Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਬਠਿੰਡਾ ਪੁਲਿਸ ਨੇ ਬਲਾਤਕਾਰੀ ਵਿਅਕਤੀ ਨੂੰ ਕੀਤਾ ਕਾਬੂ

5 Dariya News

ਬਠਿੰਡਾ , 02 Aug 2019

ਜ਼ਿਲ੍ਹਾ ਪੁਲਿਸ ਮੁਖੀ ਡਾ.ਨਾਨਕ ਸਿੰਘ ਨੇ ਪ੍ਰੈਸ ਕਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਬਠਿੰਡਾ ਪੁਲਿਸ ਵਲੋਂ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਵਲੋਂ 2 ਅਗਸਤ 2019 ਨੂੰ ਗੁਰਸੇਵਕ ਸਿੰਘ ਉਰਫ ਸੇਵਕ ਵਾਸੀ ਪਿੰਡ ਨੱਤ ਹਾਲ ਨੱਤ ਰੋਡ ਤਲਵੰਡੀ ਸਾਬੋ ਤੋਂ ਗ੍ਰਿਫਤਾਰ ਕੀਤਾ। ਡਾ. ਨਾਨਕ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਜੁਲਾਈ ਨੂੰ ਥਾਣਾ ਤਲਵੰਡੀ ਸਾਬੋ ਵਿਖੇ ਮੁਕੱਦਮਾ ਦਰਜ ਹੋਇਆ। ਜੋ ਕਿ 24 ਜੁਲਾਈ ਨੂੰ ਇੱਕ ਲੜਕੀ ਜਿਸ ਦੀ ਉਮਰ ਕਰੀਬ 9 ਸਾਲ ਸੀ ਅਤੇ ਚੋਥੀ ਕਲਾਸ ਵਿੱਚ ਪੜ੍ਹਦੀ ਹੈ। ਆਪਣੇ ਸਕੂਲ ਦਾ ਕੰਮ ਕਰਨ ਲਈ ਦੁਕਾਨ ਤੋ ਪੈਨਸਲ ਲੈਣ ਲਈ ਗਈ ਸੀ, ਦੁਕਾਨ ਬੰਦ ਹੋਣ ਕਰਕੇ ਘਰ ਵਾਪਿਸ ਆ ਰਹੀ ਸੀ। ਇੱਕ ਮੋਨਾ ਨੌਜਵਾਨ ਜੋ ਮੋਟਰਸਾਈਕਲ 'ਤੇ ਸਵਾਰ ਸੀ ਤੇ ਕਹਿਣ ਲੱਗਾ ਕਿ ਮੈਂ ਤੇਰਾ ਚਾਚਾ ਲੱਗਦਾ ਹਾਂ ਤੇਰੇ ਡੈਡੀ ਨੇ ਤੈਨੂੰ ਖੇਤ ਬੁਲਾਇਆ ਹੈ ਅਤੇ ਬੱਚੀ ਨੂੰ ਨੱਤ ਰੋਡ 'ਤੇ ਸੂਏ ਦੀ ਪੱਟੜੀ ਸੁੰਨਸਾਨ ਜਗ੍ਹਾ 'ਤੇ ਲੈ ਗਿਆ। ਜਿਸ ਨੇ ਬੱਚੀ ਨਾਲ ਗਲਤ ਹਰਕਤਾ 'ਤੇ ਬਲਾਤਕਾਰ ਕੀਤਾ ਤੇ ਧਮਕੀ ਦਿੱਤੀ ਕਿ ਜੇਕਰ ਆਪਣੇ ਘਰ ਦੱਸਿਆ ਤਾਂ ਤੈਨੂੰ ਮਾਰਕੇ ਦੱਬ ਦੇਵਾਗਾਂ। ਲੜਕੀ ਨੇ ਘਰ ਆਕੇ ਸਾਰੀ ਗੱਲ ਦੱਸੀ ਜਿੰਨ੍ਹਾ ਨੇ ਲੜਕੀ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਦਾਖਲ ਕਰਵਾਇਆ। ਜਿਸ 'ਤੇ ਮੁਕੱਦਮਾ ਨੰਬਰ 216 ਮਿਤੀ 25-07-2019 ਅ/ਧ 376,506 9P3 3,4 PO3SO 1ct ਥਾਣਾ ਤਲਵੰਡੀ ਸਾਬੋ ਵਿਖੇ ਦਰਜ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਮੁਕੱਦਮੇ ਨੂੰ ਟਰੇਸ ਕਰਨ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਗੁਰਬਿੰਦਰ ਸਿੰਘ ਸੰਘਾ, PPS ਐਸ.ਪੀ (P29), ਹਰਪਾਲ ਸਿੰਘ ਗਰੇਵਾਲ, PPS ਡੀ.ਐਸ.ਪੀ (ਸ.ਡ) ਤਲਵੰਡੀ ਸਾਬੋ, ਜ਼ਸਪਿੰਦਰ ਸਿੰਘ ਗਿੱਲ, PPS, ਡੀ.ਐਸ.ਪੀ (Major 3rime) ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਤਲਵੰਡੀ ਸਾਬ ਇੰਸਪੈਕਟਰ ਹਰਵਿੰਦਰ ਸਿੰਘ, ਐਸ.ਆਈ ਤਰਜਿੰਦਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ-2, ਬਠਿੰਡਾ ਦੀਆਂ ਵੱਖ-ਵੱਖ ਟੀਮਾਂ ਤਿਆਰ ਕੀਤੀਆ ਗਈਆ, ਜਿੰਨ੍ਹਾ ਨੇ ਹਰ ਪਹਿਲੂ ਨੂੰ ਅਹਿਮੀਅਤ ਨਾਲ ਦੇਖਦਿਆ ਉਕਤ ਟੀਮਾਂ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੁਕੱਦਮਾ ਵਿੱਚ ਗੁਰਸੇਵਕ ਸਿੰਘ ਉਰਫ ਸੇਵਕ ਵਾਸੀ ਪਿੰਡ ਨੱਤ ਹਾਲ ਨੱਤ ਰੋਡ ਤਲਵੰਡੀ ਸਾਬੋ ਨੂੰ ਗ੍ਰਿਫਤਾਰ ਕੀਤਾ। ਜਿਸ ਨੇ ਪੁੱਛਗਿੱਛ ਦੌਰਾਨ ਆਪਣਾ ਜੁਰਮ ਕਬੂਲ ਕਰ ਲਿਆ ਅਤੇ ਵਾਰਦਾਤ ਵਿੱਚ ਵਰਤਿਆ ਲਾਲ ਰੰਗ ਦਾ ਮੋਟਰਸਾਈਕਲ ਨੰਬਰ ਪੀ.ਬੀ. 28 ਸੀ. 1771 ਹੀਰੋ ਹਾਂਡਾ ਸੀ.ਡੀ. ਡੀਲੈਕਸ ਵੀ ਬਰਾਮਦ ਕੀਤਾ ਗਿਆ ਹੈ। ਕਰੀਬ ਇੱਕ ਸਾਲ ਪਹਿਲਾ ਗੁਰਸੇਵਕ ਸਿੰਘ ਪਰ ਥਾਣਾ ਤਲਵੰਡੀ ਸਾਬੋ ਵਿਖੇ ਹੀ ਮੁਕੱਦਮਾ ਨੰਬਰ 109 ਮਿਤੀ 14-05-2018 ਅ/ਧ 377 9P3 ਥਾਣਾ ਤਲਵੰਡੀ ਸਾਬੋ ਦਰਜ ਹੋਇਆ ਸੀ। ਗੁਰਸੇਵਕ ਸਿੰਘ ਮਿਤੀ 10-10-2018 ਨੂੰ ਜੇਲ੍ਹ ਤੋ ਬਾਹਰ ਆਇਆ ਸੀ। ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜੋ ਪੁੱਛਗਿੱਛ ਹੋਰ ਡੂੰਘਾਈ ਨਾਲ ਕੀਤੀ ਜਾਵੇਗੀ।

ਤਾਰੀਖ ਗ੍ਰਿਫਤਾਰੀ-02-08-2019

ਗ੍ਰਿਫਤਾਰੀ ਦੀ ਜਗ੍ਹਾ-ਬਾ-ਹੱਦ ਪੁਲ ਸੂਆ ਨੇੜੇ ਦਸਮੇਸ਼ ਸਕੂਲ ਤਲਵੰਡੀ ਸਾਬੋ 

ਦੋਸ਼ੀ-ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਮੋਦਨ ਲਾਲ ਵਾਸੀ ਪਿੰਡ ਨੱਤ ਹਾਲ ਨੱਤ ਰੋਡ ਤਲਵੰਡੀ ਸਾਬੋ ਉਮਰ ਕਰੀਬ 28 ਸਾਲ ਜੋ ਕਿ ਮਿਹਨਤ ਮਜ਼ਦੂਰੀ ਕਰਦਾ ਹੈ। ਜਿਸ ਪਾਸੋਂ ਲਾਲ ਰੰਗ ਦਾ ਮੋਟਰਸਾਈਕਲ ਨੰਬਰ ਪੀ.ਬੀ. 28 ਸੀ. 1771 ਹੀਰੋ ਹਾਂਡਾ ਸੀ.ਡੀ. ਡੀਲੈਕਸ ਬਰਾਮਦ ਕੀਤਾ ਗਿਆ। ਪਹਿਲਾ ਦਰਜ ਮੁਕੱਦਮਾ- ਦਰਜ ਮੁਕੱਦਮਾ-ਮੁਕੱਦਮਾ ਨੰਬਰ 109 ਮਿਤੀ 14-05-2018 ਅ/ਧ 377 9P3 ਥਾਣਾ ਤਲਵੰਡੀ ਸਾਬੋ 

ਮੋਜੂਦਾ ਸਥਿਤੀ-ਬਰੀ

ਵਿਸ਼ੇਸ ਕਥਨ-ਜੇਲ੍ਹ ਵਿੱਚੋ ਮਿਤੀ 10-10-2018 ਨੂੰ ਬਰੀ ਹੋਣ ਕਾਰਨ ਬਾਹਰ ਆਇਆ ਸੀ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD