Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਹਿਰ ਮੁਕਤ ਫਲ ਦੀ ਪ੍ਰਾਪਤੀ ਵਾਸਤੇ ਫਰੂਟ ਫਲਾਈ ਟਰੈਪ ਲਾਹੇਵੰਦ: ਡਾ. ਜਸਪਾਲ ਸਿੰਘ ਭੱਟੀ

ਫਲਦਾਰ ਬੂਟੇ ਮਨਜ਼ੂਰਸ਼ੁਦਾ ਨਰਸਰੀਆਂ ਜਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਰਸੀਆਂ ਤੋਂ ਹੀ ਖਰੀਦੇ ਜਾਣ

5 Dariya News

ਫ਼ਾਜ਼ਿਲਕਾ , 04 Aug 2019

Last updated on: Aug 04, 2019, 00:00 IST

ਡਿਪਟੀ ਡਾਇਰੈਕਟਰ ਬਾਗਬਾਨੀ ਅਬੋਹਰ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਸਰਕਾਰ  ਵੱਲੋਂ ਫ਼ਸਲੀ ਵਿਭਿਨਤਾ ਲਿਆਉਣ ਵਾਸਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਕਣਕ ਤੇ ਝੋਨੇ ਦੀ ਫ਼ਸਲ ਬੀਜਣ ਦੀ ਬਜਾਏ ਬਾਗਬਾਨੀ ਕਿੱਤੇ ਨਾਲ ਜੋੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਵਰਗ ਅਮਰੂਦ ਦੇ ਬਾਗ ਲਗਾਉਣ ਵੱਲ ਰੁਝਾਨ ਵੱਧ ਰਿਹਾ ਹੈ, ਇਸ ਕਰਕੇ ਜ਼ਿਲ੍ਹੇ ਵਿੱਚ ਅਮਰੂਦ ਦੇ ਬਾਗਾਂ ਹੇਠ ਰਕਬਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਹੋਰਨਾਂ ਬਾਗ ਲਗਾਉਣ ਵਾਲੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਬਰਸਾਤਾਂ ਦੇ ਸੀਜਨ ਦੌਰਾਨ ਅਮਰੂਦ ਦੇ ਫਲ ਉੱਪਰ ਫਲ ਮੱਖੀ ਦਾ ਹਮਲਾ ਬਹੁਤ ਹੁੰਦਾ ਹੈ ਇਸ ਕਰਕੇ ਫਲ ਦੀ ਮੱਖੀ ਦੀ ਰੋਕਥਾਮ ਲਈ ਫਰੂਪ ਫਲਾਈ ਟਰੈਪ ਲਗਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀ ਏਕੜ ਰਕਬੇ 'ਤੇ 16 ਫਰੂਟ ਟਰੈਪ ਲਗਾਏ ਜਾਂਦੇ ਹਨ, ਜਿਸ 'ਤੇ ਨਰ ਮੱਖੀਆਂ ਖਿੱਚੀਆਂ ਆਉਂਦੀਆਂ ਹਨ ਤੇ ਫਸ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਬਾਗਾਂ ਵਿੱਚ ਫਲ ਦੀ ਮੱਖੀ ਦੀ ਰੋਕਥਾਮ ਹੋ ਜਾਂਦੀ ਹੈ ਅਤੇ ਅਮਰੂਦ ਦਾ ਫਲ ਖਰਾਬ ਹੋਣ ਤੋਂ ਬਚ ਜਾਂਦਾ ਹੈ ਅਤੇ ਫਲ ਦੀ ਗੁਣਵਤਾ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਟਰੈਪ ਵਾਤਾਵਰਨ ਸਹਾਈ ਹਨ। ਉਨ੍ਹਾਂ ਦੱਸਿਆ ਕਿ ਇੰਜ ਕਰਨ ਨਾਲ ਬਾਗਬਾਨਾਂ ਦਾ ਖਰਚਾ ਵੀ ਘਟਦਾ ਹੈ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਹੁਲਾਰਾ ਵੀ ਮਿਲਦਾ ਹੈ।ਇਸ ਮੌਕੇ ਸਹਾਇਕ ਡਾਇਰੈਕਟਰ ਬਾਗਬਾਨੀ ਡਾ.ਤਜਿੰਦਰ ਸਿੰਘ ਨੇ ਦੱਸਿਆ ਕਿ ਇਸ ਟਰੈਪ ਦੀ ਕੀਮਤ 110 ਰੁਪਏ ਪ੍ਰਤੀ ਟਰੈਪ ਰੱਖੀ ਗਈ ਹੈ। ਬਾਗਬਾਨ ਭਰਾ ਇਹ ਟਰੈਪ ਕਿਸੇ ਵੀ ਕੰਮਕਾਜ ਵਾਲੇ ਦਿਨ ਬਾਗਬਾਨੀ ਦਫ਼ਤਰ ਟਾਹਲੀਵਾਲਾ ਜੱਟਾਂ ਅਤੇ ਡਿਪਟੀ ਡਾਇਰੈਕਟਰ ਬਾਗਬਾਨੀ ਦਫ਼ਤਰ ਅਬੋਹਰ ਤੋਂ ਪ੍ਰਾਪਤ ਕਰ ਸਕਦੇ ਹਨ। ਬਾਗਬਾਨੀ ਵਿਕਾਸ ਅਫਸਰ (ਪੈਥੋਲੋਜੀ) ਡਾ.ਸੁਖਜਿੰਦਰ ਸਿੰਘ ਨੇ ਦੱਸਿਆ ਕਿ ਬਾਗਬਾਨ ਭਰਾ ਇਸ ਟਰੈਪ ਦੀ ਵਰਤੋਂ ਬਾਗਾਂ ਤੋਂ ਇਲਾਵਾਂ ਘਰਾਂ ਵਿੱਚ ਲੱਗੇ ਅਮਰੂਦ ਦੇ ਬੂਟਿਆਂ ਉੱਪਰ ਵੀ ਕਰ ਸਕਦੇ ਹਨ। ਬਾਗਬਾਨੀ ਵਿਕਾਸ ਅਫਸਰ (ਐਂਟੋਮੋਲੋਜੀ) ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਇਸ ਟਰੈਪ ਦੀ ਵਰਤੋਂ ਅਮਰੂਦ ਤੋਂ ਇਲਾਵਾਂ ਵੱਖ-ਵੱਖ ਫਲ ਜਿਵੇ ਕਿ ਅਲੂਚਾ, ਆੜੂ, ਅੰਬ ਅਤੇ ਨਾਸ਼ਪਤੀ ਦੇ ਬਾਗਾਂ ਵਿੱਚ ਵੀ ਵੱਖ-ਵੱਖ ਸਮੇਂ ਦੌਰਾਨ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਫਲਦਾਰ ਬੂਟੇ ਹਮੇਸ਼ਾ ਬਾਗਬਾਨੀ ਵਿਭਾਗ ਵੱਲੋਂ ਮਨਜ਼ੂਰਸ਼ੁਦਾ ਨਰਸਰੀਆਂ ਜਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਨਰਸੀਆਂ ਤੋਂ ਹੀ ਖਰੀਦ ਕੀਤੇ ਜਾਣ। 

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD