Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਵਿਖੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਲਹਿਰਾਇਆ ਕੌਮੀ ਝੰਡਾ

ਆਜ਼ਾਦੀ ਦੀ ਲੜਾਈ 'ਚ ਪੰਜਾਬੀਆਂ ਦਾ ਵੱਡਾ ਯੋਗਦਾਨ - ਰਾਣਾ ਗੁਰਮੀਤ ਸਿੰਘ ਸੋਢੀ

Web Admin

Web Admin

5 Dariya News

ਪਟਿਆਲਾ , 15 Aug 2019

Last updated on: Aug 15, 2019, 00:00 IST

ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪੰਜਾਬ ਵਾਸੀਆਂ ਨੂੰ ਇਹ ਸੱਦਾ ਦਿੱਤਾ ਕਿ ਉਹ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਰਾਹ 'ਤੇ ਪਾਉਣ ਵਾਲੇ ਨਸ਼ਿਆਂ ਦੇ ਸੌਦਾਗਰਾਂ ਨੂੰ ਉਜਾਗਰ ਕਰਨ ਲਈ ਅੱਗੇ ਆਉਣ।  ਸ੍ਰੀ ਸੋਢੀ ਨੇ ਕਿਹਾ ਕਿ 2017 'ਚ ਕੈਪਟਨ ਸਰਕਾਰ ਵੱਲੋਂ ਜਦੋਂ ਸੂਬੇ ਦੀ ਵਾਗਡੋਰ ਸੰਭਾਲੀ ਤਾਂ ਪੰਜਾਬ ਨਸ਼ਿਆਂ ਵਿਚ ਡੁੱਬਦਾ ਜਾ ਰਿਹਾ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਥਾਪਤ ਕੀਤੀ ਐਸ.ਟੀ.ਐਫ. ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਕੇ ਰੱਖ ਦਿੱਤਾ ਹੈ ਅਤੇ ਨਸ਼ਿਆਂ ਦੇ 22 ਹਜ਼ਾਰ ਸੌਦਾਗਰਾਂ ਨੂੰ ਜੇਲ ਭੇਜਿਆ ਹੈ ਜਦਕਿ ਅਜਿਹੇ 25 ਹਜ਼ਾਰ ਮਾਮਲੇ ਅਦਾਲਤਾਂ ਵਿਚ ਸੁਣਵਾਈ ਅਧੀਨ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਉਹ ਸਰਕਾਰ ਨੂੰ ਪੂਰਨ ਸਹਿਯੋਗ ਦੇਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਥੇ ਨਸ਼ਿਆਂ ਅਤੇ ਮਿਲਾਵਟਖੋਰੀ ਦਾ ਲੱਕ ਤੋੜਿਆ ਗਿਆ ਹੈ ਉਥੇ ਹੀ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ 6 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਅਤੇ 40 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।ਇਸ ਮੌਕੇ ਆਪਣੇ ਸੰਬੋਧਨ 'ਚ ਸ੍ਰੀ ਸੋਢੀ ਨੇ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆ ਕਿਹਾ ਕਿ ਆਜ਼ਾਦੀ ਦੇ ਪ੍ਰਵਾਨਿਆ ਵੱਲੋਂ ਅਨੇਕਾਂ ਜਾਨਾਂ ਵਾਰਕੇ ਪ੍ਰਾਪਤ ਕੀਤੀ ਆਜ਼ਾਦੀ ਦੀ ਲੜਾਈ ਵਿਚ ਪੰਜਾਬੀ ਦਾ ਸਭ ਤੋਂ ਵੱਡਾ ਯੋਗਦਾਨ ਹੈ ਅਤੇ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆ ਹੀ ਹਨ। ਇਸ ਲਈ ਮੌਜੂਦਾ ਸਮੇਂ ਵਿਚ ਇਸ ਦੀ ਹਿਫਾਜ਼ਤ ਲਈ ਸਾਨੂੰ ਸਾਰਿਆਂ ਨੂੰ ਧਰਮ, ਜਾਤ-ਪਾਤ ਅਤੇ ਪਾਰਟੀ ਬਾਜ਼ੀ ਤੋਂ ਉਪਰ ਉਠਕੇ ਦੇਸ਼ ਵਿਰੋਧੀ ਤਾਕਤਾਂ ਦਾ ਡਟਕੇ ਮੁਕਾਬਲਾ ਕਰਨਾ ਚਾਹੀਦਾ ਹੈ। ਸ. ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਕਰਜ਼ਾ ਰਾਹਤ, ਪੰਜਾਬ ਦੀ ਸਿੱਖਿਆ ਅਤੇ ਸਿਹਤ ਪ੍ਰਣਾਲੀ ਵਿੱਚ ਸੁਧਾਰ ਅਤੇ ਪੀਣ ਵਾਲੇ ਪਾਣੀ ਤੇ ਸੀਵਰੇਜ ਵਰਗੀਆਂ ਮੁਢਲੀਆਂ ਜਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਤੋਂ ਪਿਛਲੀ ਸਰਕਾਰ ਵੱਲੋਂ ਬੰਦ ਕੀਤੇ ਮਹਾਰਾਜਾ ਰਣਜੀਤ ਸਿੰਘ ਖੇਡ ਪੁਰਸਕਾਰਾਂ ਨੂੰ ਕੈਪਟਨ ਸਰਕਾਰ ਵੱਲੋਂ ਪੁਨਰ ਸੁਰਜੀਤ ਕਰਕੇ ਪੰਜਾਬ 'ਚ ਖੇਡਾਂ ਦਾ ਮਾਹੌਲ ਸਿਰਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਟਿਆਲਾ ਵਿਖੇ 250 ਕਰੋੜ ਰੁਪਏ ਦੀ ਲਾਗਤ ਨਾਲ 100 ਏਕੜ ਰਕਬੇ 'ਚ ਸਿੱਧੂਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੀ ਸਥਾਪਨਾ ਸ਼ੁਰੂ ਕਰਵਾਕੇ ਪੰਜਾਬ ਦਾ ਨਾਮ ਦੁਨੀਆ ਦੇ ਖੇਡ ਨਕਸ਼ੇ 'ਤੇ ਉਕਰਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਉਣ ਅਤੇ ਪਿੰਡਾਂ 'ਚ ਖੇਡਾਂ ਦਾ ਮਾਹੌਲ ਸਿਰਜਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਹਰੇਕ ਪਿੰਡ 'ਚ ਖਾਲੀ ਪਈਆਂ ਥਾਵਾਂ 'ਤੇ ਖੇਡ ਮੈਦਾਨ ਬਣਾਉਣ ਦੀਆ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਸਪੈਸ਼ਲ ਕੋਟੇ ਤਹਿਤ ਟਿਊਬਵੈਲ ਕੁਨੈਕਸ਼ਨ ਅਲਾਟ ਕੀਤੇ ਜਾ ਰਹੇ ਹਨ। ਔਰਤਾਂ ਨੂੰ ਵੱਧ ਅਧਿਕਾਰ ਦੇਣ ਸਬੰਧੀ ਖੇਡ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੁਣੀਆਂ ਹੋਈਆਂ ਸੰਸਥਾਵਾਂ ਵਿਚ ਔਰਤਾਂ ਦਾ ਰਾਖਵਾਂਕਰਨ 33 ਫੀਸਦੀ ਤੋਂ ਵਧਾਕੇ 50 ਫੀਸਦੀ ਕਰ ਦਿੱਤਾ ਹੈ।ਇਸ ਮੌਕੇ ਖੇਡ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਇਹ ਵਰ੍ਹਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ ਜਿਸ ਤਹਿਤ ਖੇਡ ਵਿਭਾਗ ਵੱਲੋਂ ਵੀ ਕਈ ਪ੍ਰੋਗਰਾਮ ਉਲੀਕੇ ਗਏ ਅਤੇ ਪੰਜਾਬ ਸਰਕਾਰ ਵੱਲੋਂ ਵੀ ਹਰੇਕ ਪਿੰਡ 'ਚ 550 ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਪਹਿਲਕਦਮੀ ਨਾਲ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਦੇ ਉਨ੍ਹਾਂ ਬੱਚਿਆ ਨੂੰ ਪੰਜਾਬ ਦਾ ਦੌਰਾ ਕਰਵਾਇਆ ਜਾ ਰਿਹਾ ਹੈ ਜਿਹੜੇ ਕਦੇ ਵੀ ਪੰਜਾਬ ਨਹੀਂ ਆਏ। ਉਨ੍ਹਾਂ ਦੇਸ਼ ਤੇ ਵਿਦੇਸ਼ ਵਿਚ ਵਸਦੇ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਉਣ ਦਾ ਸੱਦਾ ਵੀ ਦਿੱਤਾ। 

ਇਸ ਮੌਕੇ ਉਨ੍ਹਾਂ ਪਟਿਆਲਾ ਜ਼ਿਲ੍ਹੇ ਵਿਚ ਹੋਰ ਰਹੇ ਸਰਬਪੱਖੀ ਵਿਕਾਸ ਲਈ ਜਿਥੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ ਉਥੇ ਹੀ ਨਸ਼ਿਆਂ ਖਿਲਾਫ ਅਰੰਭੀ ਕਾਰਵਾਈ ਵਿਚ ਬਹੁਤ ਸਾਰਥਕ ਨਤੀਜੇ ਆਉਣ ਕਾਰਨ ਪੁਲਿਸ ਪ੍ਰਸ਼ਾਸਨ ਦੀ ਵੀ ਸਰਾਹਨਾ ਕੀਤੀ।ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ, ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ 'ਚ ਸਭਿਆਚਾਰਕ ਪੇਸ਼ਕਾਰੀਆਂ ਕਰਨ ਵਾਲਿਆ ਨੂੰ ਆਪਣੇ ਅਖਤਿਆਰੀ ਵੰਡ 'ਚੋਂ 5 ਲੱਖ ਦੇਣ ਦਾ ਐਲਾਨ ਕੀਤਾ ਅਤੇ ਆਜ਼ਾਦੀ ਦਿਵਸ ਦੇ ਸਮਾਗਮਾਂ ਵਿਚ ਹਿੱਸਾ ਲੈਣ ਵਾਲੀਆਂ ਵਿਦਿਅਕ ਸੰਸਥਾਵਾਂ 'ਚ 16 ਅਗਸਤ ਨੂੰ ਛੁੱਟੀ ਕਰਨ ਦਾ ਵੀ ਐਲਾਨ ਕੀਤਾ।ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ 'ਚ ਸਾਥ ਦੇਣ ਵਾਲੇ ਡੈਪੋਜ ਨੂੰ ਵੀ ਸਨਮਾਨਿਤ ਕੀਤਾ। ਜਦੋਂਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਘਰ-ਘਰ ਰੋਜ਼ਗਾਰ ਸਮੇਤ ਹੋਰ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦੇ ਪ੍ਰਮਾਣ ਪੱਤਰ ਵੀ ਵੰਡੇ। ਉਨ੍ਹਾਂ ਨੇ ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟ੍ਰਾਈਸਾਇਕਲਾਂ ਦੀ ਵੰਡ ਕੀਤੀ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਤੇ ਪਰੇਡ ਕਮਾਂਡਰ, ਸਕੂਲੀ ਬੱਚਿਆਂ, ਗਿੱਧਾ ਟੀਮ, ਭੰਗੜਾ ਟੀਮ, ਬੈਂਡ ਮਾਸਟਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਵੀਜਨਲ ਕਮਿਸ਼ਨ ਸ. ਦੀਪਿੰਦਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਆਈ.ਜੀ. ਸ੍ਰੀ ਏ.ਐਸ. ਰਾਏ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਵਿਸ਼ੇਸ਼ ਸਨਮਾਨ ਕੀਤਾ।ਪਟਿਆਲਾ ਵਿਖੇ ਹੋਏ ਆਜ਼ਾਦੀ ਦਿਹਾੜੇ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਪਰੇਡ ਦੀਆਂ 11 ਟੁਕੜੀਆਂ ਨੇ ਭਾਗ ਲਿਆ ਜਿਸ ਵਿੱਚ ਜ਼ਿਲ੍ਹਾ ਪੁਲਿਸ ਪਟਿਆਲਾ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਸਮੇਤ ਐਨ.ਸੀ.ਸੀ. ਆਰਮੀ ਵਿੰਗ ਲੜਕੇ ਤੇ ਲੜਕੀਆਂ, ਐਨ.ਸੀ.ਸੀ. ਏਅਰ ਵਿੰਗ, ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ ਤੇ ਆਈ.ਆਰ.ਬੀ. ਦਾ ਬੈਂਡ ਸ਼ਾਮਲ ਸੀ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਇੰਨਵੈਸ਼ਟੀਗੇਸ਼ਨ ਸ੍ਰੀ ਜਸਪ੍ਰੀਤ ਸਿੰਘ ਨੇ ਕੀਤੀ।ਇਸ ਮੌਕੇ ਪਰੇਡ ਵਿੱਚ ਸੀਨੀਅਰ ਡਵੀਜ਼ਨ ਅੰਦਰ ਪਹਿਲੇ ਸਥਾਨ 'ਤੇ ਜ਼ਿਲ੍ਹਾ ਪੁਲਿਸ ਪਟਿਆਲਾ ਦੀ ਪਹਿਲੀ ਟੁੱਕੜੀ ਅਤੇ ਦੂਸਰੇ ਸਥਾਨ 'ਤੇ ਜ਼ਿਲ੍ਹਾ ਪੁਲਿਸ ਦੀ ਦੂਸਰੀ ਟੁੱਕੜੀ ਨੇ ਸਥਾਨ ਹਾਸਲ ਕੀਤਾ।  ਇਸ ਤਰਾਂ ਜੂਨੀਅਰ ਡਵੀਜ਼ਨ ਪਰੇਡ ਵਿੱਚ ਪਹਿਲਾਂ ਸਥਾਨ ਤੀਜੀ ਪੰਜਾਬ ਏਅਰ ਸਕੁਐਰਡਨ ਐਨ.ਸੀ.ਸੀ. ਏਅਰ ਵਿੰਗ ਅਤੇ ਦੂਸਰੇ ਸਥਾਨ 'ਤੇ ਚੌਥੀ ਗਰਲਜ਼ ਬਟਾਲੀਅਨ ਐਨ.ਸੀ.ਸੀ. ਆਰਮੀ ਵਿੰਗ ਰਹੇ। ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ 15 ਝਾਕੀਆਂ ਕੱਢੀਆਂ ਗਈਆਂ ਜਿਸ ਵਿੱਚ ਵਣ ਵਿਭਾਗ, ਸਿਹਤ ਵਿਭਾਗ, ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਬਾਗਬਾਨੀ ਵਿਭਾਗ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਵੇਰਕਾ, ਖੇਡ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮੱਛੀ ਪਾਲਣ ਵਿਭਾਗ, ਸਿੱਖਿਆ ਵਿਭਾਗ, ਮਾਰਕਫੈੱਡ ਪੰਜਾਬ, ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਕਾਨੂੰਨੀ ਅਥਾਰਟੀ, ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਵੱਲੋਂ ਝਾਂਕੀਆ ਪੇਸ਼ ਕੀਤੀਆ ਗਈਆਂ ਜਿਸ ਵਿੱਚ ਪਹਿਲੇ ਸਥਾਨ ਉਪਰ ਖੇਡ ਵਿਭਾਗ ਪਟਿਆਲਾ ਦੀ ਝਾਂਕੀ ਅਤੇ ਦੂਸਰੇ ਸਥਾਨ ਉਪਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਝਾਂਕੀ ਰਹੀ।

ਇਸ ਉਪਰੰਤ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਸਮਾਰਟ ਮਾਡਲ ਸਕੂਲ ਫੀਲਖਾਨਾ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਸਮਾਰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼, ਸਰਕਾਰੀ ਸਕੂਲ ਸਨੌਰੀ ਅੱਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਨਰਾਇਣ ਪਬਲਿਕ ਸਕੂਲ ਅਤੇ ਕੈਬਰਿਜ਼ ਗਲੋਬਲ ਸਕੂਲ ਦੇ ਬੱਚੇ ਵੱਲੋ ਗੁਬਾਰੇ ਛੱਡੇ ਗਏ। ਸਮਾਗਮ ਦੇ ਅਖੀਰ 'ਚ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ।ਇਸ ਮੌਕੇ ਸੁਤੰਤਰਤਾ ਸੈਨਾਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ, ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ਼੍ਰੀ ਕੇ.ਕੇ. ਸ਼ਰਮਾ, ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਐਮ.ਐਲ.ਏ. ਸਨੌਰ ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਸਤਵੰਤ ਸਿੰਘ ਮੋਹੀ, ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਸ੍ਰੀ ਹਰਿੰਦਰਪਾਲ ਸਿੰਘ ਹੈਰੀਮਾਨ, ਨਗਰ ਨਿਗਮ ਦੇ ਮੇਅਰ ਸ਼੍ਰੀ ਸੰਜੀਵ ਬਿੱਟੂ, ਕੈਪਟਨ ਅਮਰਜੀਤ ਸਿੰਘ ਜੇਜੀ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿਨਤੀ ਸੰਗਰ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਸ਼੍ਰੀਮਤੀ ਕਿਰਨ ਢਿਲੋਂ, ਕਾਂਗਰਸ ਦੇ ਐਸ.ਸੀ. ਵਿੰਗ ਦੇ ਪਟਿਆਲਾ ਚੇਅਰਮੈਨ ਸ੍ਰੀ ਸੋਨੂ ਸੰਗਰ,  ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਦੇ ਪ੍ਰਧਾਨ ਸ੍ਰੀ ਗੁਰਦੀਪ ਸਿੰਘ ਉਟਸਰ, ਵੱਡੀ ਗਿਣਤੀ 'ਚ ਨਗਰ ਨਿਗਮ ਦੇ ਕੌਂਸਲਰ, ਬਲਾਕ ਪ੍ਰਧਾਨ, ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬੀ.ਐਸ. ਘੁੰਮਣ, ਜ਼ਿਲ੍ਹਾ ਸ਼ੈਸਨ ਜੱਜ ਸ਼੍ਰੀ ਰਜਿੰਦਰ ਅਗਰਵਾਲ ਅਤੇ ਹੋਰ ਜੁਡੀਸ਼ੀਅਲ ਅਧਿਕਾਰੀ ਸਾਹਿਬਾਨ, ਡਵੀਜ਼ਨਲ ਕਮਿਸ਼ਨਰ ਸ਼੍ਰੀ ਦੀਪਿੰਦਰ ਸਿੰਘ ਆਈ.ਜੀ. ਪਟਿਆਲਾ ਸ਼੍ਰੀ ਏ.ਐਸ. ਰਾਏ, ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ, ਐਸ.ਐਸ.ਪੀ. ਪਟਿਆਲਾ ਸ. ਮਨਦੀਪ ਸਿੰਘ ਸਿੱਧੂ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਅ੍ਰਮਿਤਪ੍ਰਤਾਪ ਸਿੰਘ ਹਨੀ ਸੇਖੋਂ ਤੇ ਸ੍ਰੀ ਰਾਜੇਸ਼ ਕੁਮਾਰ ਸ਼ਰਮਾ, ਸ੍ਰੀ ਬਲਵਿੰਦਰ ਸਿੰਘ, ਐਸ.ਐਸ.ਬੋਰਡ ਦੇ ਸਾਬਕਾ ਚੇਅਰਮੈਨ ਸ੍ਰੀ ਤਜਿੰਦਰਪਾਲ ਸਿੰਘ ਸੰਧੂ, ਸਾਬਕਾ ਮੈਂਬਰ ਕੇ.ਕੇ. ਸਹਿਗਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸ਼ੌਕਤ ਅਹਿਮਦ ਪਰੇ, ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ ਆਈ.ਏ.ਐਸ.) ਸ੍ਰੀ ਟੀ.ਬੇਨਿਥ, ਐਸ.ਡੀ.ਐਮ. ਰਵਿੰਦਰਪਾਲ ਸਿੰਘ ਅਰੋੜਾ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਇਸ਼ਮਿਤ ਵਿਜੈ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਜੁਡੀਸ਼ੀਅਲ, ਫ਼ੌਜ, ਸਿਵਲ ਤੇ ਪੁਲਿਸ ਦੇ ਅਧਿਕਾਰੀ, ਸਕੂਲਾਂ, ਕਾਲਜਾਂ ਦੇ ਵਿਦਿਆਰਥੀ, ਲੈਕਚਰਾਰ, ਅਧਿਆਪਕ, ਸਥਾਨਕ ਨਿਵਾਸੀ, ਬਲਾਕ ਪ੍ਰਧਾਨਾਂ ਸਮੇਤ ਵੱਡੀ ਗਿਣਤੀ 'ਚ ਹੋਰ ਪਤਵੰਤੇ ਮੌਜੂਦ ਸਨ।ਇਸੇ ਦੌਰਾਨ ਜ਼ਿਲ੍ਹੇ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਵਿੱਚ ਵੀ ਆਜਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਬ ਡਵੀਜ਼ਨ ਰਾਜਪੁਰਾ ਵਿਖੇ ਐਸ.ਡੀ.ਐਮ. ਰਾਜਪੁਰਾ ਸ਼੍ਰੀ ਰਜਨੀਸ਼ ਅਰੋੜਾ, ਸਬ ਡਵੀਜ਼ਨ ਨਾਭਾ ਵਿਖੇ ਐਸ.ਡੀ.ਐਮ. ਨਾਭਾ ਸ਼੍ਰੀ  ਕਾਲਾ ਰਾਮ ਕਾਂਸਲ, ਸਬ ਡਵੀਜ਼ਨ ਪਾਤੜਾਂ ਵਿਖੇ ਐਸ.ਡੀ.ਐਮ. ਸ਼੍ਰੀਮਤੀ ਅਨਾਇਤ ਗੁਪਤਾ, ਸਬ ਡਵੀਜ਼ਨ ਸਮਾਣਾ ਵਿਖੇ ਐਸ.ਡੀ.ਐਮ. ਸ਼੍ਰੀ ਨਮਨ ਮੜਕਨ ਅਤੇ ਸਬ ਡਵੀਜ਼ਨ ਦੂਧਨਸਾਧਾਂ ਵਿਖੇ ਐਸ.ਡੀ.ਐਮ. ਸ਼੍ਰੀ ਅਜੇ ਅਰੋੜਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਕੇ ਮਾਰਚ ਪਾਸਟ ਤੋਂ ਸਲਾਮੀ ਲਈ।

 

Tags: Rana Gurmeet Singh Sodhi , Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD