Thursday, 02 May 2024

 

 

ਖ਼ਾਸ ਖਬਰਾਂ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

 

ਇੰਗਲੈਡ ਤੋਂ ਆਏ ਬੱਚੇ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ

ਜ਼ਲਿਆਂ ਵਾਲਾ ਬਾਗ ਦਾ ਦੌਰਾ ਕਰਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਜਲੀ

5 Dariya News

ਅੰਮ੍ਰਿਤਸਰ , 19 Aug 2019

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਪਣੀਆਂ ਜੜ੍ਹਾਂ ਨਾਲ ਜੁੜੋ ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ 17 ਬੱਚਿਆਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਜਲਿਆਂ ਵਾਲਾ  ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ. ਗੁਰਸ਼ਰਨ ਸਿੰਘ ਟੂਰਿਜ਼ਮ ਅਧਿਕਾਰੀ ਨੇ ਦੱਸਿਆ ਕਿ ਕੱਲ੍ਹ ਨੂੰ ਇਹ ਬੱਚੇ ਪਾਰਟੀਸ਼ਨ ਮਿਊਜੀਅਮ ਅਤੇ ਵਾਰ ਮੈਮੋਰੀਅਲ ਦਾ ਦੌਰਾ ਕਰਨਗੇ। ਸ. ਗਰਸ਼ਰਨ ਸਿੰਘ ਨੇ ਦੱਸਿਆ ਕਿ ਇਸ ਦੌਰੇ ਦਾ ਮੰਤਵ ਪੰਜਾਬ ਤੋਂ ਬਾਹਰ ਰਹਿੰਦੇ ਪੰਜਾਬੀ ਬੱਚਿਆਂ ਨੂੰ ਪੰਜਾਬੀਅਤ ਨਾਲ ਜੋੜਣਾ ਹੈ ਅਤੇ ਉਨ੍ਹਾਂ ਨੂੰ ਆਪਣੇ ਅਮੀਰ ਸਭਿਆਚਾਰ ਤੋਂ ਜਾਣੂੰ ਕਰਵਾਉਣਾ ਹੈ, ਤਾਂ ਜੋ ਬੱਚੇ ਆਪਣੇ ਵਿਰਸੇ ਤੋਂ ਦੂਰ ਨਾ ਹੋਣ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਇਹ ਉਦੇਸ਼ ਹੈ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਅਮੀਰ ਵਿਰਸੇ ਦੇ ਗਿਆਨ ਹੋਵੇ। ਉਨਾਂ ਨੇ ਦੱਸਿਆ ਕਿ ਪੰਜਾਬ ਪੰਜਾਬੀਆਂ ਦਾ ਹੈ, ਜਿਸ ਵਿੱਚ ਸਾਰੇ ਧਰਮਾਂ ਦੇ ਲੋਕ ਸ਼ਾਮਲ ਹਨ। ਉਨਾਂ ਨੇ ਇਹ ਵੀ ਦੱਸਿਆ ਕਿ ਇਹ ਤੀਸਰਾ ਬੈਚ ਸੀ ਅਤੇ ਇਸ ਤੋਂ ਉਪਰੰਤ ਹੁਣ ਯੂਰਪ ਅਤੇ ਹੋਰ ਦੇਸ਼ਾਂ ਵਿੱਚ ਵੱਸੇ ਪੰਜਾਬੀ ਬੱਚਿਆਂ ਨੂੰ ਇਥੇ ਲਿਆ ਕੇ ਉਨ੍ਹਾਂ ਨੂੰ ਪੰਜਾਬੀ ਵਿਰਸੇ ਤੋਂ ਜਾਣੂੰ ਕਰਵਾਇਆ ਜਾਵੇਗਾ। ਅੱਜ ਬੱਚਿਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਨਤਮਸਤਕ ਹੋ ਕੇ ਅਥਾਹ ਖੁਸ਼ੀ ਮਿਲੀ ਅਤੇ ਜਲਿਆਂ ਵਾਲਾ  ਬਾਗ ਦੇ ਦੌਰੇ ਮੌਕੇ ਸਾਰੇ ਬੱਚੇ ਭਾਵੁਕ ਨਜ਼ਰ ਆਏ। ਇੰਗਲੈਂਡ ਦੀ ਹਕੂਮਤ ਵੱਲੋਂ ਕੀਤੇ ਗਏ ਨਹਿੱਥੇ ਲੋਕਾਂ ਦੇ ਕਤਲੇਆਮ ਦਾ ਇਤਹਾਸ ਪੜ੍ਹਦੇ ਬੱਚਿਆਂ ਦੀਆਂ ਅੱਖਾਂ ਨਮ ਹੋ ਗਈਆਂ। ਭਾਰਤ ਦੀ ਆਜ਼ਾਦੀ ਲਈ ਪੰਜਾਬੀਆਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਵੇਖ ਕੇ ਬੱਚਿਆਂ ਅੰਦਰ ਅਥਾਹ ਜੋਸ਼ ਵੀ ਵਿਖਾਈ ਦੇ ਰਿਹਾ ਸੀ। 

 

Tags: Connect to Your Roots

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD