Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡੀ.ਐਸ.ਪੀ. (ਜਾਂਚ) ਫਤਹਿਗੜ੍ਹ ਸਾਹਿਬ ਜਸਵਿੰਦਰ ਸਿੰਘ ਟਿਵਾਣਾ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਹੋਣਗੇ ਸਨਮਾਨਿਤ

ਪੁਲਿਸ ਵਿਭਾਗ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਮਿਲਿਆ ਰਾਸ਼ਟਰਪਤੀ ਪੁਲਿਸ ਮੈਡਲ

ਜਸਵਿੰਦਰ ਸਿੰਘ ਟਿਵਾਣਾ
ਜਸਵਿੰਦਰ ਸਿੰਘ ਟਿਵਾਣਾ

5 Dariya News

ਫਤਹਿਗੜ੍ਹ ਸਾਹਿਬ , 14 Aug 2019

Last updated on: Aug 14, 2019, 00:00 IST

ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਐਸ.ਪੀ.(ਜਾਂਚ) ਜਸਵਿੰਦਰ ਸਿੰਘ ਟਿਵਾਣਾ ਨੂੰ ਪੁਲਿਸ ਵਿਭਾਗ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਸ.ਟਿਵਾਣਾ ਇੱਕ ਸਿਆਣੇ, ਸੁਲਝੇ ਹੋਏ ਅਤੇ ਤਜਰਬੇਕਾਰ ਪੁਲਿਸ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ।ਅੰਨੇ ਕਤਲਾਂ ਦੀਆਂ ਗੁੱਥੀਆਂ ਸੁਲਝਾਉਣ ਅਤੇ ਹੋਰ ਗੁੰਝਲਦਾਰ ਕੇਸਾਂ ਨੂੰ ਸੁਲਝਾਉਣ ਦੇ ਮਾਹਿਰ ਵਜੋਂ ਜਾਣੇ ਜਾਂਦੇ ਜਸਵਿੰਦਰ ਸਿੰਘ ਟਿਵਾਣਾ ਸਾਲ 1991 ਵਿੱਚ ਪੰਜਾਬ ਪੁਲਿਸ ਵਿੱਚ ਸਿੱਧੀ ਭਰਤੀ ਰਾਹੀਂ ਬਤੌਰ ਏ.ਐਸ.ਆਈ.ਭਰਤੀ ਹੋਏ  ਅਤੇ 2001 ਵਿੱਚ ਇੰਸਪੈਕਟਰ ਬਣੇ। ਇਸ ਤੋਂ ਪਹਿਲਾਂ ਵੀ ਸ.ਟਿਵਾਣਾ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਮੈਡਲ ਨਾਲ ਸਨਮਾਨੇ ਜਾ ਚੁੱਕੇ ਹਨ। ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਤਰੱਕੀ ਦਾ ਸਟਾਰ ਲਾ ਕੇ ਇੰਸਪੈਕਟਰ ਤੋਂ ਬਤੌਰ ਡੀ.ਐਸ.ਪੀ. ਪਦਉੱਨਤ ਕੀਤਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਹਿਸਟਰੀ ਵਿੱਚ ਐਮ.ਏ., ਐਮ.ਫਿਲ ਪਾਸ ਟਿਵਾਣਾ ਨੌਜਵਾਨਾਂ ਲਈ ਵੀ ਪ੍ਰੇਰਨਾਸਰੋਤ ਹਨ। ਪਟਿਆਲੇ ਜ਼ਿਲ੍ਹੇ ਦੇ ਪਿੰਡ ਰਾਇਮਲ ਮਾਜਰੀ ਦੇ ਜੰਮਪਲ ਜਸਵਿੰਦਰ ਸਿੰਘ ਟਿਵਾਣਾ ਅੱਜ ਵੀ ਹਕੀਕੀ ਤੌਰ ਤੇ ਆਪਣੇ ਪਿੰਡ ਦੇ ਨੌਜਵਾਨਾਂ ਅਤੇ ਲੋਕਾਂ ਨਾਲ ਜੁੜੇ ਹੋਏ ਹਨ। ਹਾਲ ਹੀ ਵਿੱਚ ਉਨ੍ਹਾਂ ਨੂੰ ਪਿੰਡ ਦੀ ਪੰਚਾਇਤ ਨੇ ਵੀ ਪਿੰਡ ਵਿੱਚ ਧੜੇਬੰਦੀ ਨੂੰ ਖਤਮ ਕਰਾਉਣ ਬਦਲੇ ਵਿਸ਼ੇਸ਼ ਸਮਾਗਮ ਕਰਵਾ ਕੇ ਸਨਮਾਨਿਤ ਕੀਤਾ ਗਿਆ। ਸ.ਟਿਵਾਣਾ ਨੇ ਬਤੌਰ ਇੰਸਪੈਕਟਰ ਪਟਿਆਲਾ,ਸੰਗਰੂਰ ਅਤੇ ਫਤਹਿਗੜ੍ਹ ਸਾਹਿਬ ਜਿਲ੍ਹਿਆਂ ਦੇ ਵੱਖ ਵੱਖ ਥਾਣਿਆਂ ਵਿੱਚ ਬਤੌਰ ਮੱਖ ਥਾਣਾ ਅਫਸਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ।ਇੰਨ੍ਹਾਂ ਸ਼ਾਨਦਾਰ ਸੇਵਾਵਾਂ ਬਦਲੇ ਹੀ ਉਨ੍ਹਾਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਪ੍ਰਦਾਨ ਕੀਤਾ ਜਾਵੇਗਾ।

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD