Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਹਵਾ, ਪਾਣੀ ਤੇ ਧਰਤੀ ਨੂੰ ਬਚਾਉਣਾ ਸਰਬੱਤ ਦੇ ਭਲੇ ਦਾ ਕਾਰਜ'

'ਜਲ ਸ਼ਕਤੀ ਅਭਿਆਨ' ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਐਸ. ਕੇ ਜਿੰਦਲ

5 Dariya News

ਕਪੂਰਥਲਾ , 06 Aug 2019

Last updated on: Aug 06, 2019, 00:00 IST

ਪਾਣੀ ਬਚਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਭਾਰਤ ਸਰਕਾਰ ਵੱਲੋਂ ਕਪੂਰਥਲਾ ਸਮੇਤ ਦੇਸ਼ ਦੇ 255 ਜ਼ਿਲਿਆਂ ਲਈ ਸ਼ੁਰੂ ਕੀਤੇ ਗਏ ਵਿਸ਼ੇਸ਼ 'ਜਲ ਸ਼ਕਤੀ ਅਭਿਆਨ' ਤਹਿਤ ਅੱਜ ਸਥਾਨਕ ਵਿਰਸਾ ਵਿਹਾਰ ਵਿਖੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀ ਅਗਵਾਈ ਹੇਠ ਇਕ ਵਿਸ਼ਾਲ ਜ਼ਿਲਾ ਪੱਧਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਭਾਰਤ ਸਰਕਾਰ ਵੱਲੋਂ ਇਸ ਅਭਿਆਨ ਤਹਿਤ ਕਪੂਰਥਲਾ ਲਈ ਲਗਾਏ ਗਏ ਨੋਡਲ ਅਫ਼ਸਰ ਕੇਂਦਰੀ ਗ੍ਰਹਿ ਵਿਭਾਗ ਦੇ ਸੰਯੁਕਤ ਸਕੱਤਰ ਸ੍ਰੀ ਐਸ. ਕੇ ਜਿੰਦਲ ਅਤੇ ਉਨਾਂ ਦੇ ਟੀਮ ਮੈਂਬਰ ਸ੍ਰੀ ਸੰਦੀਪ ਧਨੋਟ ਤੋਂ ਇਲਾਵਾ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਸਭਨਾਂ ਬੁਲਾਰਿਆਂ ਵੱਲੋਂ ਹਵਾ, ਪਾਣੀ ਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਇਸ ਨੂੰ ਸਰਬੱਤ ਦੇ ਭਲੇ ਦਾ ਕਾਰਜ ਦੱਸਿਆ। ਸੰਯੁਕਤ ਸਕੱਤਰ ਸ੍ਰੀ ਐਸ. ਕੇ ਜਿੰਦਲ ਨੇ ਇਸ ਮੌਕੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਜਲ ਸ਼ਕਤੀ ਅਭਿਆਨ' ਦਾ ਮਕਸਦ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣਾ, ਪਾਣੀ ਦੀ ਦੁਰਵਰਤੋਂ ਰੋਕਣਾ, ਲੋੜ ਅਨੁਸਾਰ ਪੀਣ ਯੋਗ ਪਾਣੀ ਮੁਹੱਈਆ ਕਰਵਾਉਣਾ ਅਤੇ ਪਾਣੀ ਦੀ ਗੁਣਵੱਤਾ ਸੁਧਾਰਨਾ ਹੈ। ਉਨਾਂ ਕਿਹਾ ਕਿ ਕਪੂਰਥਲਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕਾਫੀ ਕੰਮ ਕੀਤੇ ਜਾ ਰਹੇ ਹਨ, ਪਰੰਤੂ ਇਸ ਅਭਿਆਨ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਵਿਦਿਆਰਥੀਆਂ, ਵਲੰਟੀਅਰਾਂ, ਪੰਚਾਇਤਾਂ, ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਆਦਿ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇ। ਉਨਾਂ ਸੀਚੇਵਾਲ ਮਾਡਲ ਦੀ ਸ਼ਲਾਘਾ ਕਰਦਿਆਂ ਇਸ ਨੂੰ ਵੱਡੇ ਪੱਧਰ 'ਤੇ ਲਾਗੂ ਕਰਨ 'ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਇਸ ਮੌਕੇ ਕਿਹਾ ਕਿ ਪਾਣੀ ਦੀ ਬੂੰਦ-ਬੂੰਦ ਨੂੰ ਬਚਾਉਣ ਦਾ ਹੁਣ ਵੇਲਾ ਆ ਗਿਆ ਹੈ। ਉਨਾਂ ਕਿਹਾ ਕਿ ਪਾਣੀ ਦੀ ਵਰਤੋਂ ਸੰਜਮ ਨਾਲ ਕਰਕੇ ਸਾਨੂੰ ਆਪਣੇ ਘਰਾਂ ਤੋਂ ਹੀ ਇਸ ਅਭਿਆਨ ਦੀ ਸ਼ੁਰੂਆਤ ਕਰਨੀ ਹੋਵੇਗੀ। ਉਨਾਂ ਕਿਹਾ ਕਿ ਪਾਣੀ ਬਚਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਨੇਕਾਂ ਕਾਰਜ ਵਿੱਢੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲੇ ਸ਼ਹਿਰਾਂ ਅਤੇ ਕਸਬਿਆਂ ਵਿਚ 250 ਵਰਗ ਗਜ਼ ਤੋਂ ਵੱਧ ਦੀ ਵਪਾਰਕ ਜਾਂ ਰਿਹਾਇਸ਼ੀ ਇਮਾਰਤ ਲਈ 'ਰੇਨ ਵਾਟਰ ਹਾਰਵੈਸਟਿੰਗ ਵੈੱਲ' ਬਣਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ, ਤਾਂ ਜੋ ਬਰਸਾਤ ਦੇ ਪਾਣੀ ਨੂੰ ਧਰਤੀ ਹੇਠ ਭੇਜਿਆ ਜਾ ਸਕੇ। 

ਇਸੇ ਤਰਾਂ ਰਸੋਈ ਦੇ ਪਾਣੀ ਲਈ ਸੋਕ ਪਿਟਜ਼ ਬਣਾਉਣ ਲਈ ਵੀ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪਿੰਡਾਂ ਵਿਚ ਸੋਕ ਪਿਟਜ਼ ਮੁਫ਼ਤ ਬਣਾ ਕੇ ਦਿੱਤੇ ਜਾਣਗੇ। ਉਨਾਂ ਦੱਸਿਆ  ਕਿ ਪਿਛਲੇ 6 ਮਹੀਨਿਆਂ ਵਿਚ ਪਾਸ ਕੀਤੇ ਗਏ ਨਕਸ਼ਿਆਂ ਦੀਆਂ ਇਮਾਰਤਾਂ ਵਿਚ ਵੀ 'ਰੇਨ ਵਾਰਟਰ ਹਾਰਵੈਸਟਿੰਗ ਵੈੱਲ' ਲਗਾਉਣਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਣੀ ਦੀ ਸੰਭਾਲ ਅਤੇ ਬਰਸਾਤੀ ਪਾਣੀ ਨੂੰ ਸਾਂਭਣ, ਰਵਾਇਤੀ ਛੱਪੜਾਂ ਅਤੇ ਅਜਿਹੇ ਹੋਰ ਟੋਭਿਆਂ ਦਾ ਨਵੀਨੀਕਰਨ, ਵਾਟਰਸ਼ੈੱਡਾਂ ਦਾ ਨਿਰਮਾਣ, ਰੀਚਾਰਜ ਵੈੱਲ ਪ੍ਰਣਾਲੀ ਵਿਕਸਿਤ ਕਰਨ ਅਤੇ ਜੰਗਲਾਤ ਹੇਠ ਰਕਬਾ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਕੁਦਰਤੀ ਸਾਧਨਾਂ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਤਾ ਸੱਦਾ ਦਿੱਤਾ। ਉਨਾਂ ਪਿੰਡਾਂ ਤੇ ਸ਼ਹਿਰਾਂ ਦੇ ਗੰਦੇ ਪਾਣੀ ਨੂੰ ਟ੍ਰੀਟ ਕਰਕੇ ਇਸ ਦੀ ਵਰਤੋਂ ਖੇਤੀਬਾੜੀ ਲਈ ਕਰਨ, ਨਹਿਰੀ ਪਾਣੀ ਦੀ ਵਰਤੋਂ ਕਰਨ, ਤੁਪਕਾ ਸਿੰਚਾਈ ਪ੍ਰਣਾਲੀ ਵਿਕਸਤ ਕਰਨ, ਛੱਪੜਾਂ 'ਤੇ ਮੋਟਰਾਂ ਲਗਾਉਣ , ਬੂਟੇ ਲਗਾਉਣ ਤੇ ਇਨਾਂ ਦੀ ਸਾਂਭ-ਸੰਭਾਲ 'ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਜੇਕਰ ਅਸੀਂ ਹੁਣ ਵੀ ਨਾ ਸੰਭਲੇ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਮੁਆਫ਼ ਨਹੀਂ ਕਰਨਗੀਆਂ।ਇਸ ਮੌਕੇ ਡਾ. ਸੁਖਦੇਵ ਸਿੰਘ, ਡਾ ਮਨਦੀਪ ਸਿੰਘ, ਡਾ. ਅਮਿਤ ਸਲਾਰੀਆ ਅਤੇ ਸਟੇਟ ਐਵਾਰਡੀ ਡਾ. ਨਰਿੰਦਰ ਸਿੰਘ ਕੰਗ ਨੇ ਵੀ ਪਾਣੀ ਨੂੰ ਬਚਾਉਣ ਸਬੰਧੀ ਆਪਣੇ ਵਡਮੁੱਲੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ ਸ. ਕੰਵਲਜੀਤ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਕੁਲਵਿੰਦਰ ਸਿੰਘ ਸੰਧੂ, ਖੇਤੀਬਾੜੀ ਅਫ਼ਸਰ ਕਪੂਰਥਲਾ ਸ੍ਰੀ ਅਸ਼ਵਨੀ ਕੁਮਾਰ, ਵਣ ਰੇਂਜ ਅਫ਼ਸਰ ਸ. ਦਵਿੰਦਰ ਪਾਲ ਸਿੰਘ, ਬੀ. ਡੀ. ਪੀ. ਓ ਸ. ਅਮਰਜੀਤ ਸਿੰਘ, ਸ੍ਰੀ ਹਰਬਲਾਸ, ਸ. ਗੁਰਪ੍ਰਤਾਪ ਸਿੰਘ, ਸ. ਪਰਮਜੀਤ ਸਿੰਘ ਤੇ ਸ੍ਰੀ ਸ਼ਮਸ਼ੇਰ ਸਿੰਘ, ਇੰਜ: ਜਗਦੀਸ਼ ਸਿੰਘ, ਸ੍ਰੀ ਸਾਹਿਲ ਓਬਰਾਏ, ਸ੍ਰੀ ਰਾਜੇਸ਼ ਰਾਏ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸ. ਐਚ. ਪੀ. ਐਸ ਭਰੋਤ, ਸ. ਬਲਕਾਰ ਸਿੰਘ, ਜ਼ਿਲਾ ਗਾਈਡੈਂਸ ਕਾਊਂਸਲਰ ਸ. ਪਰਮਜੀਤ ਸਿੰਘ, ਸ੍ਰੀ ਗੁਰਮੁਖ ਸਿੰਘ ਢੋਡ, ਸ੍ਰੀ ਗੁਰਬਚਨ ਸਿੰਘ ਬੰਗੜ, ਸ. ਮੰਗਲ ਸਿੰਘ ਭੰਡਾਲ, ਪ੍ਰੋ. ਤਰਲੋਕ ਸਿੰਘ ਥਿੰਦ, ਸ. ਅਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ। ਮੰਚ ਸੰਚਾਲਨ ਸ. ਰੇਸ਼ਮ ਸਿੰਘ ਧੰਜੂ ਨੇ ਬਾਖੂਬੀ ਕੀਤਾ। 

 

Tags: SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD