Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੈਕ ਵੱਲੋ ਰਾਸ਼ਟਰੀ ਸਿੱਖਿਆ ਨੀਤੀ ਦੇ ਖਰੜੇ ਤੇ ਐਜੂਕੇਸ਼ਨ ਕਨਕਲੇਵ ਦਾ ਆਯੋਜਨ

5 Dariya News

ਚੰਡੀਗੜ੍ਹ , 19 Aug 2019

Last updated on: Aug 19, 2019, 00:00 IST

“ਰਾਸ਼ਟਰੀ ਸਿੱਖਿਆ ਨੀਤੀ ਦਾ ਖਰੜਾ “ਪੰਜਾਬ”, “ਪੰਜਾਬੀ ”ਅਤੇ“ ਪੰਜਾਬੀਅਤ ”ਲਈ ਵੱਡਾ ਖ਼ਤਰਾ ਹੈ। ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿਚ ਸਿੱਖਿਆ ਦਾ ਭਗਵਾਂਕਰਨ ਕਰ ਰਿਹਾ ਹੈ। ਕੇਂਦਰ ਸਰਕਾਰ ਵੱਲੋ ਨਵੀਂ ਸਿੱਖਿਆ ਡਰਾਫਟ ਨੀਤੀ ਨੂੰ ਪੰਜਾਬੀ ਭਾਸ਼ਾ ਛੱਡ ਕੇ ਹਰ ਭਾਸ਼ਾ ਵਿੱਚ ਜਾਰੀ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਜੈਕ ਡਾਇਰੈਕਟਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਾ ਚਾਹੀਦਾ ਹੈ ਤਾਂ ਜੋ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਅੱਗੇ ਲਿਜਾਇਆ ਜਾ ਸਕੇ।ਇਹ ਗੱਲ ਉੱਚ ਸਿੱਖਿਆ ਮੰਤਰੀ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜੈਕ ਦੇ ਚੇਅਰਮੈਨ, ਸ਼੍ਰੀ ਅਸ਼ਵਨੀ ਸੇਖੜੀ ਦੀ ਅਗਵਾਈ ਹੇਠ ਪੰਜਾਬ ਦੇ 1650 ਤੋਂ ਵੱਧ ਅਣਏਡਿਡ ਸੰਸਥਾਵਾਂ ਦੀ ਨੁਮਾਇੰਦਗੀ ਕਰਦਿਆਂ ਜੁਆੰਇਟ ਐਕਸ਼ਨ ਕਮੇਟੀ (ਜੈਕ) ਵੱਲੋਂ ਅੱਜ ਹੋਟਲ ਜੇਡਬਲਯੂ ਮੈਰੀਅਟ, ਚੰਡੀਗੜ੍ਹ ਵਿੱਚ ਆਯੋਜਿਤ ਇਕ ਸਿੱਖਿਆ ਸੰਮੇਲਨ  ਦੌਰਾਨ ਕਹੀ। ਜੈਕ ਦੇ ਬੁਲਾਰੇ ਡਾ ਅੰਸ਼ੂ ਕਟਾਰੀਆ; ਬੀ.ਐਡ ਫੈਡਰੇਸ਼ਨ ਦੇ ਪ੍ਰਧਾਨ ਸ਼. ਜਗਜੀਤ ਸਿੰਘ ਅਤੇ ਪੌਲੀਟੈਕਨਿਕ ਐਸੋਸੀਏਸ਼ਨ ਤੋਂ ਸ ਰਾਜਿੰਦਰ ਧਨੋਆ  ਸਮਾਗਮ ਦੇ ਸੰਚਾਲਕ ਸਨ।ਸਕੂਲ ਸਿੱਖਿਆ ਮੰਤਰੀ ਸ਼. ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਨੇ ਪਹਿਲਾਂ ਹੀ ਰਾਸ਼ਟਰੀ ਸਿੱਖਿਆ ਨੀਤੀ ਦੇ ਖਰੜੇ ਦੇ ਨਿਰਦੇਸ਼ਾਂ ਅਨੁਸਾਰ ਸਕਾਰਾਤਮਕ ਮਾਪਦੰਡਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਸ: ਬਲਬੀਰ ਸਿੰਘ ਸਿੱਧੂ; ਵੀਸੀ, ਐਮਆਰਐਸ-ਪੀਟੀਯੂ, ਬਠਿੰਡਾ, ਡਾ. ਐਮਪੀਐਸ ਈਸ਼ਰ; ਵੀ.ਸੀ., ਬਾਬਾ ਫਰੀਦ ਯੂਨੀਵਰਸਿਟੀ ਫ਼ਰੀਦਕੋਟ, (ਡਾ.) ਰਾਜ ਬਹਾਦਰ; ਸਕੱਤਰ ਸਿੱਖਿਆ, ਸ੍ਰੀ. ਕ੍ਰਿਸ਼ਨ ਕੁਮਾਰ, ਆਈਏਐੱਸ ਆਦਿ ਵੀ ਇਸ ਮੌਕੇ ਮੌਜੂਦ ਸਨ। ਕੁਲਦੀਪ ਪੁਰੀ, ਪ੍ਰੋਫੈਸਰ ਐਜੂਕੇਸ਼ਨ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ; ਕੁਲਵਿੰਦਰ ਸਿੰਘ, ਪ੍ਰੋਫੈਸਰ ਐਜੂਕੇਸ਼ਨ, ਪੰਜਾਬੀ ਯੂਨੀਵਰਸਿਟੀ, ਪਟਿਆਲਾ; ਕਮਲਜੀਤ ਸਿੰਘ, ਐਚ ਓ. ਡੀ, ਐਜੂਕੇਸ਼ਨ, ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ, ਬਠਿੰਡਾ; ਡਾਕਟਰ ਖੁਸ਼ਵਿੰਦਰ ਕੁਮਾਰ, ਪ੍ਰਿੰਸੀਪਲ, ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਆਦਿ ਪੈਨਲ ਦੇ ਮੈਂਬਰ ਸਨ। ਸ.ਮਨਜੀਤ ਸਿੰਘ, ਸੀਨੀਅਰ ਉਪ ਪ੍ਰਧਾਨ, ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਸ਼ਨਸ ਐਸੋਸਿਏਸ਼ਨ; ਡਾ.ਅੰਸ਼ੂ ਕਟਾਰੀਆ, ਪ੍ਰਧਾਨ, ਪੁੱਕਾ;  ਸ਼੍ਰੀ ਜਗਜੀਤ ਸਿੰਘ, ਪ੍ਰਧਾਨ, ਬੀ.ਐੱਡ ਫੈਡਰੇਸ਼ਨ;  ਸ਼੍ਰੀ ਚਰਨਜੀਤ ਸਿੰਘ ਵਾਲੀਆ, ਪ੍ਰਧਾਨ ਨਰਸਿੰਗ ਕਾਲਜਿਜ਼ ਐਸੋਸਿਏਸ਼ਨ; ਸ਼੍ਰੀ ਅਨਿਲ ਚੌਪੜਾ, ਕੰਨਫੈਡਰੇਸ਼ਨ ਆਫ ਪੰਜਾਬ ਅਨਏਡਿਡ ਇੰਸਟੀਚਿਊਸ਼ਨਸ; ਸਰਦਾਰ ਗੁਰਮੀਤ ਸਿੰਘ ਧਾਲੀਵਾਲ, ਅਕੈਡਮਿਕ ਐਡਵਾਇਜ਼ਰੀ ਫੋਰਮ (ਏਏਐਫ); ਸਰਦਾਰ ਨਿਰਮਲ ਸਿੰਘ ਈਟੀਟੀ ਫੈਡਰੇਸ਼ਨ;  ਸ਼੍ਰੀ ਜਸਨੀਕ ਸਿੰਘ, ਬੀ.ਐੱਡ ਐਸੋਸਿਏਸ਼ਨ, ਪੀਯੂ;  ਸਰਦਾਰ ਸੁਖਮੰਦਰ  ਸਿੰਘ ਚੱਠਾ,  ਪੰਜਾਬ ਅਨਏਡਿਡ ਡਿਗਰੀ ਕਾਲਜਿਜ਼ ਐਸੋਸਿਏਸ਼ਨ; (ਪੁੱਡਕਾ); ਸ਼੍ਰੀ ਸ਼ਿਮਾਂਸ਼ੂ  ਗੁਪਤਾ ਆਈਟੀਆਈ   ਐਸੋਸਿਏਸ਼ਨ; ਸ: ਰਜਿੰਦਰ ਧਨੋਆ,  ਪੋਲੌਟੈਕਨਿਕ ਐਸੋਸਿਏਸ਼ਨ; ਸ਼੍ਰੀ ਵਿਪਨ ਸ਼ਰਮਾ, ਕੰਨਫੈਡਰੇਸ਼ਨ ਆਫ ਅਨਏਡਿਡ ਕਾਲਜਿਜ਼ ਐਸੋਸਿਏਸ਼ਨ; ਡਾ.ਸਤਵਿੰਦਰ ਸੰਧੂ, ਬੀ.ਐਡ ਐਸੋਸਿਏਸ਼ਨ ਜੀਐਨਡੀਯੂ ਕਾਲਜਿਜ਼ ਆਦਿ ਵੀ ਇਸ ਮੋਕੇ ਤੇ  ਮੌਜੂਦ ਰਹਿਣਗੇ।   

 

Tags: Tript Rajinder Singh Bajwa , Vijay Inder Singla , Balbir Singh Sidhu , Ashwani Sekhri , Aryan College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD