Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਤ ਦਰਜਨਾਂ ਪਿੰਡਾਂ ਦਾ ਦੌਰਾ

ਸਰਕਾਰ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ, ਲੋਕਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਧਰਮਸੋਤ

5 Dariya News

ਭਾਦਸੋਂ/ਨਾਭਾ/ਪਟਿਆਲਾ , 19 Aug 2019

Last updated on: Aug 19, 2019, 00:00 IST

ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤਾ ਮਾਮਲਿਆਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਤ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ ਅਤੇ ਸਰਹਿੰਦ ਚੋਅ 'ਚ ਵੱਧ ਪਾਣੀ ਆਉਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ 'ਚ ਭਰੇ ਪਾਣੀ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਕੈਬਨਿਟ ਮੰਤਰੀ ਨੇ ਜਿੱਥੇ ਪਿੰਡ ਰਾਮਗੜ੍ਹ, ਮਾਂਗੇਵਾਲ, ਲੋਪੇ, ਭੋੜੇ, ਘਣੀਵਾਲ, ਮੱਲੇਵਾਲ, ਢੀਂਗੀ, ਸੁੱਖੇਵਾਲ, ਸਾਲੂਵਾਲ, ਕੌਲ, ਗਲਵੱਟੀ, ਭੀਲੋਵਾਲ, ਤੁੰਗਾਂ, ਹਿੰਮਤਪੁਰਾ ਤੇ ਛੀਂਟਾਂਵਾਲਾ ਆਦਿ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਉਥੇ ਹੀ ਪਾਣੀ ਦੇ ਕੁਦਰਤੀ ਵਹਾਅ 'ਚ ਅੜਿਕੇ ਤੁਰੰਤ ਦੂਰ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਸ. ਧਰਮਸੋਤ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਤੇ ਸਮੁੱਚਾ ਪ੍ਰਸ਼ਾਸਨ ਪੂਰੀ ਚੌਕਸੀ ਨਾਲ ਨਾਗਰਿਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਨਿਭਾਉਂਦਿਆਂ ਕਿਸੇ ਵੀ ਸੰਭਾਵੀ ਖ਼ਤਰੇ ਵਾਲੀ ਸਥਿਤੀ ਨਾਲ ਨਿਪਟਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਮੁਸ਼ਕਿਲ ਘੜੀ 'ਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵੇ ਢੁਕਵਾ ਮੁਆਵਜਾ ਦਿੱਤਾ ਜਾਵੇਗਾ।ਸ. ਧਰਮਸੋਤ ਨੇ ਸਥਾਨਕ ਲੋਕਾਂ ਦੀ ਮੰਗ 'ਤੇ ਪਿੰਡ ਮਾਂਗੇਵਾਲ ਅਤੇ ਝੰਬਾਲੀ ਦੇ ਪੁਲਾਂ ਦੇ ਨਿਰਮਾਣ ਕਾਰਜ ਤੁਰੰਤ ਸ਼ੁਰੂ ਕਰਵਾਉਣ ਲਈ ਸਬੰਧਤ ਵਿਭਾਗ ਨੂੰ ਮੌਕੇ 'ਤੇ ਹੀ ਹਦਾਇਤਾਂ ਜਾਰੀ ਕੀਤੀਆਂ।

ਉਨ੍ਹਾਂ ਨੇ ਦੱਸਿਆ ਕਿ ਇਹ ਦੋਵੇਂ ਪੁਲ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਅਤੇ ਇਨ੍ਹਾਂ ਲਈ ਟੈਂਡਰ ਲਗਾਉਣ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲ ਨਿਕਾਸ ਵਿਭਾਗ ਨੇ ਇਸ ਵਾਰ ਅਗੇਤੀ ਤਿਆਰੀ ਕਰਕੇ ਪਿਛਲੇ ਲੰਮੇ ਸਮੇਂ ਤੋਂ ਸਾਫ਼ ਹੋਣ ਵਾਲੀਆਂ ਡਰੇਨਾਂ ਤੇ ਨਦੀ ਨਾਲਿਆਂ ਦੀ ਸਮੇਂ ਸਿਰ ਸਫ਼ਾਈ ਕਰਵਾ ਲਈ ਸੀ ਜਿਸ ਕਰਕੇ ਪਾਣੀ ਆਪਣੇ ਕੁਦਰਤੀ ਵਹਿਣ ਮੁਤਾਬਕ ਲੰਘ ਰਿਹਾ ਹੈ।ਉਨ੍ਹਾਂ ਨੇ ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਤੇ ਐਸ.ਡੀ.ਐਮ. ਨਾਭਾ ਸ੍ਰੀ ਕੇ.ਆਰ. ਕਾਂਸਲ ਨੂੰ ਹਦਾਇਤ ਕੀਤੀ ਕਿ ਪਾਣੀ ਦੇ ਕੁਦਰਤੀ ਵਹਾਅ 'ਚ ਕੋਈ ਅੜਿਕਾ ਨਹੀਂ ਲੱਗਣਾ ਚਾਹੀਦਾ ਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਜਿੱਥੇ ਕਿਤੇ ਪਾਣੀ ਦੇ ਵਹਾਅ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲੀਆਂ ਲਾਉਣ ਦੀ ਲੋੜ ਹੈ, ਬਾਰੇ ਵੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸ੍ਰੀ ਕਾਲਾ ਰਾਮ ਕਾਂਸਲ, ਡੀ.ਐਸ.ਪੀ. ਨਾਭਾ ਸ੍ਰੀ ਵਰਿੰਦਰਜੀਤ ਸਿੰਘ ਥਿੰਦ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਸਮੇਤ ਸ੍ਰੀ ਚਰਨਜੀਤ ਬਾਤਿਸ਼, ਸ. ਕਾਬਲ ਸਿੰਘ, ਸ. ਬਲਵਿੰਦਰ ਸਿੰਘ ਬਿੱਟੂ, ਸ. ਪਰਮਜੀਤ ਸਿੰਘ ਕੱਲਰਮਾਜਰੀ, ਸ੍ਰੀ ਜਤਿੰਦਰ ਸਿੰਘ ਅਭੇਪੁਰ, ਸ੍ਰੀ ਹਰਜੀਤ ਸਿੰਘ ਮਾਂਗੇਵਾਲ ਅਤੇ ਵੱਡੀ ਗਿਣਤੀ 'ਚ ਪਿੰਡਾਂ ਦੇ ਪੰਚ, ਸਰਪੰਚ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।  

 

Tags: Sadhu Singh Dharamsot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD