Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਲੋਕ ਭਲਾਈ ਕੰਮਾਂ ਲਈ ਰੈੱਡ ਕਰਾਸ ਸੁਸਾਇਟੀ ਨੂੰ ਦਿੱਤਾ ਜਾਵੇ ਸਹਿਯੋਗ - ਬੀ. ਸ੍ਰੀਨਿਵਾਸਨ

ਰੈਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਤਿਮਾਹੀ ਬੈਠਕ ਆਯੋਜਿਤ, ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਕੀਤੀ ਸਮੀਖਿਆ

Web Admin

Web Admin

5 Dariya News

ਬਠਿੰਡਾ , 06 Aug 2019

Last updated on: Aug 06, 2019, 00:00 IST

ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਦੀ ਪ੍ਰਧਾਨਗੀ ਹੇਠ ਇੱਥੇ ਜ਼ਿਲਾ ਰੈਡ ਕਰਾਸ ਸੁਸਾਇਟੀ ਅਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਦੀ ਕਾਰਜਕਾਰੀ ਕਮੇਟੀ ਦੀ ਤਿਮਾਹੀ ਮੀਟਿੰਗ ਹੋਈ। ਇਸ ਦੌਰਾਨ ਉਨਾਂ ਸੁਸਾਇਟੀ ਵਲੋਂ ਜਿੱਥੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਕੀਤੇ ਗਏ ਵੱਖ-ਵੱਖ ਕੰਮਾਂ ਦੀ ਸਮੀਖਿਆ ਕੀਤੀ, ਉੱਥੇ ਹੋਰ ਭਲਾਈ ਹਿੱਤ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਮੈਂਬਰਾਂ ਨੂੰ ਕਿਹਾ ਕਿ ਸੁਸਾਇਟੀ ਵਲੋਂ ਲੋਕ ਭਲਾਈ ਹਿੱਤ ਕੀਤੇ ਜਾ ਰਹੇ ਕੰਮਾਂ ਵਿਚ ਵੱਧ ਚੜ ਕੇ ਹਿੱਸਾ ਲਿਆ ਜਾਵੇ। ਉਨਾਂ ਦਾਨੀ ਸੱਜਣਾਂ ਨੂੰ ਵੀ ਅਪੀਲ ਕੀਤੀ ਕਿ ਰੈਡ ਕਰਾਸ ਸੁਸਾਇਟੀ ਵਲੋਂ ਲੋਕ ਭਲਾਈ ਹਿੱਤ ਕੀਤੇ ਜਾ ਰਹੇ ਕੰਮਾਂ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਸੁਸਾਇਟੀ ਵਲੋਂ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਸਕੂਲ ਦੇ ਗੂੰਗੇ ਅਤੇ ਬੋਲੇ ਬੱਚਿਆਂ ਦੀ ਭਲਾਈ ਲਈ ਆਰਥਿਕ ਮੱਦਦ ਲਈ ਸ਼ੁਰੂ ਕੀਤੀ ਗਈ ਇੱਕ ਨਿਵੇਕਲੀ ਸਪੌਂਸਰਸ਼ਿਪ ਸਕੀਮ ਬਾਰੇ ਵਿਚਾਰ ਚਰਚਾ ਕਰਦਿਆਂ ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਦਾਨੀ ਸੱਜਣ ਆਪਣੀ ਹੈਸੀਅਤ ਅਨੁਸਾਰ ਇਸ ਸਕੂਲ ਨੂੰ ਦਾਨ ਕਰ ਸਕਦੇ ਹਨ। ਇਸ ਸਕੀਮ ਤਹਿਤ ਦਾਨ ਦੇਣ ਲਈ ਵੱਖ-ਵੱਖ ਕੈਟਾਗਿਰੀਆਂ ਬਣਾ ਦਿੱਤੀਆਂ ਗਈਆਂ ਹਨ। ਜਿਸ ਅਨੁਸਾਰ ਦਾਨੀ ਸੱਜਣ ਇੱਕ ਡੈਫ ਐਂਡ ਡੰਬ ਬੱਚੇ ਦਾ ਸਾਰੇ ਸਾਲ ਦਾ ਖਰਚਾ 21,000 ਰੁਪਏ, ਇੱਕ ਬੱਚੇ ਦਾ ਕੇਵਲ ਹੋਸਟਲ ਦਾ ਖਰਚਾ 11,000 ਰੁਪਏ ਵੀ ਦਾਨ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਹੋਸਟਲ ਵਿੱਚ ਰਹਿ ਰਹੇ ਸਾਰੇ ਹੀ ਬੱਚਿਆਂ ਦੇ ਇੱਕ ਦਿਨ ਦੇ ਖਾਣੇ ਦਾ ਖਰਚਾ 5100 ਰੁਪਏ, ਸਾਰੇ ਬੱਚਿਆਂ ਦੇ ਇੱਕ ਸਮੇਂ ਦੇ ਖਾਣੇ ਦਾ ਖਰਚਾ 3100 ਰੁਪਏ ਅਤੇ ਇਕ ਦਿਨ ਦੇ ਨਾਸ਼ਤੇ ਦਾ ਖਰਚਾ 2100 ਰੁਪਏ ਦਾਨ ਦੇ ਕੇ ਇਨਾਂ ਬੱਚਿਆਂ ਦੀ ਭਲਾਈ ਲਈ ਵਿਸ਼ੇਸ਼ ਯੋਗਦਾਨ ਪਾ ਸਕਦੇ ਹਨ। ਮੀਟਿੰਗ ਦੌਰਾਨ ਰੈੱਡ ਕਰਾਸ ਸੁਸਾਇਟੀ ਵਲੋਂ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਸਕੂਲ ਦੀ ਜ਼ਮੀਨ ਗੁਜਰਾਤ ਪੈਟਰੋ ਨੈਟ ਲਿਮਟਿਡ ਨੂੰ ਲੀਜ਼ 'ਤੇ ਦੇਣ ਬਾਰੇ, ਇਸ ਸਕੂਲ ਦੇ ਪਿੱਛੇ ਖਾਲੀ ਪਈ ਕੁਝ ਜ਼ਮੀਨ ਜ਼ਿਲਾ ਰਾਈਫਲ ਐਸ਼ੋਸ਼ੀਏਸ਼ਨ ਨੂੰ ਲੀਜ਼ 'ਤੇ ਦੇਣ ਸਬੰਧੀ, ਸਸਤੀ ਰਸੋਈ ਸਕੀਮ ਅਧੀਨ ਰੈੱਡ ਕਰਾਸ ਸੁਸਾਇਟੀ ਅਤੇ ਸਿਵਲ ਹਸਪਤਾਲ ਲਈ ਸਮਾਨ ਦੀ ਖ਼ਰੀਦ ਕਰਨ, ਸੁਸਾਇਟੀ ਦੀ  ਇਮਾਰਤ ਦੇ ਫਰਸ਼ ਨੂੰ ਉੱਚਾ ਚੁੱਕਣ ਬਾਰੇ ਅਤੇ ਰੈਡ ਕਰਾਸ ਸੁਸਾਇਟੀ ਦੇ ਦਫ਼ਤਰ ਲਈ ਛੋਟੀ ਗੱਡੀ ਦੀ ਖ਼ਰੀਦ ਕਰਨ ਬਾਰੇ ਵਿਚਾਰ-ਵਟਾਂਦਰਾਂ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਸੈਕਟਰੀ ਰੈਡ ਕਰਾਸ ਸੁਸਾਇਟੀ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀ ਅਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਦੇ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। 

 

Tags: DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD