Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਈ.ਐਸ.ਆਈ. ਹਸਪਤਾਲਾਂ ਲਈ 130 ਪੈਰਾ ਮੈਡੀਕਲ ਸਟਾਫ ਨੂੰ ਨਿਯੁੱਕਤੀ ਪੱਤਰ ਦਿੱਤੇ

ਉਦਯੋਗਾਂ ਵਿਚ ਕੰਮ ਕਰਦੇ 13 ਲੱਖ ਦੇ ਕਰੀਬ ਬੀਮਾ ਕਾਮਿਆਂ ਅਤੇ ਆਸ਼ਰਿਤਾਂ ਨੂੰ ਸਿਹਤ ਸੇਵਾਵਾਂ ਦਿੱਤੀ ਜਾ ਰਹੀਆਂ: ਬਲਬੀਰ ਸਿੰਘ ਸਿੱਧੂ

5 Dariya News

ਚੰਡੀਗੜ੍ਹ , 14 Aug 2019

Last updated on: Aug 14, 2019, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਈ.ਐਸ.ਆਈ. ਹਸਪਤਾਲਾਂ ਅਧੀਨ ਵੱਖ-ਵੱਖ ਸ੍ਰੇਣੀਆਂ ਦੇ ਨਵ ਨਿਯੁਕਤ 130 ਪੈਰਾ ਮੈਡੀਕਲ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ।ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਈ.ਐਸ.ਆਈ. (ਕਰਮਚਾਰੀ ਸਮਾਜਿਕ ਇੰਸ਼ੋਰੈਂਸ) ਹਸਪਤਾਲਾਂ ਦੀ ਕਾਰਗੁਜ਼ਾਰੀ ਨੂੰ ਹੋਰ ਮਜਬੂਤ ਕਰਨ ਦੀ ਕੋਸ਼ਿਸ਼ ਤਹਿਤ ਸੂਬੇ ਦੇ ਸਾਰੇ ਈ.ਐਸ.ਆਈ. ਹਸਪਤਾਲਾਂ ਵਿੱਚ ਰਜਿਸਟਰਡ ਮਜ਼ਦੂਰਾਂ ਅਤੇ ਹੋਰ ਨਿਰਮਾਣ ਕਾਰਜਾਂ ਵਾਲੇ ਕਾਮਿਆਂ ਨੂੰ 24 ਘੰਟੇ ਐਮਰਜੈਂਸੀ ਸੇਵਾਵਾਂ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ ਜਿਸ ਲਈ ਈ.ਐਸ.ਆਈ. ਹਸਪਤਾਲਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਭਰਤੀ ਅਧੀਨ 130 ਪੈਰਾ ਮੈਡੀਕਲ ਸਟਾਫ਼ ਜਿਹਨਾਂ ਵਿੱਚ 55 ਏ.ਐਨ.ਐਮਜ਼, 35 ਸਟਾਫ਼ ਨਰਸਾਂ, 28 ਫਾਰਮਾਸਿਸਟ, 11 ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਅਤੇ ਇੱਕ ਰੇਡੀਓ ਗਰਾਫਰ ਨੂੰ  ਨਿਯੁਕਤੀ ਪੱਤਰ ਦਿੱਤੇ ਗਏ ਹਨ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਈ.ਐਸ.ਆਈ. ਹਸਪਤਾਲ ਤੇ ਡਿਸਪੈਂਸਰੀਆਂ ਵਿਚ 13 ਲੱਖ ਦੇ ਕਰੀਬ ਉਦਯੋਗਾਂ ਵਿਚ ਕੰਮ ਕਰਦੇ ਬੀਮਾ ਕਾਮਿਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਿਹਤ ਸੇਵਾਵਾਂ ਦਿੱਤੀ ਜਾ ਰਹੀਆਂ ਹਨ।  ਇਨ੍ਹਾਂ ਹਸਪਤਾਲਾਂ ਵਿਚ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾ 'ਤੇ 05 ਸਪੈਸ਼ਲਿਸਟ ਡਾਕਟਰ ਅਤੇ 50 ਮੈਡੀਕਲ ਅਫ਼ਸਰਾ  ਦੀ ਭਰਤੀ  ਕੀਤੀ ਗਈ ਸੀ ਜਿਸ ਨਾਲ ਹੁਣ ਈ.ਐਸ.ਆਈ ਹਸਪਤਾਲਾਂ ਵਿਚ ਇਕ ਵੀ ਡਾਕਟਰ ਦੀ ਅਸਾਮੀ ਖਾਲੀ ਨਹੀਂ ਰਹੀ ਹੈ। 

ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਭਰਤੀ ਉਪਰੰਤ ਹਸਪਤਾਲਾਂ ਦੀ  ਓ.ਪੀ.ਡੀ. ਵਿਚ ਕਾਫੀ ਵਾਧਾ ਹੋਇਆ ਹੈ ਅਤੇ ਕਿਰਤੀ ਵਰਗ ਨੂੰ ਬਿਹਤਰ ਸਿਹਤ ਸੇਵਾਵਾਂ ਵੀ ਮੁਹੱਈਆ ਹੋ ਰਹੀਆਂ ਹਨ। ਇਸ ਭਰਤੀ ਤੋਂ ਇਲਾਵਾ ਜਲਦ ਈ.ਐਸ.ਆਈ ਹਸਪਤਾਲਾਂ ਵਿੱਚ ਹੋਰ ਖਾਲੀ ਪਈਆ ਆਸਾਮੀਆ ਨੂੰ ਵੀ ਭਰ ਦਿੱਤਾ ਜਾਵੇਗਾ । ਸ੍ਰੀ ਬਲਬੀਰ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਪੰਜਾਬ ਵਿਚੋਂ ਟੀ.ਬੀ. ਦੇ ਖਾਤਮੇ ਲਈ ਜਲਦ ਮੁਫਤ ਟੈਸਟ ਅਤੇ ਟੀ.ਬੀ. ਦੀਆਂ ਇਲਾਜ ਸੇਵਾਵਾਂ ਈ.ਐਸ.ਆਈ. ਹਸਪਤਾਲਾਂ ਵਿਖੇ ਮੁਹੱਈਆ ਕਰਵਾਈਆਂ ਜਾਣਗੀਆਂ। ਟੀ. ਬੀ. ਦਾ ਟੈਸਟ ਕਰਨ ਲਈ ਲੈਬ ਟੈਕਨੀਸ਼ਨਾਂ  ਦੇ ਨਾਲ  ਡੈਸੀਗਨੇਟਿਡ ਮਾਈਕਰੋਸਕੋਪਿਕ ਕੇਂਦਰ ਵੀ ਸਥਾਪਿਤ ਕੀਤੇ ਜਾਣਗੇ। ਇਸ ਮੌਕੇ ਸਿਹਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆ ਨੂੰ ਨੌਕਰੀ ਵਿੱਚ ਆਉਣ ਤੇ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਦਭਾਵਨਾ ਨਾਲ  ਜਨਤਾ ਦੀ ਸੇਵਾ ਕਰਨਾ ਹੀ ਤੁਹਾਡੀ ਮੁੱਖ ਜਿੰਮੇਵਾਰੀ ਹੈ ਅਤੇ ਆਮ ਲੋਕਾਂ ਨੂੰ ਸਮੇਂ ਸਿਰ ਲੋੜੀਂਦੀਆਂ ਸੇਵਾਵਾਂ ਦੇਣ ਨਾਲ ਹੀ ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਹੋ ਸਕਦੀ ਹੈ । ਉਹਨਾਂ  ਦੱਸਿਆ ਕਿ ਬੀਮਾ ਵਰਕਰਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਸਰਕਾਰ ਵੱਲੋਂ ਈ.ਐਸ.ਆਈ ਕਾਰਪੋਰੇਸ਼ਨ ਤੋਂ ਰੇਟ ਕੰਟਰੈਕਟ ਦੇ ਅਧਾਰ ਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਅਤੇ ਅੱਗੇ ਵੀ ਸਮਾਜਿਕ ਬੀਮਾ ਅਧੀਨ ਆਉਂਦੇ ਬੀਮਾ ਕਾਮਿਆਂ ਨੂੰ ਦਵਾਈਆਂ ਦੀ ਘਾਟ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਹੋਰਾਂ ਤੋਂ ਇਲਾਵਾ ਇਸ ਮੌਕੇ 'ਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦਰ ਸ਼ਰਮਾ,  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ.ਜਸਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ.ਅਵਨੀਤ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ( ਸਮਾਜਿਕ ਬੀਮਾ) ਡਾ. ਜਗਪਾਲ ਸਿੰਘ ਬਾਸੀ ਵੀ ਹਾਜਰ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD