Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਰਸਾਤ ਤੋਂ ਬਾਅਦ ਮੁਹਾਲੀ ਹਲਕੇ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ : ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਨੇ ਪਿੰਡਾਂ ਨੂੰ ਲੱਖਾਂ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ

5 Dariya News

ਐਸ.ਏ.ਐਸ. ਨਗਰ , 04 Aug 2019

Last updated on: Aug 04, 2019, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਨੇਟਾ, ਰਾਏਪੁਰ ਕਲਾਂ ਅਤੇ ਲਾਂਡਰਾਂ ਦਾ ਦੌਰਾ ਕਰ ਕੇ ਗਰਾਂਟਾਂ ਦੇ ਚੈੱਕ ਵੰਡੇ ਅਤੇ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ।ਇਸ ਮੌਕੇ ਪਿੰਡਾਂ ਵਿੱਚ ਹੋਏ ਪ੍ਰਭਾਵਸ਼ਾਲੀ ਇਕੱਠਾਂ ਦੌਰਾਨ ਸ. ਸਿੱਧੂ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ Çਲੰਕ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਬਰਸਾਤ ਤੋਂ ਬਾਅਦ ਉਨ੍ਹਾਂ ਉਪਰ ਪ੍ਰੀਮਿਕਸ ਪਾ ਕੇ ਸੜਕਾਂ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕਿਸੇ ਪਿੰਡ ਦੀ ਲੰਕ ਸੜਕ ਦੀ ਹਾਲਤ ਮਾੜੀ ਹੈ ਤਾਂ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਉਹ ਤੁਰੰਤ ਉਸ ਸੜਕ ਦੀ ਮੁਰੰਮਤ ਕਰਵਾਉਣਗੇ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਪ੍ਰੇਰਦਿਆਂ ਕਿਹਾ ਕਿ ਸਾਰੇ ਲੋੜਵੰਦ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਨੀਲੇ ਕਾਰਡ, ਲੇਬਰ ਕਾਰਡ ਅਤੇ ਸਰਬੱਤ ਸਿਹਤ ਬੀਮਾ ਸਕੀਮ ਦਾ ਕਾਰਡ ਬਣਵਾਉਣ।ਸਿਹਤ ਮੰਤਰੀ ਨੇ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿੱਚ ਆਉਣ ਵਾਲੇ ਵਿਅਕਤੀਆਂ ਦਾ ਪੰਜ ਲੱਖ ਤੱਕ ਦਾ ਇਲਾਜ ਕੈਸ਼ਲੈੱਸ ਹੋਵੇਗਾ, ਜੋ ਕਿਸੇ ਵੀ ਹਸਪਤਾਲ ਤੋਂ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਪਿੰਡ ਸਨੇਟਾ ਦੀ ਪੰਚਾਇਤ ਨੂੰ ਤਿੰਨ ਲੱਖ ਰੁਪਏ ਦਾ ਚੈੱਕ ਸਟਰੀਟ ਲਾਈਟਾਂ ਲਈ ਦਿੱਤਾ। 

ਉਨ੍ਹਾਂ ਪਿੰਡ ਲਾਂਡਰਾਂ ਦੀ ਪੰਚਾਇਤ ਨੂੰ ਛੱਪੜ ਦੇ ਪਾਣੀ ਦੀ ਨਿਕਾਸੀ ਲਈ 13.50 ਲੱਖ ਅਤੇ ਹੋਰ ਕੰਮਾਂ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਪਿੰਡ ਲਾਂਡਰਾਂ ਵਿੱਚ ਛੱਪੜ ਦਾ ਮੌਕਾ ਦੇਖਿਆ ਸੀ ਅਤੇ ਅਧਿਕਾਰੀਆਂ ਨੂੰ ਗੰਦੇ ਪਾਣੀ ਦੀ ਨਿਕਾਸੀ ਲਈ ਪੁਖ਼ਤਾ ਪ੍ਰਬੰਧ ਕਰਨ ਵਾਸਤੇ ਆਖਿਆ ਸੀ।ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਰਿਸ਼ੀਪਾਲ ਸਾਬਕਾ ਸਰਪੰਚ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ, ਜਸਵੀਰ ਸਿੰਘ ਸਰਪੰਚ ਰਾਏਪੁਰ ਕਲਾਂ, ਕਰਮਜੀਤ ਕੌਰ ਰਾਏਪੁਰ ਕਲਾਂ ਮੈਂਬਰ ਬਲਾਕ ਸਮਿਤੀ, ਰਾਜਿੰਦਰ ਸਿੰਘ ਰਾਏਪੁਰ ਕਲਾਂ, ਦਿਲਬਾਗ ਸਿੰਘ ਨੰਬਰਦਾਰ, ਸਤਵੰਤ ਕੌਰ ਲਾਂਡਰਾਂ ਮੈਂਬਰ ਬਲਾਕ ਸਮਿਤੀ, ਸੁਖਵੰਤ ਸਿੰਘ ਗਿੱਲ ਪੰਚ, ਜਗਤਾਰ ਸਿੰਘ ਪੰਚ, ਨਛੱਤਰ ਕੌਰ ਪੰਚ, ਭੁਪਿੰਦਰ ਸਿੰਘ ਪੰਚ, ਬ੍ਰਿਜ ਮੋਹਨ ਪੰਚ, ਗੁਰਮੀਤ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਲਾਂਡਰਾਂ, ਜਗਦੀਸ਼ ਸਿੰਘ, ਗੁਰਮੁੱਖ ਸਿੰਘ ਸਰਪੰਚ ਨਿਊ ਲਾਂਡਰਾਂ, ਜਸਪਾਲ ਸਿੰਘ ਗੁੱਡੂ, ਕੈਪਟਨ ਸੁਖਦੇਵ ਸਿੰਘ, ਨਰਿੰਦਰ ਸਿੰਘ ਨੰਦਾ, ਪਾਲ ਸਿੰਘ, ਗੁਰਵਿੰਦਰ ਸਿੰਘ ਬੜੀ, ਇੰਦਰਜੀਤ ਸਿੰਘ ਸਰਪੰਚ ਸ਼ਾਮਪੁਰ, ਅਜਾਇਬ ਸਿੰਘ ਬਾਕਰਪੁਰ, ਮਨਜੀਤ ਸਿੰਘ ਤੰਗੌਰੀ ਮੈਂਬਰ ਬਲਾਕ ਸਮਿਤੀ ਹਾਜ਼ਰ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD