Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਲਈ ਸ਼ਹਿਰ ਨੂੰ 08 ਬੀਟਾਂ ਵਿੱਚ ਵੰਡਿਆ ਗਿਆ- ਐਸ.ਐਸ.ਪੀ. ਰਾਜ ਬਚਨ ਸਿੰਘ ਸੰਧੂ

ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਅਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ 08 ਪੀ.ਸੀ.ਆਰ. ਮੋਟਰ ਸਾਈਕਲ ਅਤੇ 05 ਐਕਟਿਵਾ ਸ਼ਹਿਰ 'ਚ ਕਰਨਗੇ 24 ਘੰਟੇ ਗਸ਼ਤ

5 Dariya News

ਫ਼ਰੀਦਕੋਟ , 09 Aug 2019

Last updated on: Aug 09, 2019, 00:00 IST

ਸ਼ਹਿਰ ਫਰੀਦਕੋਟ ਵਿਖੇ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਅਤੇ ਸ਼ਹਿਰ 'ਚ ਅਮਨ ਅਮਾਨ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸ਼ਨ ਵੱਲੋਂ ਸ਼ਹਿਰ ਨੂੰ 08 ਬੀਟਾਂ 'ਚ ਵੰਡਿਆ ਗਿਆ ਹੈ। ਇਹ ਜਾਣਕਾਰੀ ਸੀਨੀਅਰ ਪੁਲਿਸ ਕਪਤਾਨ ਸ. ਰਾਜ ਬਚਨ ਸਿੰਘ ਸੰਧੂ ਨੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਤੇ ਨਿਗਰਾਨੀ ਰੱਖਣ ਲਈ 08 ਮੋਟਰ ਸਾਈਕਲ (ਪੀ.ਸੀ.ਆਰ. ਮੋਟਰ ਸਾਈਕਲ) ਅਤੇ 05 ਐਕਟਿਵਾਂ ਸਕੂਟਰਾਂ ਨੂੰ ਪੁਲਿਸ ਲਾਈਨ, ਫਰੀਦਕੋਟ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੋਟਰ ਸਾਈਕਲਾਂ ਤੇ ਲੌੜ ਅਨੁਸਾਰ ਯੋਗ ਸਟਾਫ ਤਾਇਨਾਤ ਕੀਤਾ ਗਿਆ ਹੈ। ਜੋ ਸ਼ਹਿਰ ਵਿੱਚ 24 ਘੰਟੇ ਆਪਣੀ-ਆਪਣੀ ਬੀਟ ਵਿੱਚ ਮੌਜੂਦ ਰਹਿਣਗੇ । ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਅਗਰ ਕੋਈ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਉਹ ਤੁਰੰਤ 112 ਤੇ ਫੋਨ ਕਰਨ ਅਤੇ ਸਬੰਧਿਤ ਬੀਟ ਵਿੱਚ ਤਾਇਨਾਤ ਪੀ.ਸੀ.ਆਰ. ਮੋਟਰਸਾਈਕਲ ਪੀੜਤ ਵਿਅਕਤੀ ਵੱਲੋ ਦਿੱਤੇ ਗਏ ਅਡਰੈਸ ਤੇ ਬਿਨਾਂ ਕਿਸੇ ਦੇਰੀ ਦੇ ਲੌੜੀਦੀ ਕਾਰਵਾਈ ਲਈ ਪੁੱਜੇਗਾ । ਇਸੇ ਤਰ੍ਹਾਂ ਹੀ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ਼ਹਿਰ ਵਿੱਚ 05 ਐਕਟਿਵਾ ਸਕੂਟਰ ਚਲਾਏ ਗਏ ਹਨ ਜਿੰਨ੍ਹਾਂ ਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ ਜੋ ਇਹ ਐਕਟਿਵਾ ਸਕੂਟਰ ਤੇ ਮਹਿਲਾ ਕਰਮਚਾਰੀ ਸਕੂਲਾਂ/ਕਾਲਜਾਂ ਜਾਂ ਹੋਰ ਭੀੜ-ਭਾੜ ਵਾਲੇ ਇਲਾਕੇ ਵਿੱਚ ਘੁੰਮਦੀਆਂ ਰਹਿਣਗੀਆਂ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ । ਉਨ੍ਹਾਂ ਦੱਸਿਆ ਕਿ ਜਲਦ ਹੀ ਸ਼ਹਿਰ ਕੋਟਕਪੂਰਾ ਅਤੇ ਜੈਤੋ ਵਿਖੇ ਵੀ ਜਲਦੀ ਹੀ ਅਜਿਹੇ ਪੀ.ਸੀ.ਆਰ. ਮੋਟਰ ਸਾਈਕਲ ਅਤੇ ਐਕਟਿਵਾ ਸਕੂਟਰ ਚਲਾਏ ਜਾਣਗੇ ।ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਸ. ਰਾਜਬਚਨ ਸਿੰਘ ਨੇ ਸਪੱਸ਼ਟ  ਕਰਦਿਆਂ ਦੱਸਿਆ ਕਿ ਪੁਲਿਸ ਨੂੰ ਕਿਸੇ ਕਿਸਮ ਦੀ ਇਤਲਾਹ ਦੇਣ ਲਈ ਪਹਿਲਾਂ ਚਲਦੇ ਨੰਬਰ:100 ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਨਵਾਂ ਕੰਟਰੋਲ ਰੂਮ ਜਿਸ ਦਾ ਨੰਬਰ:112 ਹੈ, ਸਥਾਪਿਤ ਕੀਤਾ ਗਿਆ ਹੈ । ਹੁਣ ਕਿਸੇ ਵੀ ਨਾਗਰਿਕ ਨੂੰ ਕੋਈ ਵੀ ਸਮੱਸਿਆ ਆਉਦੀ ਹੈ ਤਾਂ ਉਹ 112 ਤੇ ਸੂਚਿਤ ਕਰ ਸਕਦਾ ਹੈ, ਜਿਸ ਨੂੰ ਤੁਰੰਤ ਲੌੜੀਦੀ ਸਹਾਇਤਾ ਮੁਹੱਈਆ ਕਰਾਉਣ ਲਈ ਇਸ ਕੰਟਰੋਲ ਰੂਮ ਤੋ ਸਬੰਧਿਤ ਵਿਭਾਗ ਨੂੰ ਤੁਰੰਤ ਸੂਚਿਤ ਕੀਤਾ ਜਾਵੇਗਾ । ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ, ਸਮਾਜ ਵਿਰੋਧੀ ਅਨਸਰਾਂ ਜਾਂ ਹੁਲੜਬਾਜਾਂ ਬਾਰੇ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਸ਼ਰਾਰਤੀ, ਸਮਾਜ ਵਿਰੋਧੀ ਅਨਸਰਾਂ, ਹੁਲੜਬਾਜਾਂ ਨੂੰ ਨੱਥੀ ਪਾਈ ਜਾ ਸਕੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

 

Tags: SSP Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD