Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਿਆਂ ਨਾਲ ਓਵਰਡੋਜ਼ ਮੌਤਾਂ ਦੇ ਮੁੱਦੇ 'ਤੇ 'ਆਪ' ਨੇ ਵਿਧਾਨ ਸਭਾ ਅੱਗੇ ਕੀਤਾ ਪ੍ਰਦਰਸ਼ਨ

ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕੈਪਟਨ ਦੇ ਨਾਲ-ਨਾਲ ਬਾਦਲਾਂ ਨੂੰ ਲਗਾਏ ਰਗੜੇ

5 Dariya News

ਚੰਡੀਗੜ੍ਹ , 06 Aug 2019

Last updated on: Aug 06, 2019, 00:00 IST

ਪੰਜਾਬ ਵਿਧਾਨ ਸਭਾ 'ਚ ਜਾਰੀ ਮਾਨਸੂਨ ਇਜਲਾਸ ਦੇ ਆਖ਼ਰੀ ਦਿਨ ਮੰਗਲਵਾਰ ਨੂੰ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਭਵਨ ਦੇ ਬਾਹਰ ਨਸ਼ਿਆਂ ਦੇ ਮੁੱਦੇ 'ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।ਸਵੇਰੇ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ 'ਆਪ' ਵਿਧਾਇਕ ਪ੍ਰਵੇਸ਼ ਦੁਆਰ ਸਾਹਮਣੇ ਇੱਕ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦਾ ਪੁਤਲਾ ਲੈ ਕੇ ਰੋਸ ਧਰਨੇ 'ਤੇ ਬੈਠੇ ਅਤੇ ਕੈਪਟਨ ਸਰਕਾਰ ਸਮੇਤ ਪਿਛਲੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੁਤਲੇ ਰਾਹੀਂ ਦਿਖਾਏ ਮ੍ਰਿਤਕ ਨੌਜਵਾਨ ਦੀ ਬਾਂਹ 'ਚ ਨਸ਼ੇ ਦਾ ਟੀਕਾ (ਸਰਿੰਜ) ਲੱਗਿਆ ਹੋਇਆ ਸੀ।ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਸਰਕਾਰ ਦੇ 10 ਸਾਲਾ ਮਾਫ਼ੀਆ ਰਾਜ ਦੌਰਾਨ ਯੋਜਨਾਬੱਧ ਤਰੀਕੇ ਨਾਲ ਫੈਲਾਈ ਗਈ ਨਸ਼ਿਆਂ ਦੀ ਬਿਮਾਰੀ ਨੇ ਅੱਜ ਹਰ ਗਲੀ-ਮੁਹੱਲੇ ਨੂੰ ਚਪੇਟ 'ਚ ਲੈ ਲਿਆ ਹੈ। 4 ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਲਈ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਢਾਈ ਸਾਲਾਂ 'ਚ ਕੁੱਝ ਨਹੀਂ ਕੀਤਾ। ਨਸ਼ਾ ਤਸਕਰਾਂ ਸਿਆਸਤਦਾਨਾਂ ਅਤੇ ਪੁਲਸ ਪ੍ਰਸ਼ਾਸਨ ਦੀ ਸਰਪ੍ਰਸਤੀ ਨਸ਼ਿਆਂ ਦਾ ਧੰਦਾ ਧੜੱਲੇ ਨਾਲ ਚੱਲ ਰਿਹਾ ਹੈ। ਹੋਮ ਡਿਲਿਵਰੀ ਨਾਲ ਵੰਡੇ ਜਾ ਰਹੇ ਨਸ਼ਿਆਂ ਦੀ ਤ੍ਰਾਸਦੀ ਨੇ ਹੁਣ ਵੱਡੇ ਪੱਧਰ 'ਤੇ ਏਡਜ਼/ਐਚਆਈਵੀ ਵਰਗੀ ਜਾਨਲੇਵਾ ਬਿਮਾਰੀ ਵੀ ਵੰਡਣੀ ਸ਼ੁਰੂ ਕਰ ਦਿੱਤੀ ਹੈ।ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਨਸ਼ਿਆਂ ਦੀ ਓਵਰਡੋਜ਼ ਨਾਲ ਰੋਜ਼ ਹੁੰਦੀਆਂ ਮੌਤਾਂ ਹੁਣ ਸਿਰਫ਼ ਨੌਜਵਾਨ ਲੜਕਿਆਂ ਤੱਕ ਹੀ ਸੀਮਤ ਨਹੀਂ ਰਹੀ, ਪਿਛਲੇ 2 ਦਿਨਾਂ 'ਚ ਬਠਿੰਡਾ ਅਤੇ ਆਲਮਗੀਰ (ਲੁਧਿਆਣਾ) 'ਚ ਚਿੱਟੇ ਦੀਆਂ ਆਦੀ 2 ਲੜਕੀਆਂ ਦੀ ਓਵਰਡੋਜ਼ ਨਸ਼ੇ ਦੀ ਤੋੜ ਨਾਲ ਹੋਈਆਂ ਮੌਤਾਂ ਨੇ ਬੇਕਾਬੂ ਹਾਲਤਾਂ ਦਾ ਸ਼ੀਸ਼ਾ ਦਿਖਾਇਆ ਹੈ, ਪਰੰਤੂ ਅਕਾਲੀ-ਭਾਜਪਾ ਸਰਕਾਰ ਵਾਂਗ ਕੈਪਟਨ ਸਰਕਾਰ ਵੀ ਸੁੱਤੀ ਪਈ ਹੈ।

 

Tags: Harpal Singh Cheema , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD