Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

73ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਹਿਰਾਇਆ ਕੌਮੀ ਝੰਡਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ ਤੇ ਫ਼ਲਸਫ਼ੇ ਦੇ ਪ੍ਰਚਾਰ ਤੇ ਪਸਾਰ ਲਈ ਕੀਤੇ ਜਾ ਰਹੇ ਨੇ ਵੱਡੇ ਉਪਰਾਲੇ

Web Admin

Web Admin

5 Dariya News

ਕਪੂਰਥਲਾ , 15 Aug 2019

Last updated on: Aug 15, 2019, 00:00 IST

73ਵਾਂ ਆਜ਼ਾਦੀ ਦਿਹਾੜਾ ਕਪੂਰਥਲਾ ਵਿੱਚ ਪੂਰੇ ਉਤਸ਼ਾਹ, ਧੂਮ-ਧਾਮ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲਾ ਪੱਧਰੀ ਆਜ਼ਾਦੀ ਸਮਾਗਮ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਵੀ ਉਨਾਂ ਦੇ ਨਾਲ ਸਨ। ਸਮਾਗਮ ਵਿਚ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।ਪਰੇਡ ਕਮਾਂਡਰ ਡੀ. ਐਸ. ਪੀ ਸ. ਵਿਸ਼ਾਲਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ, ਹੋਮਗਾਰਡਜ਼, ਐਨ. ਸੀ. ਸੀ ਕੈਡਿਟਾਂ ਤੇ ਐਨ. ਐਸ. ਐਸ ਗਰਲ ਗਾਈਡਜ਼ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ ਜਦ ਕਿ ਪੁਲਿਸ ਅਤੇ ਸਕੂਲ ਬੈਂਡ ਨੇ ਸਮਾਗਮ ਨੂੰ ਸੰਗੀਤਕ ਰੰਗਤ ਦਿੱਤੀ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਇਸ ਮੌਕੇ ਮਾਸ ਪੀ. ਟੀ ਸ਼ੋਅ, ਦੇਸ਼ ਭਗਤੀ ਨਾਲ ਸਬੰਧਤ ਸ਼ਾਨਦਾਰ ਪੇਸ਼ਕਾਰੀਆਂ ਅਤੇ ਗਿੱਧੇ ਤੇ ਭੰਗੜੇ ਰਾਹੀਂ ਸਭਨਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਵੰਨਗੀਆਂ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਉਮੜ ਰਿਹਾ ਸੀ, ਜਿਸ ਦੀ ਜ਼ੋਰਦਾਰ ਤਾੜੀਆਂ ਨਾਲ ਭਰਪੂਰ ਸ਼ਲਾਘਾ ਹੋਈ। ਇਨਾਂ ਵਿਚੋਂ ਸੁਖਜੀਤ ਆਸ਼ਰਮ ਦੀਆਂ ਵਿਸ਼ੇਸ਼ ਬੱਚੀਆਂ ਵੱਲੋਂ ਪੇਸ਼ ਕੀਤੀ ਕੋਰੀਓਗ੍ਰਾਫੀ ਨੇ ਖੂਬ ਤਾੜੀਆਂ ਬਟੋਰੀਆਂ ਅਤੇ ਮੁੱਖ ਮਹਿਮਾਨ ਵੱਲੋਂ ਉਨਾਂ ਨੂੰ ਰੱਖੜੀ ਦੇ ਤਿਉਹਾਰ ਦਾ ਤੋਹਫ਼ਾ ਦਿੰਦਿਆਂ ਇਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਡੀ. ਆਰ. ਆਈ ਸਕੀਮ ਤਹਿਤ 'ਰਿਕਸ਼ਾ ਚਾਲਕ, ਬਣੇਗਾ ਮਾਲਕ' ਨਾਂਅ ਦੀ ਨਿਵੇਕਲੀ ਸਕੀਮ ਦੀ ਸ਼ੁਰੂਆਤ ਵੀ ਕੀਤੀ ਗਈ, ਜਿਸ ਤਹਿਤ ਅੱਜ ਜ਼ਿਲੇ ਵਿਚ 50 ਰਿਕਸ਼ੇ ਵੰਡੇ ਗਏ। ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਭਲਕੇ 16 ਅਗਸਤ ਨੂੰ ਜ਼ਿਲੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਤੋੋਂ ਇਲਾਵਾ ਉਨਾਂ ਸਮਾਗਮ ਵਿਚ ਪੇਸ਼ਕਾਰੀਆਂ ਦੇਣ ਵਾਲੇ ਵਿਦਿਆਰਥੀਆਂ ਨੂੰ 5 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। 

ਮੁੱਖ ਮਹਿਮਾਨ ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਅਤੇ ਸੂਰਬੀਰਾਂ ਨੇ ਬੜੇ ਮਹਿੰਗੇ ਮੁੱਲ ਆਜ਼ਾਦੀ ਲਈ ਹੈ ਅਤੇ ਸਾਡਾ ਇਹ ਫਰਜ਼ ਹੈ ਕਿ ਅਸੀਂ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਉਨਾਂ ਦੇ ਸੁਪਨਿਆਂ ਦਾ ਦੇਸ਼ ਸਿਰਜੀਏ। ਉਨਾਂ ਕਿਹਾ ਕਿ ਕਪੂਰਥਲਾ ਵਾਸੀ ਬੜੇ ਭਾਗਾਂ ਵਾਲੇ ਹਨ ਕਿ ਉਨਾਂ ਨੂੰ ਨਵੰਬਰ ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਆਪਣੇ ਜ਼ਿਲੇ ਵਿਚ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨਾਂ ਜਿਥੇ ਇਸ ਸੁਭਾਗੇ ਦਿਹਾੜੇ ਨਾਲ ਸਬੰਧਤ ਸਮਾਗਮਾਂ ਵਿਚ ਸਭਨਾਂ ਨੂੰ ਵੱਧ-ਚੜ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ, ਉਥੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਵਾਸੀਆਂ ਨੂੰ ਵਧਾਈ ਵੀ ਦਿੱਤੀ, ਜਿਨਾਂ ਨੂੰ ਇਸ ਪਵਿੱਤਰ ਧਰਤੀ 'ਤੇ ਨਿਵਾਸ ਕਰਨ ਦੀ ਪਰਮਾਤਮਾ ਵੱਲੋਂ ਬਖਸ਼ਿਸ਼ ਹੋਈ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ ਤੇ ਫ਼ਲਸਫ਼ੇ ਦੇ ਪ੍ਰਚਾਰ ਤੇ ਪਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨਾ ਕਿਹਾ ਕਿ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਨਗਰਾਂ ਤੇ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਲਈ ਜੰਗੀ ਪੱਧਰ 'ਤੇ ਤਿਆਰੀਆਂ ਹੋ ਰਹੀਆਂ ਹਨ ਅਤੇ ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਰਾਹੀਂ ਸੁਲਤਾਨਪੁਰ ਲੋਧੀ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿਚ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੇ ਠਹਿਰਾਅ ਅਤੇ ਆਓ-ਭਗਤ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਲਈ ਵਿਸ਼ਾਲ ਕਾਰਜ ਯੋਜਨਾ ਉਲੀਕੀ ਗਈ ਹੈ। ਇਸ ਤਹਿਤ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੀਆਂ ਵਿਰਾਸਤੀ ਤੇ ਇਤਿਹਾਸਕ ਥਾਵਾਂ ਤੇ ਇਮਾਰਤਾਂ ਦੀ ਸਾਂਭ-ਸੰਭਾਲ, ਸੁੰਦਰੀਕਰਨ ਅਤੇ ਉਨਾਂ ਦੀ ਪੁਰਾਣੀ ਦਿੱਖ ਬਹਾਲ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਇਸ ਕਾਰਜ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਸਰਕਾਰ ਵੱਲੋਂ 'ਘਰ-ਘਰ ਰੋਜ਼ਗਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਭਰ ਵਿਚ ਮੈਗਾ ਰੋਜ਼ਗਾਰ ਮੇਲਾ ਲਗਾਏ ਗਏ ਹਨ। ਉਨਾਂ ਕਿਹਾ ਕਿ ਸੂਬੇ ਵਿਚ ਪੰਜਵਾਂ ਮੈਗਾ ਰੋਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨੌਜਵਾਨਾਂ ਨੂੰ ਕਰੀਬ 2 ਲੱਖ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। 

ਇਸ ਦੇ ਨਾਲ ਹੀ ਕਰੀਬ ਇਕ ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਸਹਾਇਤਾ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਨਵੀਂ ਸਨਅਤੀ ਤੇ ਨਿਵੇਸ਼ ਨੀਤੀ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਸਨਅਤੀ ਨਿਵੇਸ਼ ਪ੍ਰਾਜੈਕਟਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।ਇਸ ਦੌਰਾਨ ਉਨਾਂ ਸੂਬਾ ਸਰਕਾਰ ਦੀਆਂ ਉਸਾਰੂ ਨੀਤੀਆਂ, ਲੋਕ ਭਲਾਈ ਸਕੀਮਾਂ, ਪ੍ਰਸ਼ਾਸਕੀ ਸੁਧਾਰਾਂ ਅਤੇ ਸੂਬੇ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਜਾਣੂ ਕਰਵਾਇਆ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਪੰਜਾਬ ਅੱਜ ਖੇਤੀਬਾੜੀ, ਸਿੱਖਿਆ, ਸਿਹਤ, ਸਨਅਤਾਂ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਸਰਬਪੱਖੀ ਵਿਕਾਸ ਵਿਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਸ ਤੋਂ ਇਲਾਵਾ ਉਨਾਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ, ਨਸ਼ਾ ਰੋਕੂ ਮੁਹਿੰਮ, ਘਰ-ਘਰ ਹਰਿਆਲੀ ਆਦਿ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਇਨਾਂ ਨਾਲ ਜੁੜਨ ਦਾ ਸੱਦਾ ਦਿੱਤਾ।ਇਸ ਮੌਕੇ ਉਨਾਂ ਲੋੜਵੰਦਾਂ ਨੂੰ ਟ੍ਰਾਈਸਾਈਕਲ, ਵੀਲ ਚੇਅਰਾਂ ਅਤੇ ਸਿਲਾਈ ਮਸ਼ੀਨਾਂ ਵੀ ਤਕਸੀਮ ਕੀਤੀਆਂ ਅਤੇ ਆਜ਼ਾਦੀ ਘੁਲਾਟੀਆਂ ਅਤੇ ਉਨਾ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸੇ ਤਰਾਂ ਵੱਖ-ਵੱਖ ਖੇਤਰਾਂ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸ਼ਖਸੀਅਤਾਂ, ਪੜਾਈ, ਖੇਡਾਂ ਅਤੇ ਹੋਰਨਾਂ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ, ਵਿਲੱਖਣ ਪ੍ਰਾਪਤੀਆਂ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ 'ਨਸ਼ਾ ਮੁਕਤੀ ਦਲ' ਦੇ ਮੈਂਬਰਾਂ ਦਾ ਸਨਮਾਨ ਹੋਇਆ। ਇਸ ਤੋਂ ਇਲਾਵਾ 'ਘਰ-ਘਰ ਰੋਜ਼ਗਾਰ' ਤਹਿਤ ਰੋਜ਼ਗਾਰ ਮੇਲਿਆਂ ਵਿਚ ਨੌਕਰੀ ਲਈ ਚੁਣੇ ਗਏ ਕੁਝ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸੀ. ਜੇ. ਐਮ ਸ੍ਰੀ ਅਜੀਤਪਾਲ ਸਿੰਘ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਪੀ ਸ੍ਰੀ ਹਰਪ੍ਰੀਤ ਸਿੰਘ ਮੰਡੇਰ ਤੇ ਸ੍ਰੀ ਤੇਜਵੀਰ ਸਿੰਘ ਹੁੰਦਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਤੇ ਕਰਮਚਾਰੀ, ਪੁਲਿਸ ਅਧਿਕਾਰੀ, ਸ਼ਹਿਰ ਦੀਆਂ ਉੱਘੀਆਂ ਸ਼ਖਸੀਅਤਾਂ, ਜ਼ਿਲਾ ਵਾਸੀ, ਸਕੂਲਾਂ ਦੇ ਅਧਿਆਪਕ ਤੇ ਬੱਚੇ ਵੱਡੀ ਗਿਣਤੀ ਵਿਚ ਹਾਜ਼ਰ ਸਨ।  

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD