Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਵਿਰਾਸਤ-ਏ-ਖਾਲਸਾ ਬਣਿਆ ਏਸ਼ੀਆ 'ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ, 'ਏਸ਼ੀਆ ਬੁੱਕ ਆਫ ਰਿਕਾਰਡਜ਼ 'ਚ ਨਾਮ ਹੋਇਆ ਦਰਜ

ਮਹਿਜ਼ ਸਾਢੇ 7 ਵਰਿਆਂ 'ਚ ਸੈਲਾਨੀਆਂ ਦੀ ਗਿਣਤੀ ਇੱਕ ਕਰੋੜ ਤੋਂ ਟੱਪੀ, ਵਿਸ਼ਵ ਰਿਕਾਰਡ ਬਨਾਉਣ ਹੋਵੇਗਾ ਅਗਲਾ ਟੀਚਾ

5 Dariya News

ਚੰਡੀਗੜ੍ਹ , 10 Aug 2019

Last updated on: Aug 10, 2019, 00:00 IST

ਪੰਜਾਬ ਸਰਕਾਰ ਵੱਲੋਂ ਮੁਕੱਦਸ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਦੁਨੀਆਂ ਦਾ ਵਿਲੱਖਣ ਅਜਾਇਬ ਘਰ 'ਵਿਰਾਸਤ-ਏ-ਖਾਲਸਾ' ਹੁਣ ਭਾਰਤ ਤੋਂ ਬਾਅਦ ਏਸ਼ੀਆ 'ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ ਬਣ ਗਿਆ ਹੈ ਤੇ ਇਸਦਾ ਨਾਮ 'ਏਸ਼ੀਆ ਬੁੱਕ ਆਫ ਰਿਕਾਰਡਜ਼' 'ਚ ਦਰਜ ਹੋ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ.ਚਰਨਜੀਤ ਸਿੰਘ ਚੰਨੀ ਨੇ ਕੀਤਾ।ਕੈਬਨਿਟ ਮੰਤਰੀ ਸ੍ਰੀ ਚੰਨੀ ਨੇ ਦੱਸਿਆ ਕਿ ਏਸ਼ੀਆ ਬੁੱਕ ਆਫ ਰਿਕਰਾਡਜ਼ ਵੱਲੋਂ ਇਸਦੀ ਪੁਸ਼ਟੀ ਕਰ ਦਿੱਤੀ ਗਈ ਹੈ ਕਿ ਸਮੁੱਚੇ ਏਸ਼ੀਆ ਵਿੱਚ ਵਿਰਾਸਤ-ਏ-ਖਾਲਸਾ ਹੁਣ ਤੱਕ ਦਾ ਇਕਲੌਤਾ ਅਜਾਇਬ ਘਰ ਹੈ ਜਿੱਥੇ ਇੱਕ ਦਿਨ ਵਿੱਚ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਵਿਰਾਸਤ-ਏ-ਖਾਲਸਾ ਵਿਖੇ 20 ਮਾਰਚ 2019 ਨੂੰ 20569 ਸੈਲਾਨੀਆਂ ਨੇ ਦਰਸ਼ਨ ਕੀਤੇ ਸਨ।ਸ. ਚੰਨੀ ਨੇ ਦੱਸਿਆ ਕਿ ਅਸਲ 'ਚ ਇੱਸ ਸਾਲ ਵਿੱਚ ਇਹ ਵਿਰਾਸਤ-ਏ-ਖਾਲਸਾ ਵੱਲੋਂ ਬਣਾਇਆ ਗਿਆ ਤੀਸਰਾ ਰਿਕਾਰਡ ਹੈ ਜੋ ਕਿ 'ਲਿਮਕਾ ਬੁੱਕ ਆਫ ਰਿਕਾਰਡਜ਼ -ਫਰਵਰੀ 2019 ਅਡੀਸ਼ਨ' ਅਤੇ 'ਇੰਡੀਆ ਬੁੱਕ ਆਫ ਰਿਕਾਰਡਜ਼ -2020 ਅਡੀਸ਼ਨ ' ਤੋਂ ਬਾਅਦ ਦਰਜ ਕੀਤਾ ਗਿਆ ਹੈ।ਅਜਾਇਬ ਘਰ ਦੀ ਸ਼ਾਨੋ-ਸ਼ੌਕਤ ਬਾਰੇ ਪੁਰਜ਼ੋਰ ਜੋਸ਼ ਨਾਲ ਬੋਲਦਿਆਂ ਮੰਤਰੀ ਨੇ ਕਿਹਾ ਕਿ  ਪੰਜਾਬ ਤੇ ਸਿੱਖੀ ਦੇ ਸ਼ਾਨਮੱਤੇ ਤੇ ਲਾਸਾਨੀ ਇਤਿਹਾਸ ਅਤੇ ਸਭਿਆਚਾਰ ਦੀ ਯਾਦਗਾਰ ਵਜੋਂ ਬਣਾਏ  ਗਏ  ' ਵਿਰਾਸਤ-ਏ-ਖਾਲਸਾ ' ਦੇ ਦਰਸ਼ਨਾਂ ਲਈ ਆਉਣ ਵਾਲਿਆਂ ਦੀ ਗਿਣਤੀ  ਪਿਛਲੇ 7.5 ਸਾਲਾਂ ਵਿੱਚ  1 ਕਰੋੜ ਤੋਂ ਟੱਪ ਚੁੱਕੀ ਹੈ  ਜੋ ਕਿ  ਪੰਜਾਬ ਲਈ ਮਾਣਮੱਤੀ ਗੱਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਰਾਸਤ-ਏ-ਖਾਲਸਾ ਸੈਲਾਨੀਆਂ ਦੀ ਆਮਦ,  ਪ੍ਰਤਿਸ਼ਠਾ,  ਵਿਸ਼ਵ ਪੱਧਰੀ ਤਕਨੀਕ , ਲੋਕਪ੍ਰਿਅਤਾ ,ਅੱਵਲ ਦਰਜੇ ਦੇ ਬੁਨਿਆਦੀ ਢਾਂਚੇ, ਸੁਚੱਜੇ ਪ੍ਰਬੰਧਨ ਤੇ ਬਿਹਤਰ ਰੱਖਰਖਾਵ ਕਰਕੇ ਲੱਖਾਂ-ਕਰੋੜਾਂ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨਾ ਕੇਵਲ ਦੇਸ਼ ਵਿੱਚੋਂ ਸਗੋਂ ਵਿਦੇਸ਼ਾਂ ਦੇ ਪ੍ਰਧਾਨ ਮੰਤਰੀਆਂ  ਅਤੇ ਰਾਸ਼ਟਰਪਤੀਆਂ ਦਾ ਵਿਰਾਸਤ-ਏ-ਖਾਲਸਾ ਦੇ ਦਰਸ਼ਨਾ ਲਈ ਆਉਣਾ ਇੱਕ ਮਾਣ ਵਾਲੀ ਗੱਲ ਜਿਸ ਕਰਕੇ ਅਜਾਇਬ ਘਰ ਪੂਰੇ ਮਹਾਂਦੀਪ ਵਿੱਚ ਮਕਬੂਲ ਹੁੰਦਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਉਕਤ ਵਿਸ਼ੇਸ਼ਤਾਵਾਂ ਕਰਕੇ ਵਿਰਾਸਤ-ਏ-ਖਾਲਸਾ ਆਰਚੀਟੈਕਟਾਂ ਤੇ ਵਿਦਿਆਰਥੀਆਂ ਲਈ ਕੇਸ-ਸਟੱਡੀ ਦਾ ਵਿਸ਼ਾ ਬਣ ਗਿਆ ਹੈ। ਆਪਣੇ ਵਿਸ਼ਵ ਪੱਧਰੀ ਮਿਆਰਾਂ ਤੇ ਵਿਲੱਖਣਤਾਵਾਂ ਸਦਕਾ ਵਿਰਾਸਤ-ਏ-ਖਾਲਸਾ ਦਰਸ਼ਨਾ ਲਈ ਆਏ ਸੈਲਾਨੀਆਂ ਨੂੰ ਵਿਜ਼ਟਰ ਬੁੱਕ ਵਿੱਚ ਸ਼ਲਾਘਾ ਤੇ ਸ਼ਰਧਾ ਦੀ ਸਹੀ ਪਾਉਣ ਲਈ ਮਜਬੂਰ ਕਰ ਦਿੰਦਾ ਹੈ।ਇੱਕ ਸੰਕਲਪ ਲੈਂਦਿਆਂ ਮੰਤਰੀ ਨੇ ਕਿਹਾ ਮੰਤਰਾਲਾ (ਸਭਿਆਚਾਰਕ ਮਾਮਲੇ) ਵਿਰਾਸਤ-ਏ-ਖਾਲਸਾ ਨੂੰ 'ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼'ਵਿੱਚ ਸ਼ਾਮਲ ਕਰਨ ਲਈ ਯਤਨਸ਼ੀਲ ਹੈ ਅਤੇ ਹੁਣ ਇਸ ਮਹਾਨ ਅਜਾਇਬ ਘਰ ਨੂੰ ਇੱਕ ਅਦਾਰੇ ਦੀ ਸ਼ਕਲ ਦੇਣ ਦਾ ਸਮਾਂ ਆਣ ਢੁੱਕਿਆ ਹੈ।ਇਸ ਤੋਂ ਬਾਅਦ ਸੈਰ-ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ  ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਨੇ ਕਈ ਹੋਰ ਪੱਖਾਂ ਵਿੱਚ ਜ਼ਿਕਰਯੋਗ ਮੱਲਾਂ ਮਾਰੀਆਂ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਊਰਜਾ ਵਿਕਾਸ ਏਜੰਸੀ(ਪੇਡਾ) ਵੱੱਲੋਂ ਆਯੋਜਿਤ ਕਰਵਾਏ ਗਏ 'ਸਟੇਟ ਲੈਵਲ ਐਨਰਜੀ ਕੰਸਰਵੇਸ਼ਨ ਐਵਾਰਡ ' ਮੁਕਾਬਲੇ ਵਿੱਚ ਬਿਜਲੀ ਦੀ ਸਹੀ ਵਰਤੋਂ ਤੇ ਬਿਹਤਰ ਪ੍ਰਬੰਧਨ ਲਈ ਵਿਰਾਸਤ-ਏ-ਖਾਲਸਾ ਨੇ ਦੂਜਾ ਇਨਾਮ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਦੇ ਉਦਘਾਟਨ ਵਾਲੇ ਦਿਨ ਤੋਂ ਆਨੰਦਪੁਰ ਸਾਹਿਬ ਦੀ ਆਰਥਿਕਤਾ ਵਿੱਚ ਇੱਕ ਵੱਡਾ ਹੁਲਾਰਾ ਦੇਖਣ ਨੂੰ ਮਿਲਿਆ ਹੈ।ਇਸ ਮੌਕੇ ਸਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਸ੍ਰੀ ਮਲਵਿੰਦਰ ਸਿੰਘ ਜੱਗੀ ਜਿਨ੍ਹਾਂ ਕੋਲ ਵਿਰਾਸਤ-ਏ-ਖਾਲਸਾ ਦੇ ਮੁੱਖ ਕਾਰਜਸਾਧਕ ਅਫ਼ਸਰ ਦਾ ਵਾਧੂ ਚਾਰਜ ਵੀ ਹੈ, ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਦਾ ਨੀਂਹ ਪੱਥਰ 22 ਨਵੰਬਰ,1998 ਨੂੰ ਰੱਖਿਆ ਗਿਆ ਸੀ ਜਦਕਿ ਰਸਮੀ ਉਦਘਾਟਨ ਅਪ੍ਰੈਲ 2006 ਵਿੱਚ ਮੌਜੂਦਾ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੀ। ਅਜਾਇਬ ਘਰ ਦੇ ਪਹਿਲਾ ਪੜਾਅ ਦਾ ਉਦਘਾਟਨ 25 ਨਵੰਬਰ,2011 ਨੂੰ ਅਤੇ ਦੂਜੇ ਪੜਾਅ 5 ਸਾਲ ਬਾਅਦ , 25 ਨਵੰਬਰ, 2016 ਨੂੰ ਲੋਕ ਅਰਪਣ ਕੀਤਾ ਗਿਆ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD