Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫੂਲਕਾ ਨੇ ਨਿਯਮਾਂ ਅਨੁਸਾਰ ਢੁਕਵੇਂ ਫਾਰਮੈੱਟ ਵਿੱਚ ਨਹੀਂ ਭੇਜਿਆ ਸੀ ਅਸਤੀਫਾ

ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਵਿਧਾਇਕ ਫੂਲਕਾ ਦੇ ਅਸਤੀਫਾ ਪ੍ਰਵਾਨ ਹੋਣ 'ਚ ਲੱਗੀ ਦੇਰੀ ਬਾਰੇ ਸਥਿਤੀ ਸਪੱਸ਼ਟ ਕੀਤੀ

5 Dariya News

ਚੰਡੀਗੜ੍ਹ , 13 Aug 2019

Last updated on: Aug 13, 2019, 00:00 IST

ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਅੱਜ ਦੱਸਿਆ ਕਿ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਸ੍ਰੀ ਐਚ.ਐਸ. ਫੂਲਕਾ ਦਾ ਅਸਤੀਫਾ ਨਿਯਮਾਂ ਅਨੁਸਾਰ ਢੁਕਵੇਂ ਫਾਰਮੈੱਟ ਵਿੱਚ ਨਾ ਹੋਣ ਕਾਰਨ ਪ੍ਰਵਾਨ ਨਹੀਂ ਕੀਤਾ ਗਿਆ ਸੀ। ਦੱਸੋਣਯੋਗ ਹੈ ਕਿ ਪਿਛਲੇ ਦਿਨੀਂ ਕੁੱਝ ਅਖ਼ਬਾਰਾਂ ਵੱਲੋਂ ਲਿਖਿਆ ਗਿਆ ਸੀ ਕਿ ਸ੍ਰੀ ਫੂਲਕਾ ਦਾ ਅਸਤੀਫਾ 10 ਮਹੀਨਿਆਂ ਬਾਅਦ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਵਿੱਚ ਜਾਣ ਦੀ ਦਿੱਤੀ ਧਮਕੀ ਬਾਅਦ ਮਨਜ਼ੂਰ ਕੀਤਾ ਗਿਆ ਹੈ। ਇਨ੍ਹਾਂ ਰਿਪੋਰਟਾਂ ਨੂੰ ਖ਼ਾਰਜ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਫੂਲਕਾ ਵੱਲੋਂ ਅਸਤੀਫ਼ਾ ਨਿਯਮਾਂ ਅਨੁਸਾਰ ਢੁਕਵੇਂ ਫਾਰਮੈੱਟ ਵਿੱਚ ਨਾ ਦਿੱਤੇ ਜਾਣ ਕਾਰਨ ਵਿਧਾਨ ਸਭਾ ਸਪੀਕਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਸੀ। ਸ੍ਰੀ ਫੂਲਕਾ ਵੱਲੋਂ 12 ਅਕਤੂਬਰ, 2018 ਨੂੰ ਵਿਧਾਇਕ ਵਜੋਂ ਅਸਤੀਫ਼ਾ ਦਿੱਤਾ ਸੀ, ਜੋ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਨ ਨਿਯਮਾਵਲੀ ਦੇ ਨਿਯਮਾਂ ਖ਼ਿਲਾਫ਼ ਸੀ ਅਤੇ ਅਸਤੀਫ਼ੇ ਵਿੱਚ ਗ਼ੈਰ-ਜ਼ਰੂਰੀ ਕਾਰਨ ਦਿੱਤੇ ਗਏ ਸਨ। ਇਸ ਬਾਅਦ 11 ਦਸੰਬਰ, 2018 ਨੂੰ ਸ੍ਰੀ ਫੂਲਕਾ ਵੱਲੋਂ ਸਪੀਕਰ ਨੂੰ ਨਿੱਜੀ ਤੌਰ 'ਤੇ ਮਿਲ ਕੇ ਵੀ ਅਸਤੀਫ਼ਾ ਦਿੱਤਾ ਗਿਆ, ਜੋ ਪਹਿਲਾਂ ਦਿੱਤੇ ਗਏ ਅਸਤੀਫੇ ਦੇ ਹਵਾਲੇ ਵਿੱਚ ਸੀ ਅਤੇ ਇਹ ਵੀ ਢੁਕਵੇਂ ਫਾਰਮੈੱਟ ਵਿੱਚ ਨਹੀਂ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਅਦ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਸ੍ਰੀ ਫੂਲਕਾ ਨੂੰ 20 ਫਰਵਰੀ, 2019 ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਬੁਲਾਇਆ ਪਰ ਸ੍ਰੀ ਫੂਲਕਾ 21 ਫਰਵਰੀ, 2019 ਨੂੰ ਪੇਸ਼ ਹੋਏ। ਇਸ ਮੁਲਾਕਾਤ ਦੌਰਾਨ ਸਪੀਕਰ ਵੱਲੋਂ ਸ੍ਰੀ ਫੂਲਕਾ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਅਸਤੀਫ਼ਾ ਢੁਕਵੇਂ ਫਾਰਮੈੱਟ ਵਿੱਚ ਨਹੀਂ ਹੈ, ਜਿਸ ਕਾਰਨ ਮਨਜ਼ੂਰ ਨਹੀਂ ਕੀਤਾ ਗਿਆ। ਇਸ ਬਾਅਦ 5 ਅਗਸਤ, 2019 ਨੂੰ ਵਿਧਾਨ ਸਭਾ ਸਕੱਤਰੇਤ ਵਿੱਚ ਸ੍ਰੀ ਫੂਲਕਾ ਦਾ ਪੱਤਰ ਪ੍ਰਾਪਤ ਹੋਇਆ, ਜਿਸ ਵਿੱਚ ਉਨ੍ਹਾਂ ਵੱਲੋਂ ਲਿਖਿਆ ਸੀ ਕਿ ਜੇਕਰ ਉਨ੍ਹਾਂ ਵੱਲੋਂ ਭੇਜਿਆ ਗਿਆ ਅਸਤੀਫਾ ਫਾਰਮੈਟ ਵਿੱਚ ਨਹੀਂ ਹੈ ਤਾਂ ਉਹ ਸਪੀਕਰ ਨੂੰ ਢੁਕਵੇਂ ਫਾਰਮੈਟ ਵਿੱਚ ਅਸਤੀਫਾ ਭੇਜ ਦਿੰਦੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਬਾਅਦ ਸ੍ਰੀ ਫੂਲਕਾ ਵੱਲੋਂ 8 ਅਗਸਤ, 2019 ਨੂੰ ਨਿਯਮਾਂ ਅਨੁਸਾਰ ਢੁਕਵੇਂ ਫਾਰਮੈੱਟ ਵਿੱਚ ਆਪਣਾ ਅਸਤੀਫ਼ਾ ਭੇਜਿਆ ਗਿਆ, ਜਿਸ ਨੂੰ ਸਪੀਕਰ ਵੱਲੋਂ 9 ਅਗਸਤ, 2019 ਨੂੰ ਪ੍ਰਵਾਨ ਕਰ ਲਿਆ ਗਿਆ। 

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD