Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਣਾ ਗੁਰਮੀਤ ਸਿੰਘ ਸੋਢੀ ਨੇ 3x3 ਪ੍ਰੋ ਬਾਸਕਟਬਾਲ ਲੀਗ ਦਾ ਕੀਤਾ ਆਗਾਜ਼

5 Dariya News

5 Dariya News

5 Dariya News

ਫਗਵਾੜਾ , 02 Aug 2019

Last updated on: Aug 02, 2019, 00:00 IST

ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਦਰਸ਼ਕਾਂ ਦੇ ਭਾਰੀ ਇਕੱਠ ਦੌਰਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਭਾਰਤ ਦੀ ਇਕਲੌਤੀ ਐਫ. ਆਈ. ਬੀ. ਏ (ਫੀਬਾ) ਮਾਨਤਾ ਪ੍ਰਾਪਤ ਲੀਗ, 3x3 ਪ੍ਰੋ ਬਾਸਕਟਬਾਲ ਲੀਗ ਇੰਡੀਅਨ ਸਬ-ਕਾਂਟੀਨੈਂਟ (3 ਬੀ. ਐਲ) ਦਾ ਉਦਘਾਟਨ ਕੀਤਾ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ. ਜੋਗਿੰਦਰ ਸਿੰਘ ਮਾਨ ਅਤੇ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਅਸ਼ੋਕ ਮਿੱਤਲ ਦੀ ਹਾਜ਼ਰੀ ਵਿਚ ਲੀਗ ਦਾ ਸ਼ੁੱਭ ਆਰੰਭ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ 3 ਬੀ. ਐਲ ਦਾ ਉਦੇਸ਼ ਪੰਜਾਬ ਵਿਚ ਬਾਸਕਟਬਾਲ ਨੂੰ ਉਤਸ਼ਾਹਤ ਕਰਨਾ ਹੈ। ਉਨਾਂ ਕਿਹਾ ਕਿ ਇਹ ਲੀਗ ਦਾ ਦੂਸਰਾ ਸੈਸ਼ਨ ਹੈ, ਜਿਸ ਵਿਚ ਪੁਰਸ਼ਾਂ ਅਤੇ ਮਹਿਲਾਵਾਂ ਦੀਆਂ 12 ਟੀਮਾਂ ਹਿੱਸਾ ਲੈ ਰਹੀਆਂ ਹਨ, ਜੋ ਚੈਂਪੀਅਨ ਬਣਨ ਲਈ 2 ਮਹੀਨਿਆਂ ਦੌਰਾਨ 9 ਦੌਰਾਂ ਵਿਚ ਮੁਕਾਬਲਾ ਕਰਨਗੀਆਂ। ਉਨਾਂ ਦੱਸਿਆ ਕਿ ਇਹ ਲੀਗ 2 ਅਗਸਤ ਤੋਂ 29 ਸਤੰਬਰ 2019 ਤੱਕ ਪੰਜ ਸ਼ਹਿਰਾਂ ਵਿਚ ਆਯੋਜਿਤ ਕੀਤੀ ਜਾਵੇਗੀ, ਜਿਸ ਦਾ ਅੱਜ ਇਥੋਂ ਆਗਾਜ਼ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਬਾਕੀ ਸ਼ਹਿਰਾਂ ਵਿਚ ਚੰਡੀਗੜ, ਅੰਮ੍ਰਿਤਸਰ, ਮੁਹਾਲੀ ਅਤੇ ਪਟਿਆਲਾ ਸ਼ਾਮਲ ਹਨ। ਉਨਾਂ ਦੱਸਿਆ ਕਿ ਬਾਸਕਟਬਾਲ ਖੇਡ ਵਿਭਾਗ ਦੀ ਪਹਿਲੀ ਸੂਚੀ ਵਿਚ ਸ਼ਾਮਿਲ ਹੈ ਅਤੇ ਇਸ ਖੇਡ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੁਹਿਰਦ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਦੇ ਖਿਡਾਰੀ ਅੰਤਰਰਾਸ਼ਟਰੀ ਪੱਧਰ 'ਤੇ ਆਪਣੇ ਜੌਹਰ ਵਿਖਾ ਸਕਣ। ਉਨਾਂ ਕਿਹਾ ਕਿ ਇਸ ਲੀਗ ਵਿਚ ਪਹਿਲੀ ਵਾਰ ਮਹਿਲਾਵਾਂ ਦੀਆਂ ਟੀਮਾਂ ਦੀ ਭਾਗੀਦਾਰੀ ਹੋ ਰਹੀ ਹੈ। ਉਨਾਂ ਦੱਸਿਆ ਕਿ ਬਾਸਕਟਬਾਲ ਖੇਡ ਦਾ ਇਹ ਛੋਟਾ ਤੇ ਤੇਜ਼ ਰੂਪ ਪਹਿਲੀ ਵਾਰ 2020 ਦੀਆਂ ਟੀਕੋਓ ਉਲੰਪਿਕ ਖੇਡਾਂ ਅਤੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਬਣਿਆ ਹੈ, ਜਿਸ ਕਾਰਨ ਇਸ ਖੇਡ ਵਿਚ ਭਾਰਤ ਦੀਆਂ ਚੰਗਾ ਪ੍ਰਦਰਸ਼ਨ ਕਰਨ ਦੀਆਂ ਬਹੁਤ ਸੰਭਾਵਨਾਵਾਂ ਹਨ। 

ਉਨਾਂ ਕਿਹਾ ਕਿ ਪੰਜਾਬ ਨੇ ਭਾਰਤ ਨੂੰ ਵਧੀਆ ਬਾਸਕਟਬਾਲ ਖਿਡਾਰੀ ਦਿੱਤੇ ਹਨ ਅਤੇ ਹੁਣ ਸੂਬੇ ਵਿਚ ਬਾਸਕਟਬਾਲ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਹ ਲੀਗ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ 10 ਮਿੰਟ ਵਾਲੀ ਇਹ ਖੇਡ ਸਪੀਡ, ਸਟੈਮਿਨਾ ਅਤੇ ਸਕਿੱਲ ਭਰਪੂਰ ਹੈ, ਜਿਸ ਨੂੰ ਦਰਸ਼ਕ ਸਾਹ ਰੋਕ ਕੇ ਵੇਖਦੇ ਹਨ। ਲੀਗ ਦੇ ਕਮਿਸ਼ਨਰ ਸ੍ਰੀ ਰੋਹਿਤ ਬਖਸ਼ੀ ਨੇ ਇਸ ਮੌਕੇ ਦੱਸਿਆ ਕਿ ਇਹ ਲੀਗ 9 ਦੌਰਾਂ ਵਿਚ ਹੋਣ ਕਰਕੇ ਫੀਬਾ 3x3 ਰੈਕਿੰਗ ਵਿਚ ਇੰਡੀਅਨ ਫੈਡਰੇਸ਼ਨ ਲਈ ਅੰਕਾਂ ਵਿਚ ਵਾਧਾ ਕਰਕੇ 2020 ਦੀਆਂ ਟੋਕੀਓ ਉਲੰਪਿਕਸ ਵਿਚ ਕੁਆਲੀਫਾਈ ਕਰਨ ਤੇ ਸੀਟ ਪੱਕਰ ਕਰਨ ਵਿਚ ਸਹਾਈ ਹੋਵੇਗੀ। ਪੁਰਸ਼ਾਂ ਦੇ ਦੌਰ ਦੀ ਜੇਤੂ ਟੀਮ ਫੀਬਾ 3x3 ਵਰਲਡ ਟੂਰ ਮਾਸਟਰ ਅਤੇ ਥ੍ਰੀ ਚੈਲੇਂਜਰ ਲਈ ਕੁਆਲੀਫਾਈ ਕਰੇਗੀ। ਉਨਾਂ ਕਿਹਾ ਕਿ ਪਿਛਲੇ ਸਾਲ ਪਹਿਲੇ ਸੀਜ਼ਨ ਦੀ ਸਫਲਤਾ ਤੋਂ ਬਾਅਦ 3 ਬੀ. ਐਲ ਦਾ ਦੂਜਾ ਸੀਜ਼ਨ ਹੋਰ ਵੀ ਰੋਮਾਂਚਕ ਤੇ ਮੁਕਾਬਲੇ ਵਾਲਾ ਹੋਵੇਗਾ। ਉਨਾਂ ਕਿਹਾ ਕਿ ਭਾਰਤ ਵਿਚ ਖੇਡਾਂ ਦੇ ਮਾਹੌਲ ਨੂੰ ਸੁਧਾਰਨ ਤੇ ਹੋਰ ਉਤਸ਼ਾਹਤ ਕਰਨ ਲਈ ਬਾਸਕਟਬਾਲ ਫੈਡਰੇਸ਼ਨ ਆਫ ਇੰਡੀਆ ਤੇ ਪੰਜਾਬ ਸਰਕਾਰ ਵੱਲੋਂ 3 ਬੀ. ਐਲ ਦਾ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਭਾਰਤ ਨੂੰ 3x3 ਬਾਸਕਟਬਾਲ ਵਿਚ ਇਕ ਵੱਡੀ ਤਾਕਤ ਵਜੋਂ ਉਭਾਰਤ ਨੂੰ ਯਕੀਨੀ ਬਣਾਉਣ ਲਈ ਅਸੀਂ ਇਕੱਠੇ ਕੰਮ ਕਰਦੇ ਰਹਾਂਗੇ। ਇਸ ਮੌਕੇ ਅੱਜ ਜੇਤੂ ਰਹੀ ਚੰਡੀਗੜ ਚੈਲੇਂਜਰਸ ਟੀਮ ਦੀ ਮਾਲਕ ਦੀਪਿਕਾ ਦੇਸ਼ਵਾਲ ਨੇ ਕਿਹਾ ਕਿ ਇਸ ਲੀਗ ਵਿਚ ਪਹਿਲੀ ਵਾਰ ਮਹਿਲਾ ਟੀਮਾਂ ਭਾਗ ਲੈ ਰਹੀਆਂ ਹਨ, ਜੋ ਕਿ ਖੇਡਾਂ ਵਿਚ ਮਹਿਲਾ ਸਸ਼ਕਤੀਕਰਨ ਵੱਲ ਇਕ ਵੱਡਾ ਕਦਮ ਹੈ। ਦਪਿਕਾ, ਜਿਹੜੀ ਕਿ ਖੁਦ ਰੈਸਲਿੰਗ ਦੀ 6 ਵਾਰ ਦੀ ਰਾਸ਼ਟਰੀ ਚੈਂਪੀਅਨ ਹੈ, ਨੇ ਕਿਹਾ ਕਿ ਉਸ ਨੂੰ ਪੂਰੀ ਉਮੀਦ ਹੈ ਕਿ ਭਾਰਤ ਇਸ ਖੇਡ ਵਿਚ ਉਲੰਪਿਕ ਵਿਚ ਕੁਆਲੀਫਾਈ ਕਰੇਗਾ। ਇਸ ਮੌਕੇ ਐਸ. ਡੀ. ਐਮ ਫਗਵਾੜਾ ਡਾ. ਜੈ ਇੰਦਰ ਸਿੰਘ, ਐਸ. ਪੀ ਸ. ਮਨਦੀਪ ਸਿੰਘ, ਪ੍ਰੋ. ਚਾਂਸਲਰ ਸ੍ਰੀਮਤੀ ਰਸ਼ਮੀ ਮਿੱਤਲ, ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਸਕੱਤਰ ਸ. ਤੇਜਾ ਸਿੰਘ, ਦੀਪਿਕਾ ਦੇਸ਼ਵਾਲ ਤੋਂ ਇਲਾਵਾ ਸਾਰੀਆਂ ਟੀਮਾਂ ਦੇ ਮਾਲਕ ਹਾਜ਼ਰ ਸਨ। 

 

Tags: Rana Gurmeet Singh Sodhi , Deepika Deshwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD