Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦਾ ਸਮਾਰਟ ਸਕੂਲ ਵਜੋਂ ਉਦਘਾਟਨ

ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਬੁਰਜ ਰਾਠੀ ਵਿਖੇ ਕੀਤਾ ਨਵੇਂ ਵਾਟਰ ਵਰਕਸ ਦਾ ਉਦਘਾਟਨ

Web Admin

Web Admin

5 Dariya News

ਮਾਨਸਾ , 15 Aug 2019

Last updated on: Aug 15, 2019, 00:00 IST

ਡਿਪਟੀ ਕਮਿਸ਼ਨਰ ਮਾਨਸਾ ਪਨੀਤ ਰਿਆਤ ਨੇ ਅੱਜ ਸਰਕਾਰੀ ਹਾਈ ਸਕੂਲ ਪਿੰਡ ਗੁਰਨੇ ਕਲਾਂ ਦਾ ਸਮਾਰਟ ਸਕੂਲ ਵਜੋਂ ਉਦਘਾਟਨ ਕੀਤਾ। ਉਦਘਾਟਨ ਸਮਾਰੋਹ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਸਕੂਲ ਨੂੰ ਸਮਾਰਟ ਸਕੂਲ ਵਜੋਂ ਤਬਦੀਲ ਕਰਨ ਵਿੱਚ ਪਿੰਡ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ 14 ਲੱਖ ਰੁਪਿਆ ਇਕੱਠਾ ਕਰਕੇ ਸਕੂਲ ਉੱਤੇ ਲਗਾਇਆ ਗਿਆ ਹੈ। ਇਹ ਸਕੂਲ ਅੰਗਰੇਜ਼ੀ ਮਾਧਿਅਮ ‘ਚ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਉਂਦਾ ਹੈ। ਉਨ੍ਹਾਂ ਇਸ ਕੰਮ ਲਈ ਪਿੰਡ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਿੰਡ ਸਮਾਜਿਕ ਤੌਰ ਤੇ ਚੰਗੇ ਉਪਰਾਲੇ ਕਰਨ ਵਾਲਿਆਂ ਦਾ ਇੱਕ ਬਹੁਤ ਵਧੀਆ ਨਮੂਨਾ ਹੈ। ਇਸ ਮੌਕੇ ਉਨ੍ਹਾਂ ਪਿੰਡ ਨੰਬਰਦਾਰ ਅੰਮ੍ਰਿਤਪਾਲ ਅਤੇ ਸਰਪੰਚ ਜਗਤਾਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਾਜਵੰਤ ਕੌਰ ਨੇ ਦੱਸਿਆ ਕਿ ਪਿੰਡ ‘ਚ ਬੱਚਿਆਂ ਨੂੰ ਪੜ੍ਹਾਈ ਦਿਲਚਸਪ ਬਣਾਉਣ ਲਈ ਇੱਕ ਵੱਡਾ ਪ੍ਰੋਜੈਕਟ ਦਿੱਤਾ ਗਿਆ ਹੈ ਜਿਸ ਉੱਤੇ ਵੱਖ ਵੱਖ  ਕਲਾਸਾਂ ਦਾ ਸਿਲੇਬਸ ਬਹੁਤ ਹੀ ਰਚਨਾਤਮਕ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਸ ਨੂੰ ਸਮਝਣਾ ਆਸਾਨ ਹੋਵੇ। ਇਸ ਤੋਂ ਇਲਾਵਾ ਸਕੂਲ ‘ਚ ਮਸ਼ਹੂਰ ਗਣਿਤ ਦੇ ਮਾਹਰ ਸ੍ਰੀ ਰਾਮਾਨੁਜਮ ਦੇ ਨਾਮ ਤੇ ਰਾਮਾਨੁਜਮ ਐਜੂਕੇਸ਼ਨ ਪਾਰਕ ਵੀ ਵਿਕਸਿਤ ਕੀਤਾ ਗਿਆ ਹੈ। ਇਸ ਸਕੂਲ ਦੀ ਹਰੇਕ ਜਮਾਤ ਨੂੰ ਵੱਖ ਵੱਖ ਰੰਗਾਂ ਨਾਲ ਸਜਾਇਆ ਗਿਆ ਹੈ ਅਤੇ ਬੱਚਿਆਂ ਦੇ ਸਿਲੇਬਸ ‘ਚ ਇਸਤੇਮਾਲ ਹੋਣ ਵਾਲੇ ਫਾਰਮੂਲੇ ਆਦਿ ਨੂੰ ਵੀ ਕੰਧਾਂ ਉੱਤੇ ਲਿਖਿਆ ਗਿਆ ਹੈ। ਸਕੂਲ ਦੇ ਮੁਖੀ ਸ੍ਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਚੰਗੇ ਬੁਨਿਆਦੀ ਢਾਂਚੇ ਦੇ ਨਾਲ ਨਾਲ ਸਕੂਲ ਵਿੱਚ ਵਿੱਦਿਅਕ ਯੋਗਤਾ ਤੇ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ। ਸਕੂਲ ਦੇ ਅਧਿਆਪਕਾਂ ਦੀ ਕੜੀ ਮਿਹਨਤ ਸਦਕਾ ਇਹ ਸਕੂਲ ਦੇ ਨੌਂ ਬੱਚੇ ਵੱਖ-ਵੱਖ ਕੌਮੀ ਪੱਧਰ ਦੀ ਪ੍ਰਤੀਯੋਗਿਤਾਵਾਂ ਪਾਸ ਕਰਕੇ ਵਜ਼ੀਫੇ ਲੈ ਰਹੇ ਹਨ। ਇਸ ਤੋਂ ਇਲਾਵਾ ਇਸ ਸਕੂਲ ਦੇ ਵਿਦਿਆਰਥੀਆਂ ਦਾ ਦਾਖਲਾ ਮੈਰੀਟੋਰੀਅਸ ਸਕੂਲ ਅਤੇ ਨਵੋਦਿਆ ਵਿਦਿਆਲੇ ‘ਚ ਵੀ ਹੋਇਆ ਹੈ। ਇਸ ਮੌਕੇ ਡਿਪਟੀ ਡੀ.ਈ.ਓ ਸ੍ਰੀ ਜਗਰੂਪ ਸਿੰਘ ਭਾਰਤੀ , ਡਿਪਟੀ ਡੀ.ਈ.ਓ ਐਲੀਮੈਂਟਰੀ ਸ੍ਰੀ ਗੁਰਲਾਭ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ

ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਬੁਰਜ ਰਾਠੀ ਵਿਖੇ ਕੀਤਾ ਨਵੇਂ ਵਾਟਰ ਵਰਕਸ ਦਾ ਉਦਘਾਟਨ

ਅੱਜ 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਵੱਲੋਂ ਪਿੰਡ ਬੁਰਜ ਰਾਠੀ ਵਿਖੇ ਵਿਸ਼ਵ ਬੈਂਕ ਵੱਲੋਂ ਸਹਾਇਤਾ ਪ੍ਰਾਪਤ ਨਵੇਂ ਵਾਟਰ ਵਰਕਸ ਦਾ ਉਦਘਾਟਨ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਾਟਰ ਸਪਲਾਈ ਸਕੀਮ ਬੁਰਜ ਰਾਠੀ ਬਲਾਕ ਮਾਨਸਾ ਪਹਿਲਾਂ ਜਲ ਸਪਲਾਈ ਸਕੀਮ ਉੱਭਾ ਨਾਲ ਜੁੜੀ ਹੋਈ ਸੀ ਜੋ ਕਿ ਦੋ ਪਿੰਡਾਂ ਉੱਭਾ ਅਤੇ ਬੁਰਜ ਰਾਠੀ ਦੀ ਗਰੁੱਪ ਸਕੀਮ ਸੀ। ਹੁਣ ਸਰਕਾਰ ਵੱਲੋਂ ਨਵਾਂ ਵਾਟਰ ਵਰਕਸ ਬਣਾਇਆ ਗਿਆ ਹੈ ਜਿਸ ਦੀ ਲਾਗਤ ਇੱਕ ਕਰੋੜ ਦੇ ਲਗਭਗ ਹੈ। ਇਸ ਪਿੰਡ ਦੀ ਮੌਜੂਦਾ ਜਨਸੰਖਿਆ 3034 ਅਤੇ ਇਸ ਪਿੰਡ ਵਿੱਚ ਘਰਾਂ ਦੀ ਮੌਜੂਦਾ ਗਿਣਤੀ 570 ਹੈ। ਇਸ ਸਕੀਮ ਤਹਿਤ ਬਣਾਈ ਗਈ ਟੈਂਕੀ ਦੀ ਸਮਰੱਥਾ ਇੱਕ ਲੱਖ ਲੀਟਰ ਹੈ।ਉਨ੍ਹਾਂ ਦੱਸਿਆ ਕਿ ਇਸ ਨਵੇਂ ਬਣਾਏ ਗਏ ਵਾਟਰ ਵਰਕਸ ‘ਚ ਪਾਣੀ ਸਾਫ਼ ਕਰਨ ਲਈ ਕਲੋਰੀਨੇਸ਼ਨ ਪਲਾਂਟ, ਵੱਖ ਵੱਖ ਮਸ਼ੀਨਾਂ ਅਤੇ ਪੰਪ ਲਗਾਏ ਗਏ ਹਨ। ਪਾਣੀ ਪ੍ਰਾਪਤ ਕਰਨ ਲਈ ਵੀ ਦੋ ਸੌ ਪੰਜੱਤਰ ਮੀਟਰ ਲੰਬਾ ਇਨਲੈਟ ਚੈਨਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਹੀ ਗ੍ਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀ ਦੇ ਤਹਿਤ ਇਸ ਵਾਟਰ ਵਰਕਸ ਦਾ ਰੱਖ ਰਖਾਵ ਕਰਨਗੇ ਅਤੇ ਪਿੰਡ ਵਾਸੀਆਂ ਤੋਂ ਬਣਦੀ ਵਰਤੋਂ ਫੀਸ ਵੀ ਇਕੱਠੀ ਕਰਨਗੇ।ਇਸ ਮੌਕੇ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ ਇੱਕ ਸ੍ਰੀ ਜਸਜੀਤ ਸਿੰਘ ਗਿੱਲ, ਐਸ.ਡੀ.ਓ ਸ੍ਰੀ ਹਰਜੀਤ ਸਿੰਘ , ਜੇ.ਈ ਸ੍ਰੀ ਕਰਮਜੀਤ ਸਿੰਘ, ਪਿੰਡ ਦੇ ਸਰਪੰਚ ਡਾ. ਲਾਭ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। 

 

Tags: DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD