Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਰ੍ਹਦੇ ਮੀਂਹ ‘ਚ ਹਿਮਾਚਲ ਪ੍ਰਦੇਸ਼ ਦੇ ਸ਼ਕਤੀ ਪੀਠਾਂ ਸਾਉਣ ਅਸ਼ਟਮੀ ਦੇ ਨਰਾਤੇ ਹੋਏ ਸ਼ੁਰੂ

ਨੈਣਾ ਦੇਵੀ ਵਿਖੇ ਤੜਕਸਾਰ ਤੋਂ ਹੀ ਪਹਿਲੇ ਨਰਾਤੇ ਵਾਲੇ ਦਿਨਾਂ ਹਜ਼ਾਰਾਂ ਸ਼ਰਧਾਲੂਆਂ ਨੇ ਟੇਕਿਆ ਮੱਥਾ, ਛਤਰੀਆਂ ਲੈ ਕੇ ਲੰਬੀਆਂ ਕਤਾਰਾਂ ‘ਚ ਨਜ਼ਰ ਆਏ ਸ਼ਰਧਾਲੂ

5 Dariya News (ਦਵਿੰਦਰਪਾਲ ਸਿੰਘ/ ਅੰਕੁਸ਼)

ਸ੍ਰੀ ਆਨੰਦਪੁਰ ਸਾਹਿਬ , 01 Aug 2019

Last updated on: Aug 01, 2019, 00:00 IST

ਅੱਜ ਦੇਵ ਭੂਮੀ ਹਿਮਾਚਲ ਪ੍ਰਦੇਸ਼ ਦੇ ਸਮੂੰਹ ਸ਼ਕਤੀ ਪੀਠਾਂ ਤੇ ਸਾਉਣ ਅਸ਼ਟਮੀ ਦੇ ਨਰਾਤੇ ਪੂਰੇ ਜੋਸ਼ ਤੇ ਉਤਸਾਹ ਦੇ ਨਾਲ ਸ਼ੁਰੂ ਹੋ ਗਏ। ਅੱਜ ਸਾਉਣ ਅਸ਼ਟਮੀ ਦੇ ਪਹਿਲੇ ਨਰਾਤੇ ਵਾਲੇ ਦਿਨ ਭਾਰੀ ਮੀਂਹ ਤੇ ਧੁੰਦ ਦੇ ਬਾਵਯੂਦ ਵੀ ਸ਼ਰਧਾਲੂਆਂ ਦੇ ਉਤਸਾਹ ਵਿੱਚ ਕੋਈ ਕਮੀ ਨਜ਼ਰ ਨਾ ਆਈ ਜਦਕਿ  ਮੰਦਿਰਾਂ ‘ਚ ਸ਼ਰਧਾਲੂਆਂ ਆਪਣੇ ਹੱਥਾਂ ‘ਚ ਛਤਰੀਆਂ ਤੇ ਤਰਪਾਲਾਂ ਲੈ ਕੇ ਮੱਥਾ ਟੇਕਣ ਵਾਸਤੇ ਲੰਬੀਆਂ ਕਤਾਰਾਂ ਵਿੱਚ ਖੜੇ ਨਜ਼ਰ ਆਏ।ਝੇਕਰ ਗੱਲ ਉੱਤਰ ਭਾਰਤ ਦੇ ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾ ਦੇਵੀ ਦੀ ਕੀਤੀ ਜਾਵੇ ਤਾਂ ਅੱਜ ਸਾਉਣ ਅਸ਼ਟਮੀ ਦੇ ਪਹਿਲੇ ਨਰਾਤੇ ਵਾਲੇ ਦਿਨ ਜਿੱਥੇ ਭਾਰੀ ਬਰਸਾਤ ਵੇਖਣ ਨੂੰ ਮਿਲੀ ਉੱਥੇ ਹੀ ਸ਼ਰਧਾਲੂਆਂ ਦੀ ਆਮਦ ‘ਚ ਕੋਈ ਕਮੀ ਨਹੀਂ ਆਈ। ਬੇਸ਼ੱਕ ਸ਼ਰਧਾਲੂਆਂ ਨੂੰ ਮਾਤਾ ਦੇ ਦਰਬਾਰ ਤੱਕ ਪਹੁੰਚਣ ‘ਚ ਕੁਝ ਮੁਸ਼ਕਿਲਾਂ ਦਾ ਸਾਹਮਣਾ ਤਾਂ ਕਰਨਾ ਪਿਆ ਪਰ ਹੱਥਾਂ ਵਿੱਚ ਛਤਰੀਆਂ ਲਈ ਤੇ ਤਰਪਾਲਾਂ ਨਾਲ ਮੀਂਹ ਤੋਂ ਬਚਾਉਂਦੇ ਹੋਏ ਸ਼ਰਧਾਲੂ ਆਪਣੇ ਪਰਿਵਾਰਾਂ ਦੇ ਨਾਲ ਮਾਤਾ ਦੇ ਦਰਬਾਰ ਵਿੱਚ ਹਾਜ਼ਰੀ ਲਗਾਉਣ ਲਈ ਮਾਤਾ ਦੇ ਜੈਕਰਾਏ ਲਗਾਉਂਦੇ ਅੱਗੇ ਵੱਧਦੇ ਹੋਏ ਤੇ ਲੰਬੀਆਂ ਕਤਾਰਾਂ ਦੇ ਵਿੱਚ ਖੜੇ ਨਜ਼ਰ ਆਏ।ਮਾਂ ਦੇ ਦਰਬਾਰ ਵਿੱਚ ਨਤਮਸਤਕ ਹੋਣ ਦੇ ਲਈ ਅੱਜ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰਾਖੰਡ ਆਦਿ ਸਣੇ ਵਿਦੇਸ਼ੀ ਸ਼ਰਧਾਲੂਆਂ ਦੀ ਆਮਦ ਵੀ ਬਰਕਰਾਰ ਰਹੀ। ਅੱਜ ਸਵੇਰ ਦੀ ਆਰਤੀ ਤੋਂ ਬਾਅਦ ਝੰਡਾ ਚੜ੍ਹਾਉਣ ਦੀ ਰਸਮ ਦੇ ਨਾਲ ਸਾਉਣ ਅਸ਼ਟਮੀ ਦੇ ਨਰਾਤਿਆਂ ਦਾ ਆਗਾਜ਼ ਹੋਣ ਉਪਰੰਤ ਲਗਾਤਾਰ ਮਾਤਾ ਦੇ ਭਗਤ ਪੂਜਾ ਅਰਚਨਾ ਕਰਦੇ ਹੋਏ ਨਜ਼ਰ ਆਏ।ਮੰਦਰ ਟਰੱਸਟਦੇ ਪ੍ਰਧਾਨ ਸੁਭਾਸ਼ ਗੌਤਮ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਤੌਰ ਤੇ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਜਦਕਿ ਮੰਦਰ ਅਧਿਕਾਰੀ ਹੁਸਨ ਚੰਦ ਨੇ ਦੱਸਿਆ ਕਿ ਅਸੀਂ ਲਗਾਤਾਰ ਹਰ ਸਥਿਤੀ ‘ਤੇ ਨਜ਼ਰ ਬਣਾਈ ਹੋਈ ਹੈ ਤਾਂ ਜੋ ਸ਼ਰਧਾਲੂਆਂ ਨੂੰ ਮੱਥਾ ਟੇਕਣ ਜਾਂ ਆਉਣ ਜਾਣ ਵਿੱਚ ਕੋਈ ਦਿੱਕਤ ਨਾ ਆਵੇ।ਓਧਰ ਸਹਾਇਕ ਮੇਲਾ ਅਧਿਕਾਰੀ ਡੀ ਐਸ ਪੀ ਸੰਜੈ ਸ਼ਰਮਾ ਨੇ ਦੱਸਿਆ ਕਿ ਮੇਲਾ ਖੇਤਰ ਨੂੰ 9 ਸੈਕਟਰਾਂ ਵਿੱਚ ਵੰਡ ਕੇ 1200 ਪੁਲੀਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ ਜਦਕਿ ਜੇਬ ਕਤਰਿਆਂ ਆਦਿ ‘ਤੇ ਨਜ਼ਰ ਰੱਖਣ ਲਈ 85 ਕਲੋਜ਼ ਸਰਕਟ ਕੈਮਰੇ ਵੀ ਲਗਾਏ ਗਏ ਹਨ। ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਵਾਲੇ ਪਾਸੇ ਸ੍ਰੀ ਆਨੰਦਪੁਰ ਸਾਹਿਬ ਤੋਂ ਕੋਲਾ ਵਾਲਾ ਟੋਭਾ ਤੱਕ ਆਉਣ ਵਾਲੇ ਵਾਹਨਾਂ ਵੱਲੋਂ ਸ਼ਰੇਆਮ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਸਵਾਰੀਆਂ ਨੂੰ ਬੱਸਾਂ ਅਤੇ ਹੋਰ ਵਾਹਨ ਛੱਤਾਂ ‘ਤੇ ਲੈ ਕੇ ਜਾ ਰਹੇ ਹਨ ਜੋ ਕਿ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ। ਵੇਖਣ ਵਿੱਚ ਇਹ ਵੀ ਆਇਆ ਕਿ ਇਸ ਰੂਟ ‘ਤੇ ਬੇਸ਼ੱਕ ਹਜ਼ਾਰਾਂ ਸ਼ਰਧਾਲੂ ਮਾਤਾ ਨੈਣਾ ਦੇਵੀ ਵੱਲ ਜਾ ਰਹੇ ਹਨ ਪਰ ਨਾ ਤਾਂ ਰਸਤੇ ਵਿੱਚ ਕੋਈ ਟਰੈਫਿਕ ਪੁਲੀਸ ਮੁਲਾਜ਼ਮ ਨਜ਼ਰ ਆਉਂਦਾ ਹੈ ਤੇ ਨਾ ਹੀ ਕੋਈ ਹੋਰ ਪੁਲੀਸ ਵਾਲ।

 

Tags: DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD