Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਫ਼ਿਰੋਜਪੁਰ ਵੱਲੋਂ ਸੁਤੰਤਰਤਾ ਦਿਵਸ ਸਮਾਗਮ ਤੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ

5 Dariya News

ਫ਼ਿਰੋਜ਼ਪੁਰ , 15 Aug 2019

Last updated on: Aug 15, 2019, 00:00 IST

15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਤੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਸਿਵਲ ਹਸਪਤਾਲ ਫ਼ਿਰੋਜਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ।  ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਬਲੀਦਾਨ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡੇ ਅੱਜ ਦੇ ਨੌਜਵਾਨਾਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਝਾਕੀ ਕੱਢੀ  ਹੈ ।ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਹਰੇਕ ਹੱਕਦਾਰ ਪਰਿਵਾਰ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਣੀ ਹੈ । ਉਨ੍ਹਾ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਚ ਈ ਕਾਰਡ ਬਣਾਉਣ ਦੀ ਸ਼ੁਰੂਆਤ 1 ਅਗਸਤ 2019 ਤੋ ਹੋ ਚੁੱਕੀ ਹੈ ਇਸ ਦਾ ਲਾਭ  ਸਮਾਜਿਕ ਆਰਥਿਕ ਅਤੇ ਜਾਤੀ ਜਨਗਣਨਾ ਡਾਟਾ ਵਿੱਚ ਸ਼ਾਮਿਲ ਪਰਿਵਾਰ,  ਛੋਟੇ ਵਪਾਰੀ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਕਿਸਾਨ ਪਰਿਵਾਰ( ਜੇ ਫਾਰਮ ਧਾਰਕ) ਉਸਾਰੀ ਭਲਾਈ ਬੋਰਡ ਪੰਜਾਬ ਕੋਲ ਪੰਜੀਕ੍ਰਿਤ ਉਸਾਰੀ ਕਾਮੇ ਆਦਿ ਨੂੰ ਮਿਲਣ ਯੋਗ ਹੋਵੇਗਾ । ਉਹਨਾ ਦੱਸਿਆ ਕਿ ਲਾਭਪਾਤਰੀ ਆਪਣੀ ਪਾਤਰਤਾ ਵੇਖਣ ਲਈ ਅਤੇ ਈ ਕਾਰਡ ਬਣਾਉਣ ਲਈ www.shapunjab.in ਵੈੱਬਸਾਈਟ ਤੇ ਜਾ ਸਕਦੇ ਹਨ ਅਤੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਨਾਲ ਜਾਂ ਟੋਲਫਰੀ ਨੰਬਰ 104 ਤੇ ਸੰਪਰਕ ਕਰ ਸਕਦੇ ਹਨ।ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਇੰ: ਸਿਵਲ ਹਸਪਤਾਲ ਫਿਰੋਜ਼ਪੁਰ ਵੱਲੋ ਸਮਾਗਮ ਵਿੱਚ ਸਾਰੇ ਸਟਾਫ ਮੈੱਬਰ, ਅਧਿਕਾਰੀਆ, ਕਰਮਚਾਰੀਆ  ਤੇ ਮੋਜੂਦ ਲੋਕਾਂ ਨੂੰ ਲੱਡੂ ਵੰਡ ਕੇ ਮੂਹ ਮਿੱਠਾ ਕਰਵਾਇਆ । ਇਸ ਮੋਕੇ ਤੇ ਡਾ ਰਜਿੰਦਰ ਮਨਚੰਦਾ ਡਿਪਟੀ ਮੈਡੀਕਲ ਕਮਿਸ਼ਨਰ, ਡਾ ਅਨੀਤਾ, ਜ਼ਿਲ੍ਹਾ ਸਿਹਤ ਅਫਸਰ, ਡਾ ਪਰਦੀਪ ਅਗਰਵਾਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ: ਗੁਰਮੇਜ਼ ਰਾਮ ਗੋਰਾਇਆ ਸੀਨੀਅਰ ਮੈਡੀਕਲ ਅਫਸਰ,ਮਨਜਿੰਦਰ ਸਿੰਘ ਢਿੱਲੋ ਫੂਡ ਸੈਫਟੀ ਅਫਸਰ,ਵਿਕਾਸ ਕਾਲੜਾ,ਰੰਜੀਵ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ  ਸਮੂਹ ਮੈਡੀਕਲ ਅਫਸਰ,ਪੈਰਾ ਮੈਡੀਕਲ ਸਟਾਫ, ਮਨਿਸਟੀਰੀਅਲ ਸਟਾਫ ਆਦਿ ਹਾਜ਼ਰ ਸਨ।

 

Tags: Civil Surgeon Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD