Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਭੂਸ਼ਣ ਆਸ਼ੂ ਨੇ ਸਖੀ: ਵਨ ਸਟਾਪ ਸੈਂਟਰ ਦੀ ਨਵੀਂ ਇਮਾਰਤ ਤੇ ਸੇਖਾ 'ਚ ਸਮਾਰਟ ਸਕੂਲ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਤੇ ਸਿੱਖਿਆ ਸੁਵਿਧਾਵਾਂ ਦੇਣ ਲਈ ਵਚਨਬੱਧ: ਭਾਰਤ ਭੂਸ਼ਣ ਆਸ਼ੂ

Web Admin

Web Admin

5 Dariya News

ਬਰਨਾਲਾ , 15 Aug 2019

Last updated on: Aug 15, 2019, 00:00 IST

ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸਿਵਲ ਹਸਪਤਾਲ ਬਰਨਾਲਾ ਅੰਦਰ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੀ ਸਹਾਇਤਾ ਲਈ ਬਣਾਏ ਸਖੀ: ਵਨ ਸਟਾਪ ਸੈਂਟਰ ਦੀ 46 ਲੱਖ 49 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਇਮਾਰਤ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਇਮਾਰਤ ਵਿੱਚ ਗਰਾਊਂਡ ਫਲੌਰ ਦਾ ਏਰੀਆ 1500 ਵਰਗ ਫੁੱਟ ਹੈ ਤੇ ਪਹਿਲੀ ਮੰਜ਼ਿਲ ਦਾ ਏਰੀਆ 700 ਵਰਗ ਫੁੱਟ ਹੈ ਅਤੇ ਕੁੱਲ ਏਰੀਆ 2200 ਵਰਗ ਫੁੱਟ ਹੈ। ਇਸ ਤੋਂ ਬਾਅਦ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਪਿੰਡ ਸੇਖਾ ਵਿਖੇ ਬਣਾਏ ਗਏ ਸਮਾਰਟ ਸਕੂਲ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਆਪਣੇ ਅਖਤਿਆਰੀ ਫੰਡ ਵਿੱਚੋ 5 ਲੱਖ ਰੁਪਏ ਸਕੂਲ ਨੂੰ ਅਤੇ 5 ਲੱਖ ਰੁਪਏ ਪਿੰਡ ਦੀ ਪੰਚਾਇਤ ਨੂੰ ਦੇਣ ਦਾ ਐਲਾਨ ਕੀਤਾ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਸਿੱਖਿਆ ਤੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਲਗਾਤਾਰ ਢੁੱਕਵੇਂ ਉਪਰਾਲੇ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਇਸੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਪੰਜਾਬ ਦੇ 43 ਲੱਖ ਤੋਂ ਵੀ ਵੱਧ ਪਰਿਵਾਰਾਂ ਨੂੰ 5 ਲੱਖ ਰੁਪਏ ਦੇ ਮੁਫ਼ਤ ਇਲਾਜ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਿੱਖਿਆ ਦੇ ਖੇਤਰ 'ਚ ਲਾਗੂ ਕੀਤੇ ਗਏ ਫੈਸਲਿਆਂ ਸਦਕਾ ਸਕੂਲੀ ਸਿੱਖਿਆ 'ਚ ਵੱਡੇ ਪੱਧਰ 'ਤੇ ਗੁਣਾਤਮਕ ਸੁਧਾਰ ਹੋਇਆ ਹੈ।ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਖੋਲ੍ਹੇ ਜਾ ਰਹੇ ਇਸ ਸੈਂਟਰ ਅੰਦਰ ਇੱਕੋ ਛੱਤ ਹੇਠ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਤੁਰੰਤ ਮੈਡੀਕਲ, ਕਾਨੂੰਨੀ ਤੇ ਮਨੋਵਿਗਿਆਨਕ ਸਲਾਹ ਸਬੰਧੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਣਸੀ ਹਮਲੇ, ਘਰੇਲੂ ਹਿੰਸਾ, ਤਸਕਰੀ ਨਾਲ ਸਬੰਧਤ ਜੁਰਮ, ਜਾਂ ਤੇਜ਼ਾਬੀ ਹਮਲੇ ਵਰਗੀ ਕਿਸੇ ਵੀ ਸਮੱਸਿਆ ਦਾ ਸਾਹਮਣਾ ਕਰ ਰਹੀ ਪੀੜਤ ਮਹਿਲਾ ਨੂੰ ਸਖੀ ਕੇਂਦਰ ਵਿਖੇ ਵਿਸ਼ੇਸ਼ ਸੇਵਾਵਾਂ ਦਿੱਤੀਆਂ ਜਾਣਗੀਆਂ। 

ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਸਖੀ ਸੈਂਟਰ ਵਿਖੇ ਪੀੜਤ ਮਹਿਲਾ ਭਾਵੇਂ ਉਹ ਕਿਸੇ ਵੀ ਜਾਤੀ, ਵਰਗ, ਧਰਮ, ਖੇਤਰ ਜਾਂ ਵਿਆਹੁਤਾ ਸਥਿਤੀ ਦੀ ਹੋਵੇ ਨੂੰ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਹਿੰਸਾ ਤੋਂ ਪ੍ਰਭਾਵਤ ਮਹਿਲਾ ਆਪਣੇ ਬੱਚੇ (ਹਰ ਉਮਰ ਦੀ ਲੜਕੀ ਅਤੇ 8 ਸਾਲ ਤੱਕ ਦਾ ਲੜਕਾ) ਦੇ ਨਾਲ ਕੇਂਦਰ ਵਿਖੇ 5 ਦਿਨਾਂ ਤੱਕ ਰਹਿ ਸਕਦੀ ਹੈ।ਇਸ ਮੌਕੇ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਸਮੀਰੀ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀਆਂ ਹਦਾਇਤਾ ਕੀਤੀਆ।ਇਸ ਮੌਕੇ ਸ. ਕੇਵਲ ਸਿੰਘ ਢਿੱਲੋ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜ਼ਿਲ੍ਹੇ ਵਿੱਚ ਵਿਕਾਸ ਦੇ ਕੰਮਾਂ ਵਿੱਚ ਕੋਈ ਵੀ ਕਮੀ ਨਹੀ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵੱਜੋ ਬਣਾਉਣਾ ਇੱਕ ਬਹੁਤ ਹੀ ਸਲਾਘਾਯੋਗ ਉੱਦਮ ਹੈ। ਇਸ ਨਾਲ ਇੱਕ ਗਰੀਬ ਘਰ ਦਾ ਵਿਦਿਆਰਥੀ ਵੀ ਪ੍ਰਾਈਵੇਟ ਸਕੂਲਾਂ ਵਾਂਗ ਵਧੀਆ ਅਤੇ ਆਧੁਨਿਕ ਸਿੱਖਿਆ ਪ੍ਰਾਪਤ ਕਰ ਸਕੇਗਾ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਲੋੜ ਪੈਣ 'ਤੇ ਹਿੰਸਾ ਤੋਂ ਪ੍ਰਭਾਵਿਤ ਮਹਿਲਾ ਨੂੰ ਅਦਾਲਤ ਵਿੱਚ ਕੇਸ ਲੜਨ ਲਈ ਵਕੀਲ ਮੁਹੱਈਆ ਕਰਵਾਇਆ ਜਾਵੇਗਾ ਅਤੇ ਕੇਂਦਰ ਵਿਖੇ ਪੀੜਤ ਮਹਿਲਾ ਨੁੰ ਅਸਥਾਈ ਪਨਾਹ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਲੰਬੇ ਮਿਆਦ ਦੀ ਸ਼ਰਨ ਲਈ ਸਰਕਾਰ/ਐਨ.ਜੀ./ਸੰਸਥਾ ਵੱਲੋਂ ਚਲਾਏ ਜਾ ਰਹੇ ਕੇਂਦਰਾਂ ਵਿੱਚ ਸ਼ਰਨ ਮੁਹੱਈਆ ਕਰਵਾਈ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਸ੍ਰੀ ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪਰਵੀਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਤੂਰ, ਸਿਵਲ ਸਰਜਨ ਡਾ. ਜੁਗਲ ਕਿਸ਼ੋਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਕੁਲਵਿੰਦਰ ਸਿੰਘ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।

 

Tags: Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD