Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ

5 Dariya News

ਮਾਨਸਾ , 02 Aug 2019

ਸਿਹਤ ਵਿਭਾਗ ਪੰਜਾਬ ਵੱਲੋਂ 1 ਤੋਂ 7 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਜਿਲ੍ਹਾ ਪੱਧਰੀ ਸੈਮੀਨਾਰ ਸਿਵਲ ਸਰਜਨ ਡਾ.ਲਾਲ ਚੰਦ ਠਕਰਾਲ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਮਾਨਸਾ ਵਿਖੇ ਕਰਵਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਇਸ ਤਹਿਤ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮਾਂ ਦਾ ਪਹਿਲਾ ਗਾੜਾ ਦੁੱਧ ਬੱਚੇ ਲਈ ਸਰਵਉੱਤਮ ਆਹਾਰ ਹੈ। ਮਾਂ ਦਾ ਪਹਿਲਾ ਬਹੁਲਾ ਦੁੱਧ ਬੱਚੇ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਦਿੰਦਾ ਹੈ ਤੇ ਉਸਦੇ ਪੂਰਨ ਵਿਕਾਸ ਵਿੱਚ ਅਹਿਮ ਰੋਲ ਨਿਭਾਉਂਦਾ ਹੈ। ਉਨ੍ਹਾਂ ਨੇ ਸੈਮੀਨਾਰ ਵਿਚ ਸ਼ਾਮਿਲ ਸਟਾਫ ਨੂੰ ਕਿਹਾ ਕਿ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਜਾਵੇ। ਸ੍ਰੀ ਅਵਤਾਰ ਸਿੰਘ ਜਿਲ੍ਹਾ ਪ੍ਰੋਗਰਾਮ ਮੈਨੇਜਰ ਐਨ.ਐਚ.ਐਮ ਮਾਨਸਾ ਨੇ ਕਿਹਾ ਕਿ ਬੱਚੇ ਨੂੰ ਜਨਮ ਤੋਂ ਲੈ ਕੇ 6 ਮਹੀਨੇ ਤੱਕ ਸਿਰਫ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ , ਮਾਂ ਦਾ ਦੁੱਧ ਹੀ ਬੱਚੇ ਲਈ 6 ਮਹੀਨੇ ਤੱਕ ਪੂਰਨ ਖੁਰਾਕ ਹੈ। 6 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਓਪਰੀ ਨਰਮ ਖੁਰਾਕ ਸ਼ੁਰੂ ਕਰਨੀ ਚਾਹੀਦੀ ਹੈ ਅਤੇ ਦੋ ਸਾਲ ਤੱਕ ਮਾਂ ਦੇ ਦੁੱਧ ਦੇ ਨਾਲ-ਨਾਲ ਓਪਰੀ ਖੁਰਾਕ ਦੇਣੀ ਚਾਹੀਦੀ ਹੈ। ਇਸ ਮੌਕੇ ਡਾ.ਸੰਬੋਧ ਗੁਪਤਾ ਬੱਚਿਆਂ ਦੇ ਮਾਹਿਰ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਨੂੰ  ਦਸਤ, ਨਮੂਨੀਆਂ ਅਤੇ ਹੋਰ ਮਾਰੂ ਬਿਮਾਰੀਆਂ ਤੋਂ ਬਚਾਉਂਦਾ ਹੈ।  ਔਰਤ ਰੋਗਾਂ ਦੇ ਮਾਹਿਰ ਡਾ.ਰਸ਼ਮੀ ਗਰਗ ਨੇ ਵੀਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਮਾਂ ਦੇ ਦੁੱਧ ਵਿੱਚ ਬਿਮਾਰੀਆਂ ਤੋਂ ਲੜਨ ਦੀ ਸਮੱਰਥਾ ਹੁੰਦੀ ਹੈ ਅਤੇ ਬੱਚੇ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਹੁੰਦਾ ਹੈ। ਇਸ ਮੌਕੇ ਸਿਵਲ ਸਰਜਨ ਵੱਲੋਂ ਹਸਪਤਾਲ ਵਿੱਚ ਦਾਖਿਲ ਮਾਵਾਂ ਨੂੰ ਸਨਮਾਨਿਤ ਕੀਤਾ ਗਿਆ। ਸੈਮੀਨਾਰ ਵਿੱਚ ਸਮੂਹ ਮੈਡੀਕਲ ਅਫ਼ਸਰ, ਪੈਰਾਮੈਡੀਕਲ ਸਟਾਫ਼, ਏ.ਐਨ.ਐਮ. ਅਤੇ ਆਸ਼ਾ ਵਰਕਰ ਸ਼ਾਮਿਲ ਹੋਏ।

 

Tags: Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD