Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

''ਮਾਮਲਾ ਨੌਵੀ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦਾ ਬਸੀ ਜੇਲ੍ਹ 'ਚ ਕੈਦ ਰਹਿਣ ਦਾ''

ਗੁਰੂ ਸਾਹਿਬ ਦੀ ਯਾਦਗਾਰ ਸਥਾਪਤ ਕਰਨ ਲਈ ਪੰਜਾਬ ਸਰਕਾਰ ਇਮਾਰਤ ਨੂੰ ਸ੍ਰੋਮਣੀ ਕਮੇਟੀ ਦੇ ਹਵਾਲੇ ਕਰੇ : ਪ੍ਰੋ. ਬਡੂੰਗਰ

5 Dariya News

ਪਟਿਆਲਾ , 17 Aug 2019

Last updated on: Aug 17, 2019, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹੁਣ ਜਦੋਂ ਇਤਿਹਾਸਕ ਤੋਰ ਤੇ ਸਾਬਤ ਹੋ ਚੁੱਕਿਆ ਹੈ ਕਿ ਸਿੱਖਾਂ ਦੇ ਨੌਵੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ 4 ਮਹੀਨੇ ਦੇ ਕਰੀਬ ਸਮੇਂ ਦੀ ਜ਼ਾਬਰ ਤੇ ਜ਼ਾਲਮ ਮੁਗਲ ਹਕੂਮਤ ਵਲੋਂ ਦਿਲੀ ਜਾਣ ਸਮੇਂ ਗ੍ਰਿਫਤਾਰ ਕਰਕੇ ਬਸੀ ਪਠਾਣਾ ਦੀ ਜੇਲ੍ਹ ਵਿੱਚ ਕੈਦ (ਨਜ਼ਰਬੰਦ) ਰੱਖੇ ਗਏ ਸਨ, ਜ਼ਿਨ੍ਹਾਂ ਨਾਲ ਉਸ ਸਮੇਂ ਗੁਰੂ ਸਾਹਿਬ ਦੇ ਸੇਵਕ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਸਨ। ਇਸ ਲਈ ਪੰਜਾਬ ਸਰਕਾਰ ਨੂੰ ਇਸ ਸਿੱਖ ਇਤਿਹਾਸ ਨਾਲ ਜੁੜੀ ਇਮਾਰਤ ਨੂੰ ਸ੍ਰੋਮਣੀ ਕਮੇਟੀ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ, ਤਾਂ ਜੋ ਬਸੀ ਪਠਾਣਾ ਵਿਖੇ ਗੁਰੂ ਸਾਹਿਬ ਜੀ ਦੀ ਯਾਦ ਵਿਚ ਯੋਗ ਯਾਦਗਾਰ ਸਥਾਪਤ ਕੀਤੀ ਜਾ ਸਕੇ। ਪ੍ਰੋ. ਬਡੂੰਗਰ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਵੱਲੋਂ ਇਸ ਸਚਾਈ ਨੂੰ ਉਘਾੜਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਤਿਹਾਸਕ ਤੱਥਾਂ ਨੂੰ ਉਭਾਰਿਆ ਹੈ ਤੇ ਇਸ ਦੇ ਨਾਲ ਹੀ ਲੰਮੇਂ ਸਮੇਂ ਤੋਂ ਇਲਾਕੇ ਦੀ ਸੰਗਤ ਵਲੋਂ ਇਹ ਮੰਗ ਉਠਦੀ ਰਹੀ ਹੈ ਕਿ ਇਸ ਸਿੱਖ ਇਤਿਹਾਸ ਨਾਲ ਸਬੰਧ ਰੱਖਣ ਵਾਲੀ ਜ਼ੇਲ ਵਿਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ਤੇ ਗੁਰੂਦੁਆਰਾ ਸਾਹਿਬ ਦਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਸ ਸਚਾਈ ਨੂੰ ਉਘਾੜਨ ਵਾਲੇ ਸ. ਬੀਰਦਵਿੰਦਰ ਸਿੰਘ ਵਲੋਂ ਇਤਿਹਾਸਕ ਤੱਥਾਂ ਦੇ ਵੇਰਵੇ ਤਹਿਤ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਮੰਗ ਕੀਤੀ ਗਈ ਸੀ ਕਿ ਇਸ ਸਥਾਨ ਤੇ ਗੁਰਦੁਆਰਾ ਸਾਹਿਬ ਦਾ ਨਿਰਮਾਣ ਕੀਤਾ ਜਾਵੇ, ਕਿਉਂਕਿ ਇਸ ਜੇਲ ਦਾ ਪੰਜਾਬ ਸਰਕਾਰ ਵਲੋਂ ਨਵੀਨੀਕਰਨ ਕਰਕੇ ਜ਼ਿਲਾ ਜ਼ੇਲ ਬਣਾਉਣ ਦੀ ਤਜ਼ਵੀਜ਼ ਤਿਆਰ ਕੀਤੀ ਗਈ ਹੈ । ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰਿਸਰਚ ਬੋਰਡ ਵੱਲੋ ਤਿੰਨ ਸਕਾਲਰਾਂ ਰਾਜਵਿੰਦਰ ਸਿੰਘ, ਬੀਬੀ ਸਿਮਰਨਜੀਤ ਕੌਰ ਅਤੇ ਬੀਬੀ ਗੁਰਮੀਤ ਕੌਰ ਨੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨਾਲ ਮੁਲਾਕਾਤ ਮੁਲਾਕਾਤ ਕਰਕੇ ਇਤਿਹਾਸਕ ਤੱਥਾਂ ਦੀ ਜਾਣਕਾਰੀ ਸਾਂਝੀ ਕੀਤੀ। ਜਦਕਿ ਪੰਜਾਬ ਸਰਕਾਰ ਵੀ ਇਸ ਮਾਮਲੇ ਤੇ ਸੁਹਿਰਦ ਹੋ ਚੁੱਕੀ ਹੈ ਕਿਉਂÎਕਿ ਇਸ ਸਬੰਧੀ ਇਕ ਪੱਤਰ ਪੰਜਾਬ ਸਰਕਾਰ ਨੇ ਬੀਰਦਵਿੰਦਰ ਸਿੰਘ ਨੂੰ ਭੇਜਿਆ ਹੈ ਜਿਸ ਤਹਿਤ ਪੰਜਾਬ ਸਰਕਾਰ ਦੇ ਪੁਰਾਤਤਵ ਵਿਭਾਗ ਵਲੋਂ ਵੀ ਤਿੰਨ ਮੈਬਰੀ ਕਮੇਟੀ ਦਾ ਗਠਨ ਕਰ ਰਿਹਾ ਹੈ। 

 

Tags: Prof. Kirpal Singh Badungar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD