Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਰਾਜਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਕਿਸਮਾਂ ਦੇ 550 ਬੂਟੇ ਲਗਾਏ

ਰਾਜਪੁਰਾ ਵਿਖੇ ਅਗਸਤ ਦੇ ਅਖੀਰ ਤੱਕ 8000 ਬੂਟੇ ਲਗਾਉਣ ਦਾ ਟੀਚਾ, 3200 ਬੂਟੇ ਲੱਗੇ

5 Dariya News

ਰਾਜਪੁਰਾ/ਪਟਿਆਲਾ , 16 Aug 2019

Last updated on: Aug 16, 2019, 00:00 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਤਹਿਤ ਅੱਜ ਨਗਰ ਕੌਂਸਲ ਰਾਜਪੁਰਾ ਵੱਲੋਂ ਰਾਜਪੁਰਾ ਵਿਖੇ ਵਾਤਾਵਰਣ ਹਰਿਆ ਭਰਿਆ ਬਣਾਉਣ ਲਈ ਬੂਟੇ ਲਾਉਣ ਦੀ ਮੁਹਿੰਮ ਰਸਮੀ ਤੌਰ 'ਤੇ ਅਰੰਭ ਕੀਤੀ ਗਈ। ਇਸ ਮੌਕੇ ਵੱਖ-ਵੱਖ ਥਾਵਾਂ 'ਤੇ 550 ਵੱਖ-ਵੱਖ ਕਿਸਮਾਂ ਦੇ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਰਾਜਪੁਰਾ ਵਿਖੇ ਇਹ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਨਰਿੰਦਰ ਸ਼ਾਸਤਰੀ, ਐਸ.ਡੀ.ਐਮ. ਸ੍ਰੀ ਰਜਨੀਸ਼ ਅਰੋੜਾ, ਡੀ.ਐਸ.ਪੀ. ਸ੍ਰੀ ਏ.ਐਸ. ਔਲਖ ਅਤੇ ਕਾਰਜ ਸਾਧਕ ਅਫ਼ਸਰ ਸ੍ਰੀ ਰਵਨੀਤ ਸਿੰਘ ਨੇ ਕਰਵਾਈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ੍ਰੀ ਸ਼ਾਸਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਵਾਤਾਵਰਣ ਦੀ ਸ਼ੁਧਤਾ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਨਮੁੱਖ ਹਰ ਪਿੰਡ ਵਿੱਚ 550 ਬੂਟੇ ਲਾਉਣ ਸਮੇਤ ਗੁਰੂ ਨਾਨਕ ਬਗੀਚੀਆਂ ਨੂੰ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਸਕੀਮ ਤਹਿਤ ਰਾਜਪੁਰਾ ਵਿਖੇ ਵੀ ਬੂਟੇ ਲਾਉਣ ਦੀ ਮੁਹਿੰਮ ਅਰੰਭੀ ਗਈ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਵਾਤਾਵਰਣ ਦੀ ਸੰਭਾਲ ਲਈ ਆਪਣੇ ਘਰਾਂ ਅੰਦਰ ਤੇ ਬਾਹਰ ਖਾਲੀ ਪਈਆਂ ਥਾਵਾਂ ਵਿਖੇ ਬੂਟੇ ਲਾਉਣ ਅਤੇ ਇਨ੍ਹਾਂ ਦੀ ਸੰਭਾਲ ਵੀ ਕਰਨ।ਐਸ.ਡੀ.ਐਮ. ਸ੍ਰੀ ਰਜਨੀਸ਼ ਅਰੋੜਾ ਨੇ ਦੱਸਿਆ ਕਿ ਵਾਤਾਵਰਣ ਸ਼ੁੱਧਤਾ ਲਈ ਰਾਜਪੁਰਾ ਵਿਖੇ ਦੋ ਗੁਰੂ ਨਾਨਕ ਬਗੀਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬ੍ਹਿਨਾਂ ਕਸਤੂਰਬਾ ਵਿਧਵਾ ਆਸ਼ਰਮ ਅਤੇ ਰਾਜਪੁਰਾ ਬਾਲ ਘਰ ਵਿਖੇ ਫ਼ਲਾਂ ਦੇ ਬਾਗ ਲਾਏ ਜਾ ਰਹੇ ਹਨ। ਜਦੋਂ ਕਿ ਮੇਨ ਰੋਡ ਮੁਕਤ ਚੌਂਕ ਤੋਂ ਗਗਨ ਚੌਕ ਤੱਕ 310 ਮੌਲਸਰੀ ਦੇ ਪੌਦੇ ਲਗਾਉਣ ਤੋਂ ਬਾਅਦ 12 ਫੁੱਟ ਟ੍ਰੀ ਗਾਰਡ ਲਗਾ ਕੇ ਸੁਰੱਖਿਅਤ ਕੀਤੇ ਜਾ ਰਹੇ ਹਨ। ਆਈ.ਟੀ.ਆਈ. ਚੌਕ ਤੋਂ ਪਟੇਲ ਕਾਲਜ ਚੌਕ ਤੱਕ ਅਮਲਤਾਸ ਦੇ ਬੂਟੇ ਲਾਏ ਜਾ ਰਹੇ ਹਨ।ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਰਵਨੀਤ ਸਿੰਘ ਨੇ ਦੱਸਿਆ ਕਿ ਰਾਜਪੁਰਾ ਵਿਖੇ 8000 ਬੂਟੇ ਇਸੇ ਮਹੀਨੇ ਦੇ ਅਖੀਰ ਤੱਕ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ, ਇਸ ਵਿੱਚੋਂ 3200 ਬੂਟੇ ਲਗ ਚੁੱਕੇ ਹਨ। ਇਸ ਮੌਕੇ ਸਬ ਰਜਿਸਟਰਾਰ ਰਾਜਪੁਰਾ ਸ. ਹਰਸਿਮਰਨ ਸਿੰਘ, ਤਹਿਸੀਲਦਾਰ ਪ੍ਰਵੀਨ ਕੁਮਾਰ ਤੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਵੀ ਮੌਜੂਦ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD