Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ ਮਹਾਤਮਾ ਗਾਂਧੀ ਜੀ ਦੀ 150ਵੀਂ ਜਨਮ ਵਰ੍ਹੇਗੰਢ ਮੌਕੇ ਰਾਸ਼ਟਰੀ ਸਮਾਗਮ ਦਾ ਉਦਘਾਟਨ

ਅਨੇਕਤਾ ਵਿੱਚ ਏਕਤਾ ਭਾਰਤੀ ਸੱਭਿਆਚਾਰ ਦੀ ਮੌਲਿਕ ਵਿਸ਼ੇਸ਼ਤਾ- ਰਾਜਪਾਲ ਵੀ.ਪੀ ਸਿੰਘ

5 Dariya News

ਚੰਡੀਗੜ , 17 Aug 2019

Last updated on: Aug 17, 2019, 00:00 IST

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮਹਾਤਮਾ ਗਾਂਧੀ ਜੀ ਦੀ 150ਵੀਂ ਜਨਮ ਦਿਵਸ ਵਰ੍ਹੇਗੰਢ ਮੌਕੇ ਅਹਿੰਸਾ ਵਿਸ਼ਵ ਭਾਰਤੀ ਸੰਸਥਾ ਦੁਆਰਾ ਰਾਜ ਭਵਨ ਵਿਖੇ ਆਯੋਜਿਤ 'ਭਾਰਤੀ ਸੱਭਿਆਚਾਰ: ਅਨੇਕਤਾ ਵਿੱਚ ਏਕਤਾ' ਰਾਸ਼ਟਰੀ ਸਮਾਗਮ ਦਾ ਉਦਘਾਟਨ ਕੀਤਾ। ਇਸ ਰਾਸ਼ਟਰੀ ਸਮਾਗਮ ਦਾ ਆਯੋਜਨ ਅਚਾਰਿਆ ਡਾ. ਲੋਕਸ਼ਜੀ ਦੀ ਅਗਵਾਈ ਵਿੱਚ ਕੀਤਾ ਗਿਆ। ਆਪਣੇ ਬਿਆਨ ਵਿੱਚ ਰਾਜਪਾਲ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅਹਿੰਸਾ ਵਿਸ਼ਵ ਭਾਰਤੀ ਸੰਸਥਾ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ 24 ਕਾਨਫਰੰਸਾਂ ਆਯੋਜਿਤ ਕਰ ਰਹੀ ਹੈ। ਇਨ੍ਹਾਂ ਕਾਨਫਰੰਸਾਂ ਜ਼ਰੀਏ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਹ ਸਿਰਫ਼ ਇਤਿਹਾਸਕ ਕਦਮ ਹੀ ਨਹੀਂ, ਸਗੋਂ ਰਾਸ਼ਟਰ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਲੜੀ ਵਜੋਂ ਪੰਜਾਬ ਦੇ ਇਤਿਹਾਸਕ ਸ਼ਹਿਰ ਚੰਡੀਗੜ੍ਹ ਸਥਿਤ ਰਾਜ ਭਵਨ ਵਿਖੇ ਰਾਸ਼ਟਰੀ ਸਮਾਗਮ ਆਯੋਜਿਤ ਕਰਨ ਲਈ ਸ੍ਰੀ ਵੀ.ਪੀ . ਸਿੰਘ ਬਦਨੌਰ ਨੇ ਅਹਿੰਸਾ ਵਿਸ਼ਵ ਭਾਰਤੀ ਸੰਸਥਾ ਦੇ ਸੰਸਥਾਪਕ ਅਚਾਰਿਆ ਡਾ. ਲੋਕੇਸ਼ਜੀ ਅਤੇ ਹੋਰਨਾਂ ਕਰਮੀਆਂ ਨੂੰ ਵਧਾਈ ਦਿੱਤੀ। ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਕਿਹਾ ਕਿ ਸਾਡੇ ਦੇਸ਼ ਦੇ ਅਨੇਕਾਂ ਮਹਾਂਪੁਰਖਾਂ ਜਿਨ੍ਹਾਂ ਵਿੱਚ ਭਗਵਾਨ ਮਹਾਂਵੀਰ, ਮਹਾਤਮਾ ਗਾਂਧੀ ਆਦਿ ਸ਼ਾਮਲ ਹਨ, ਨੇ ਅਹਿੰਸਾ ਦੇ ਰਾਹ 'ਤੇ ਚੱਲਣ ਲਈ ਜ਼ੋਰ ਦਿੱਤਾ। ਇਨ੍ਹਾਂ ਮਹਾਂਪੁਰਖਾਂ ਨੇ ਅਹਿੰਸਾ ਦੇ ਮਹੱਤਵ ਨੂੰ ਸਮਝਿਆ, ਇਸਦੀ ਰਾਹ 'ਤੇ ਚੱਲੇ ਅਤੇ ਅਨੁਭਵ ਦੇ ਆਧਾਰ 'ਤੇ ਦੂਸਰਿਆਂ ਨੂੰ ਵੀ ਇਸ ਰਾਹ 'ਤੇ ਚੱਲਣ ਲਈ ਕਿਹਾ। ਭਗਵਾਨ ਮਹਾਂਵੀਰ ਦੇ ਇਨ੍ਹਾਂ ਸਿਧਾਂਤਾਂ ਨੂੰ ਮਹਾਤਮਾ ਗਾਂਧੀ ਨੇ ਅੱਗੇ ਵਧਾਇਆ। ਮਹਾਤਮਾ ਗਾਂਧੀ ਨੇ ਕਿਹਾ ਕਿ ਸਿਰਫ਼ ਕਰਮ ਨਾਲ ਹੀ ਨਹੀਂ, ਮਨ ਅਤੇ ਬਚਨ ਨਾਲ ਵੀ ਹਿੰਸਾ ਕਰਨ ਦੀ ਕੋਸ਼ਿਸ਼ ਨਾ ਕਰੋ। ਉਨ੍ਹਾਂ ਹਿੰਸਾ ਨੂੰ ਰੋਕਣ ਲਈ ਕਈ ਵਾਰ ਸੱਤਿਆਗ੍ਰਹਿ ਅਤੇ ਅਨਸ਼ਨ ਕੀਤੇ। 

ਅਹਿੰਸਾ ਦੇ ਜ਼ੋਰ ਨਾਲ ਉਨ੍ਹਾਂ ਗੁਲਾਮ ਭਾਰਤ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਇਆ। ਇਸ ਮੌਕੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅਹਿੰਸਾ ਵਿਸ਼ਵ ਭਾਰਤੀ ਮੈਗਜ਼ੀਨ 'ਆਹਵਾਨ' ਨੂੰ ਲੋਕ ਅਰਪਣ ਕੀਤਾ।ਅਹਿੰਸਾ ਵਿਸ਼ਵ ਭਾਰਤੀ ਦੇ ਸੰਸਥਾਪਕ ਅਚਾਰਿਆ ਡਾ. ਲੋਕੇਸ਼ਜੀ ਨੇ ਰਾਸ਼ਟਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਨੇਕਤਾ ਵਿੱਚ ਏਕਤਾ ਭਾਰਤੀ ਸੰਸਕ੍ਰਿਤੀ ਦੀ ਮੌਲਿਕ ਵਿਸ਼ੇਸ਼ਤਾ ਹੈ। ਧਾਰਮਿਕ ਏਕਤਾ ਇਸਦਾ ਮੂਲਮੰਤਰ ਹੈ। ਸੱਭਿਆਚਾਰਕ ਵਿਭਿੰਨਤਾ ਦਾ ਬਚਾਉ ਅਤੇ ਇਸਨੂੰ ਉਤਸ਼ਾਹਤ ਕਰਨਾ ਮਹਾਤਮਾ ਗਾਂਧੀ  ਨੂੰ ਸੱਚੀ ਸਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅਸੀਂ ਜਿਸ ਦੌਰ ਵਿੱਚੋਂ ਗੁਜ਼ਰ ਰਹੇ ਹਾਂ ਉਸ ਵਿੱਚ ਸੱਭਿਆਚਾਰ ਵਿÎਭਿੰਨਤਾ ਵਧੇਰੇ ਜ਼ਰੂਰੀ ਹੈ। ਅਚਾਰਿਆ ਲੋਕੇਸ਼ ਨੇ ਕਿਹਾ ਕਿ ਮਹਾਤਮਾ ਗਾਂਧੀ ਜੈਨ ਧਰਮ ਤੋਂ ਬਹੁਤ ਪ੍ਰਭਾਵਿਤ ਸਨ, ਉਨ੍ਹਾਂ ਜੈਨ ਧਰਮ ਦੇ ਅਹਿੰਸਾ ਦੇ ਸਿਧਾਂਤ ਨੂੰ ਬਹੁਤ ਅੱਗੇ ਵਧਾਇਆ। ਉਨ੍ਹਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਨਾਲੋਂ ਵਿਚਾਰਿਕ ਪ੍ਰਦੂਸ਼ਣ ਵਧੇਰੇ ਖ਼ਤਰਨਾਕ ਹੈ। ਸਾਨੂੰ ਆਪਣੀ ਹੋਂਦ ਅਤੇ ਵਿਚਾਰਾਂ ਦੀ ਤਰ੍ਹਾਂ ਦੂਸਰਿਆਂ ਦੀ ਹੋਂਦ ਅਤੇ ਵਿਚਾਰਾਂ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਧਰਮ ਦਾ ਇਮਾਨਦਾਰੀ ਨਾਲ ਪਾਲਣ ਕਰਨ ਦੇ ਨਾਲ ਨਾਲ ਹੋਰਨਾਂ ਦੇ ਧਰਮਾਂ ਦਾ ਵੀ ਆਦਰ ਕਰਨਾ ਚਾਹੀਦਾ ਹੈ ਅਤੇ ਇਹੀ ਰਸਤਾ ਮਹਾਤਮਾ ਗਾਂਧੀ ਜੀ ਨੇ ਸਾਨੂੰ ਸਿਖਾਇਆ ਹੈ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ, ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਦੇ ਚੇਅਰਮੈਨ, ਸ੍ਰੀ ਪਰਮਜੀਤ ਸਿੰਘ ਚੰਡੋਕ, ਬ੍ਰਹਮਸ੍ਰੀ ਯੋਗ ਸੰਸਥਾ ਦੇ ਨਿਰਦੇਸ਼ਕ ਅਤੇ ਯੋਗ ਗੁਰੂ ਬ੍ਰਹਮਚਾਰੀ ਡਾ. ਦਿਨੇਸ਼ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸ੍ਰੀ ਪ੍ਰੇਮ ਗੁਪਤਾ ਨੇ ਸ਼ਵਾਗਤੀ ਭਾਸ਼ਣ ਦਿੱਤਾ ਅਤੇ ਪ੍ਰੋਗਰਾਮ ਦਾ ਸੰਚਾਲਨ ਤਾਰਕੇਸ਼ਵਰੀ ਮਿਸ਼ਰਾ ਨੇ ਕੀਤਾ। 

 

Tags: VP Singh Badnore

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD