Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਸਰਕਾਰ ਵਲੋਂ ਹਰ ਨਾਗਰਿਕ ਨੂੰ ਸਿਹਤ ਸੇਵਾਵਾਂ ਦੇਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ : ਅਮਰਦੀਪ ਸਿੰਘ ਚੀਮਾ

43.18 ਲੱਖ ਲਾਭਪਾਤਰੀਆਂ ਨੂੰ ਸਲਾਨਾ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਦਿੱਤਾ ਜਾਵੇਗਾ ਸਿਹਤ ਕਵਰ

ਅਮਰਦੀਪ ਸਿੰਘ ਚੀਮਾ
ਅਮਰਦੀਪ ਸਿੰਘ ਚੀਮਾ

5 Dariya News

ਬਟਾਲਾ , 12 Aug 2019

Last updated on: Aug 12, 2019, 00:00 IST

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ‘ਸਰਬੱਤ ਸਿਹਤ ਬੀਮਾ ਯੋਜਨਾ‘ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਆਪਣੀ ਕਿਸਮ ਦੀ ਪਹਿਲੀ ਸਿਹਤ ਸਕੀਮ ਹੈ ਜੋ ਸੂਬੇ ਦੇ ਲੋਕਾਂ ਲਈ ਮੀਲ ਪੱਥਰ ਸਾਬਿਤ ਹੋਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਦੇ 43.18 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਲਾਨਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਦੂਜੇ ਅਤੇ ਸਰਜਰੀ ਤੇ ਵੱਡੇ ਉਪਰੇਸ਼ਨ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਮਿਊਨਟੀ ਸਿਹਤ ਕੇਂਦਰ ਪੱਧਰ ਤੋਂ ਉੱਪਰ ਦੇ ਸਾਰੇ ਸਰਕਾਰੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ।ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਦੇ ਕੁੱਲ 43.18 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਲਾਨਾ ਸਿਹਤ ਕਵਰ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹਨਾਂ ਪਰਿਵਾਰਾਂ ਵਿਚੋਂ 14.86 ਲੱਖ ਪਰਿਵਾਰ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ, ਸਮਾਰਟ ਕਾਰਡ ਧਾਰਕ 20.48 ਲੱਖ ਗਰੀਬ ਪਰਿਵਾਰ ਅਤੇ 7.84 ਲੱਖ ਪਰਿਵਾਰ ਹੋਰ ਵਿਭਾਗਾਂ ਨਾਲ ਸਬੰਧਤ ਹਨ ਜਿਹਨਾਂ ਵਿਚੋਂ 5 ਲੱਖ ਕਿਸਾਨ ਪੰਜਾਬ ਮੰਡੀ ਬੋਰਡ, 0.46 ਲੱਖ ਪਰਿਵਾਰ ਆਬਕਾਰੀ ਅਤੇ ਕਰ ਵਿਭਾਗ ਅਤੇ 2.38 ਲੱਖ ਉਸਾਰੀ ਕਿਰਤੀ ਕੰਸਟਰਕਸ਼ਨ ਵਰਕਰਸ ਵੈੱਲਫੇਅਰ ਬੋਰਡ ਨਾਲ ਰਜਿਸਟਰਡ ਹਨ। ਉਹਨਾਂ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਨਾਲ ਨਿਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਇਸ ਸਕੀਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਹਰੇਕ ਪਰਿਵਾਰ ਨੂੰ ਸਲਾਨਾ 5 ਲੱਖ ਰੁਪਏ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਇਆ ਜਾਵੇਗਾ। ਲਾਭਪਾਤਰੀਆਂ ਦੂਜੇ ਤੇ ਤੀਜੇ ਦਰਜੇ ਦੀਆਂ ਕੈਸ਼ਲੈੱਸ ਸਿਹਤ ਸੇਵਾਵਾਂ ਪੰਜਾਬ ਅਤੇ ਚੰਡੀਗੜ ਦੇ ਸੂਚੀਬੱਧ ਨਿੱਜੀ ਅਤੇ ਸਰਕਾਰੀ ਹਸਪਤਾਲਾ ਤੋਂ ਪ੍ਰਾਪਤ ਕਰ ਸਕਦੇ ਹਨ। ਉਨਾਂ ਕਿਹਾ ਕਿ ਰਾਜ ਸਰਕਾਰ ਦੀ ਇਹ ਯੋਜਨਾ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦਾ ਵੱਡਾ ਉਪਰਾਲਾ ਹਨ ਅਤੇ ਅਜਿਹੇ ਲੋਕ ਪੱਖੀ ਫੈਸਲੇ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹਨ।

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD