰਮ ਆਉਣ ਵਾਲੇ ਨੁਕਤੇ ਵੀ ਸਾਂਝੇ ਕੀਤੇ। ਇਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨਿਯੁਕਤ ਟਰੇਨਿੰਗ ਪਾਰਟਨਰ ਇੰਡੋ ਗਲੋਬਲ ਐਜੂਕੇਸ਼ਨ ਫਾਊਂਡੇਸ਼ਨ ਅਭੀਪੁਰ ਦੇ ਸੈਂਟਰ ਤੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਪਾਸ ਹੋਏ ਸਿਖਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਸਰਟੀਫਿਕੇਟ ਵੀ ਵੰਡੇ ਗਏ।ਇਸ ਮੌਕੇ ਬਲਾਕ ਮਿਸ਼ਨ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਮੁਰਾਰੀ ਕੰਸਲਟੈਂਸੀ ਅਤੇ ਫਾਸਟਟੈਗ ਕੰਪਨੀਆਂ ਨੇ ਭਾਗ ਲਿਆ ਅਤੇ 70 ਉਮੀਦਵਾਰ ਰੋਜ਼ਗਾਰ ਹਾਸਲ ਕਰਨ ਲਈ ਪੁੱਜੇ। ਇਸ ਮੌਕੇ ਟਰੇਨਿੰਗ ਅਤੇ ਪਲੇਸਮੈਂਟ ਮੈਨੈਜਰ ਮਾਨਸੀ ਭਾਂਬਰੀ, ਇੰਦਰਜੀਤ ਕੌਰ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਨਬੀਹਾ ਮਲਿਕ ਕਰੀਅਰ ਕੌਂਸਲਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਮੌਜੂਦ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD