Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਗੱਟੀ ਰਾਜੋ ਕੇ ਸਕੂਲ ਵਿੱਚ ਵਿਸ਼ਾਲ ਗਣਿਤ ਮੇਲਾ ਅਤੇ ਮਾਡਲ ਪ੍ਰਦਰਸ਼ਨੀ ਆਯੋਜਿਤ

5 Dariya News

ਫ਼ਿਰੋਜ਼ਪੁਰ , 06 Aug 2019

Last updated on: Aug 06, 2019, 00:00 IST

ਫ਼ਿਰੋਜ਼ਪੁਰ ਸਰਹੱਦੀ ਖੇਤਰ ਦੀ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਕਰਨ ਦੇ ਉਪਰਾਲੇ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਵਿਸ਼ਾਲ ਗਣਿਤ ਮੇਲੇ ਅਤੇ ਮਾਡਲ ਪ੍ਰਦਰਸ਼ਨੀ ਦਾ ਆਯੋਜਨ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿੱਚ  ਕੀਤਾ ਗਿਆ । ਮੇਲੇ ਦਾ ਉਦਘਾਟਨ ਸਰਦਾਰ ਰਣਜੀਤ ਸਿੰਘ ਭੁੱਲਰ ਸਹਾਇਕ ਕਮਿਸ਼ਨਰ ਜਨਰਲ ਫ਼ਿਰੋਜ਼ਪੁਰ ਅਤੇ ਸ੍ਰੀ ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਨੇ ਰੀਬਨ ਕੱਟ ਕੇ ਕੀਤਾ । ਡਾ ਸਤਿੰਦਰ ਸਿੰਘ ਅਤੇ ਸਮੁੱਚੇ ਸਟਾਫ਼ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ਤੇ ਸਵਾਗਤ ਕਰਦਿਆਂ ਕਿਹਾ ਕਿ ਅੱਜ ਦੇ ਇਸ ਮੇਲੇ ਅਤੇ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਗਣਿਤ ਵਿਸ਼ੇ ਨੂੰ ਰੋਚਿਕ ਬਣਾਉਣਾ ਅਤੇ ਖੇਡ ਵਿਧੀ ਦੇ ਨਾਲ ਗਣਿਤ ਵਿਸ਼ੇ ਨੂੰ ਸਿਖਾ ਕੇ ਬੱਚਿਆਂ ਦੇ ਵਿੱਚ ਗਣਿਤ ਪ੍ਰਤੀ ਰੁਚੀ ਪੈਦਾ ਕਰਨਾ ਹੈ ।ਸਹਾਇਕ ਕਮਿਸ਼ਨਰ ਸ੍ਰ: ਰਣਜੀਤ ਸਿੰਘ ਨੇ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਦੇ ਵਿੱਚ ਕਿਤਾਬੀ ਗਿਆਨ ਦੇ ਨਾਲ ਨਾਲ ਅਜਿਹੇ  ਮੁਕਾਬਲੇ ਵਿਦਿਆਰਥੀ ਦੇ ਸਰਵਪੱਖੀ ਵਿਕਾਸ ਵਿੱਚ ਬੇਹੱਦ ਸਹਾਈ ਹੁੰਦੇ ਹਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ, ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ ।

ਗਣਿਤ ਮੇਲੇ ਦੇ ਇੰਚਾਰਜ ਸ੍ਰੀ ਜੁਗਿੰਦਰ ਸਿੰਘ ਅਮਰਜੀਤ ਕੌਰ ਅਤੇ ਸੂਚੀ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੇਲੇ ਵਿੱਚ 100 ਤੋਂ ਵੱਧ ਮਾਡਲ ਅਤੇ ਗਤੀਵਿਧੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ ਜਿਸ ਵਿੱਚ 400 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਮੁੱਖ ਆਕਰਸ਼ਨ ਬਿਗ ਬਾਜ਼ਾਰ ਅਤੇ ਮੈਗਾ ਸੇਲ ਦਾ ਸਟਾਲ ਸੀ ਜਿਸ ਵਿੱਚ    ਜਿੱਥੇ ਮੁੱਖ ਮਹਿਮਾਨ ,ਪਿੰਡ ਵਾਸੀਆਂ, ਅਧਿਆਪਕਾਂ ਅਤੇ ਬੱਚਿਆਂ ਨੇ ਖ਼ੂਬ ਖ਼ਰੀਦਦਾਰੀ ਕੀਤੀ ਉੱਥੇ ਵਿਦਿਆਰਥੀਆਂ ਨੇ ਖ਼ਰੀਦ ਵੇਚ ਦਾ ਵਿਸ਼ਾ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਸਿੱਖਿਆ । ਇਸ ਮੌਕੇ ਸ੍ਰੀ  ਕੋਮਲ ਅਰੋੜਾ ਨੇ ਵੀ ਸਕੂਲ ਦੇ ਉਪਰਾਲੇ ਦੀ ਪ੍ਰਸੰਸਾ ਕੀਤੀ     ਸਮਾਗਮ ਵਿੱਚ ਸ੍ਰੀ ਲਾਲ ਸਿੰਘ ਸਰਪੰਚ , ਮੁਖ਼ਤਿਆਰ ਸਿੰਘ ਸਰਪੰਚ , ਡਾਕਟਰ ਸੋਨਾ ਸਿੰਘ , ਸ੍ਰੀ ਦੀਪਕ ਸ਼ਰਮਾ ,ਚਰਨ ਸਿੰਘ ਬੀ ਐਮ ,ਅਮਿਤ ਨਾਰੰਗ ਬੀ ਐਮ ,ਸੁਖਵਿੰਦਰ ਸਿੰਘ ਲੈਕਚਰਾਰ, ਗੀਤਾ, ਸ੍ਰੀ ਰਜੇਸ਼ ਕੁਮਾਰ , ਮੀਨਾਕਸ਼ੀ ਸ਼ਰਮਾ ,ਸ੍ਰੀ  ਜੋਗਿੰਦਰ ਸਿੰਘ, ਸ੍ਰੀ ਛਿੰਦਰਪਾਲ ਸਿੰਘ ,ਅਰੁਣ ਕੁਮਾਰ ,ਪ੍ਰਿਤਪਾਲ ਸਿੰਘ, ਵਿਜੇ ਭਾਰਤੀ ,ਸਰੂਚੀ ਮਹਿਤਾ ,ਪ੍ਰਵੀਨ ਕੁਮਾਰੀ, ਸੂਚੀ ਜੈਨ ,ਦਵਿੰਦਰ ਕੁਮਾਰ ਬਲਜੀਤ ਕੌਰ ਅਮਰਜੀਤ ਕੌਰ ਮਹਿਮਾ ਕਸ਼ਯਪ ਜ਼ਿਲ੍ਹਾ ਸਿੱਖਿਆ ਸੁਧਾਰ ਦੀ ਸਮੁੱਚੀ ਟੀਮ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਅੰਤ ਵਿੱਚ ਮੁੱਖ ਮਹਿਮਾਨ ਨੇ ਮੁਕਾਬਲਿਆ ਦੇ ਜੇਤੂਆਂ ਨੁੰ  ਇਨਾਮ ਵੰਡ ਕੇ ਸਨਮਾਨਿਤ ਕੀਤਾ ।

 

Tags: Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD