Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

20 ਅਗਸਤ ਤੋਂ ਲਾਗੂ ਹੋ ਰਹੀ ਸਰਬੱਤ ਸਿਹਤ ਬੀਮਾ ਯੋਜਨਾ ਲਈ ਜ਼ਿਲਾ ਪ੍ਰਸ਼ਾਸਨ ਪੱਬਾਂ ਭਾਰ

ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਮੈਜਿਸਟ੍ਰੇਟਾਂ ਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ

5 Dariya News

ਸ੍ਰੀ ਮੁਕਤਸਰ ਸਾਹਿਬ , 03 Aug 2019

Last updated on: Aug 03, 2019, 00:00 IST

ਸਰਕਾਰ ਵੱਲੋਂ ਲੋੜਵੰਦਾਂ ਨੂੰ ਮੁਫਤ ਸਿਹਤ ਸਹੂਲਤਾਂ ਦੇਣ ਲਈ 20 ਅਗਸਤ 2019 ਤੋਂ ਸ਼ੁਰੂ ਕੀਤੀ ਜਾ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਪੂਰੀ ਤਰਾਂ ਸਫਲ ਬਣਾਉਣ ਲਈ ਜ਼ਿਲਾ ਪ੍ਰਸ਼ਾਸਨ ਪੱਬਾਂ ਭਾਰ ਹੈ। ਇਸੇ ਸਬੰਧ ਵਿਚ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਉਪ ਮੰਡਲ ਮੈਜਿਸਟ੍ਰੇਟਾਂ ਨਾਲ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚ ਮੀਟਿੰਗ ਕੀਤੀ ਗਈੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਡਾਟਾ ਵਿਚ ਸ਼ਾਮਲ ਪਰਿਵਾਰ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਕਿਸਾਨ ਪਰਿਵਾਰ (ਜੇ ਫਾਰਮ ਧਾਰਕ) ਤੇ ਉਸਾਰੀ ਭਲਾਈ ਬੋਰਡ, ਪੰਜਾਬ ਕੋਲ ਰਜਿਸਟਰਡ ਉਸਾਰੀ ਕਾਮੇ ਇਸ ਯੋਜਨਾ ਤਹਿਤ ਸਾਲਾਨਾ 5 ਲੱਖ ਰੁਪਏ ਤੱਕ ਦੇ ਇਲਾਜ ਦੀ ਨਕਦੀ ਰਹਿਤ ਬੀਮੇ ਦੀ ਸਹੂਲਤ ਹਾਸਲ ਕਰ ਸਕਣਗੇ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਈ- ਕਾਰਡ ਬਣਾਉਣ ਦੀ ਸ਼ੁਰੂਆਤ ਪਹਿਲੀ ਅਗਸਤ ਤੋਂ ਹੋ ਚੁੱਕੀ ਹੈ। ਉਨਾਂ ਐਸਡੀਐਮਜ਼ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਕੀਮ ਨੂੰ ਜ਼ਿਲੇ ਵਿਚ ਸਫਲ ਬਣਾਉਣ ਲਈ ਪੂਰੀ ਪ੍ਰਣਾਲੀ ਦਾ ਨਿਰੀਖਣ ਕਰਨ ਲਈ ਆਖਿਆ।  ਉਨਾਂ ਸਿਹਤ ਵਿਭਾਗ ਨੂੰ ਇਸ ਸਕੀਮ ਅਧੀਨ ਆਉਦੇ ਹਸਪਤਾਲਾਂ ਵਿਚ ਹੋਰਡਿੰਗਜ਼ ਲਵਾਉਣ, ਐਸਡੀਐਮਜ਼ ਨੂੰ ਕਾਮਨ ਸਰਵਿਸ ਸੈਂਟਰਾਂ ਦਾ ਨਿਰੀਖਣ ਕਰਨ, ਜ਼ਿਲਾ ਪ੍ਰੀਸ਼ਦ ਸਕੱਤਰ ਨੂੰ ਜ਼ਿਲਾ ਪੱਧਰ ’ਤੇ ਅਮਲੇ  ਅਤੇ ਬਲਾਕ ਪੱਧਰ ’ਤੇ ਪੰਚਾਇਤਾਂ ਤੇ ਹੋਰ ਸਟਾਫ ਨੂੰ ਇਸ ਸਕੀਮ ਸਬੰਧੀ ਵਿਸ਼ੇਸ਼ ਸਿਖਲਾਈ ਦੇਣ ਦੇ ਨਿਰਦੇਸ਼ ਦਿੱਤੇ।  ਇਸ ਮੀਟਿੰਗ ਵਿਚ ਐਸਡੀਐਮ ਸ. ਗੋਪਾਲ ਸਿੰਘ, ਸ੍ਰੀ ਓਮ ਪ੍ਰਕਾਸ ਤੇ ਸ. ਰਣਦੀਪ ਸਿੰਘ ਹੀਰ ਤੋਂ ਇਲਾਵਾ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਰੰਜੂ ਸਿੰਗਲਾ ਤੇ ਹੋਰ ਅਧਿਕਾਰੀ ਹਾਜ਼ਰ ਸਨ। 

ਟੌਲ ਫ੍ਰੀ ਨੰਬਰ 104 ’ਤੇ ਕੀਤਾ ਜਾ ਸਕਦੈ ਸੰਪਰਕ 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਆਪਣੀ ਯੋਗਤਾ ਦੇਖਣ ਜਾਂ ਈ ਕਾਰਡ ਬਣਾਉਣ ਲਈ ਵੈਬਸਾਈਟ www.shapunjab.in ਦੇਖੀ ਜਾ ਸਕਦੀ ਹੈ ਜਾਂ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਚ ਜਾਇਆ ਜਾ ਸਕਦਾ ਹੈ ਜਾਂ ਸੂਚੀਬੱਧ ਪ੍ਰਾਈਵੇਟ/ਸਰਕਾਰੀ ਹਸਪਤਾਲਾਂ ਦੇ ਅਰੋਗਿਆ ਮਿੱਤਰ ਨਾਲ ਸੰਪਰਕ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਟੌਲ ਫ੍ਰੀ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਕੀਕ ਤਹਿਤ ਕਾਰਡ ਬਣਾਉਣ ਲਈ ਆਧਾਰ ਕਾਰਡ, ਰਾਸ਼ਨ ਕਾਰਡ, ਵਿਅਕਤੀਗਤ ਪੈਨ ਕਾਰਡ (ਛੋਟੇ ਵਪਾਰੀਆਂ ਲਈ ), ਰਜਿਸਟ੍ਰੇਸ਼ਨ ਕਾਰਡ (ਉਸਾਰ ਕਾਮਿਆਂ ਲਈ) ਦੀ ਜ਼ਰੂਰਤ ਹੈ।

 

Tags: DC Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD