Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਆਈ.ਐਸ. ਗਵਰਨਿੰਗ ਕੌਂਸਲ ਲਈ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਪ੍ਰਵਾਨਗੀ

5 Dariya News

ਚੰਡੀਗੜ੍ਹ , 17 Aug 2019

Last updated on: Aug 17, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਮਨਜ਼ੂਰੀ ਦਿੱਤੀ ਹੈ  ਜੋ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੀ ਗਵਰਨਿੰਗ ਕੌਂਸਲ ਦੇ ਮੈਂਬਰ ਹੋਣਗੇ। ਮੁੱਖ ਮੰਤਰੀ ਦੇ ਬੁਲਾਰੇ ਅਨੁਸਾਰ ਗਵਰਨਿੰਗ ਕੌਂਸਲ ਦਾ ਹਿੱਸਾ ਬਣਨ ਜਾ ਰਹੇ ਇਹ ਖਿਡਾਰੀ ਵੱਖ ਵੱਖ ਖੇਡਾਂ ਵਿੱਚ ਕੌਮਾਂਤਰੀ ਪੱਧਰ ਤੇ ਨਾਮਣਾ ਖੱਟ ਚੁੱਕੇ ਹਨਜਿਨ੍ਹਾਂ ਖਿਡਾਰੀਆਂ ਦੇ ਨਾਮ ਮਨਜ਼ੂਰ ਕੀਤੇ ਗਏ ਹਨ ਉਨ੍ਹਾਂ ਵਿੱਚ ਉੱਘੇ ਹਾਕੀ ਖਿਡਾਰੀ ਅਤੇ ਅਰਜੁਨ ਐਵਾਰਡੀ ਬ੍ਰਿਗੇਡੀਅਰ. ਹਰਚਰਨ ਸਿੰਘ, ਪ੍ਰਸਿੱਧ ਅਥਲੀਟ ਅਤੇ ਅਰਜੁਨ ਐਵਾਰਡੀ ਗੁਰਮੀਤ ਕੌਰ, ਜਾਣੇ ਮਾਣੇ ਕਬੱਡੀ ਖਿਡਾਰੀ ਅਤੇ ਅਰਜੁਨ ਐਵਾਰਡੀ ਹਰਦੀਪ ਸਿੰਘ, ਕ੍ਰਿਕਟ ਸਿਤਾਰੇ ਅਤੇ ਅਰਜੁਨ ਐਵਾਰਡੀ, ਪਦਮ ਸ੍ਰੀ ਹਰਭਜਨ ਸਿੰਘ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਓਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਤੇ ਰਾਜੀਵ ਗਾਂਧੀ ਖੇਡ ਰਤਨ ਐਵਾਰਡੀ ਅਭਿਨਵ ਬਿੰਦਰਾ ਸ਼ਾਮਲ ਹਨ।ਪੀ.ਆਈ.ਐਸ. ਪੰਜਾਬ ਵਿੱਚ ਖੇਡਾਂ ਸਬੰਧੀ ਨੀਤੀ ਤਿਆਰ ਕਰਨ ਵਾਲੀ ਪ੍ਰਮੁੱਖ ਸੰਸਥਾ ਹੈ। ਇਸ ਸੰਸਥਾ ਨੂੰ ਉੱਚ ਸਮਰੱਥਾ ਵਾਲੇ ਖਿਡਾਰੀ ਤਿਆਰ ਕਰਨ ਦਾ ਜ਼ਿੰਮਾ ਸੌਪਿਆ ਗਿਆ ਹੈ, ਅਜਿਹੇ ਖਿਡਾਰੀ ਜੋ ਓਲੰਪਿਕ, ਕਾਮਨਵੈਲਥ ਖੇਡਾਂ, ਏਸ਼ੀਅਨ ਖੇਡਾਂ ਅਤੇ ਹੋਰ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਮੁਕਾਬਲਿਆਂ ਵਿੱਚ ਤਮਗੇ ਜਿੱਤਣ ਦੇ ਯੋਗ ਹੋਣ। ਇੱਥੇ ਖਿਡਾਰੀਆਂ ਨੂੰ ਅਤਿ ਆਧੁਨਿਕ ਸਪੋਰਟਸ ਕੰਪਲੈਕਸਾਂ ਵਿੱਚ ਨਵੀਨ ਖੇਡ ਉਪਕਰਣਾਂ ਦੀ ਸਹਾਇਤਾ ਨਾਲ ਮਾਹਰ ਕੋਚਾਂ ਦੀ ਨਿਗਰਾਨੀ ਹੇਠ ਸਿਖਲਾਈ ਦਿੱਤੀ ਜਾਂਦੀ ਹੈ। 

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD