Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਮਿਲੇਗਾ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ-ਪਰਮਿੰਦਰ ਸਿੰਘ ਪਿੰਕੀ

ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਕੀਤਾ ਗਿਆ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਉਦਘਾਟਨ

5 Dariya News

ਫਿਰੋਜ਼ਪੁਰ , 20 Aug 2019

Last updated on: Aug 20, 2019, 00:00 IST

ਸਰਕਾਰ ਵੱਲੋਂ ਰਾਜ ਦੇ 43 ਲੱਖ ਪਰਿਵਾਰਾਂ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਯੋਗ ਲਾਭਪਾਤਰੀਆਂ ਲਈ 5 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦਾ ਸੁਨਹਿਰਾ ਮੌਕਾ ਲੈ ਕੇ ਆਈ ਹੈ। ਇਹ ਪ੍ਰਗਟਾਵਾ ਮੁੱਖ ਮਹਿਮਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਉਦਘਾਟਨੀ ਸਮਾਰੋਹ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਸ੍ਰੀ. ਸੁਮੇਰ ਸਿੰਘ ਗੁਰਜਰ ਅਤੇ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਸਮੂਹ ਹਾਜ਼ਰੀਨ ਨੂੰ ਦੱਸਿਆ ਕਿ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ 43 ਲੱਖ ਪਰਿਵਾਰਾਂ ਨੂੰ ਲਾਭ ਦਿੱਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਦਾ ਇਸ ਸਕੀਮ ਦਾ ਈ-ਕਾਰਡ ਬਣਿਆ ਹੋਵੇਗਾ ਉਸ ਲਾਭਪਾਤਰੀ ਨੂੰ ਪੰਜੀਕ੍ਰਿਤ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ 5 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਵੇਗੀ। ਇਹ ਕਾਰਡ ਜ਼ਿਲ੍ਹੇ ਦੇ ਹਰੇਕ ਸਰਕਾਰੀ ਹਸਪਤਾਲ ਵਿੱਚ ਮੁਫਤ ਬਣੇਗਾ ਅਤੇ ਜਿਲ੍ਹੇ ਦੇ 121 ਕਾਮਨ ਸਰਵਿਸ ਸੈਟਰਾਂ ਵਿੱਚ ਇਹ ਈ ਕਾਰਡ ਨਿਰਧਾਰਿਤ ਸ਼ਰਤਾ ਪੂਰੀਆਂ ਕਰਕੇ ਬਣਾਇਆ ਜਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਇਸ ਸਕੀਮ ਤਹਿਤ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਦੇ ਲਗਭਗ 50 ਹਜ਼ਾਰ ਈ-ਕਾਰਡ ਬਣਾਏ ਗਏ ਹਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ 1 ਲੱਖ 77 ਹਜ਼ਾਰ 734 ਪਰਿਵਾਰਾਂ ਦੇ ਈ.ਕਾਰਡ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਜਿਸ ਨਾਲ ਲੋਕਾਂ ਨੂੰ ਆਪਣਾ ਇਲਾਜ ਮੁਫਤ ਕਰਵਾਉਣ ਵਿੱਚ ਪੂਰੀ ਸੁਵਿਧਾ ਮਿਲੇਗੀ।ਕਮਿਸ਼ਨਰ ਸ੍ਰੀ. ਸੁਮੇਰ ਸਿੰਘ ਗੁਰਜਰ ਅਤੇ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਡਾਟਾ ਵਿੱਚ ਸ਼ਾਮਲ ਪਰਿਵਾਰ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਕਿਸਾਨ ਪਰਿਵਾਰ (ਜੇ-ਫਾਰਮ ਧਾਰਕ), ਉਸਾਰੀ ਭਲਾਈ ਬੋਰਡ ਅਤੇ ਪੰਜੀਕ੍ਰਿਤ ਉਸਾਰੀ ਕਾਮੇ ਲਾਭ ਲੈ ਸਕਦੇ ਹਨ। ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰਨ ਜਾਂ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿੱਚ ਅਰੋਗਿਆ ਮਿੱਤਰ ਨਾਲ ਸੰਪਰਕ ਕਰਨ। 

ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕਿਹਾ ਕਿ ਉਹ ਆਪਣੇ-ਆਪਣੇ ਇਲਾਕੇ ਨੂੰ ਇਸ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਲੋਕ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਮੌਕੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਨਮ ਵਰਢੇਗੰਢ ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ।  ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਯੋਗ ਲਾਭਪਾਤਰੀਆਂ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਅਧੀਨ ਆਪਣਾ ਇਲਾਜ ਸਰਕਾਰੀ ਹਸਪਤਾਲ ਅਤੇ ਪ੍ਰਾਈਵੇਟ ਹਸਪਤਾਲ ਜਿਵੇਂ ਕਿ ਅਸੀਜਾ ਅੱਖਾਂ ਦਾ ਹਸਪਤਾਲ, ਬਾਠ ਅੱਖਾਂ ਦਾ ਹਸਪਤਾਲ, ਏ.ਵਨ. ਨਾਗੀ ਹਸਪਤਾਲ ਮੁੱਦਕੀ ਵਿੱਚ ਬਿਲਕੁਲ ਮੁਫਤ ਕਰਵਾ ਸਕਦੇ ਹਨ ਅਤੇ ਅਨਿਲ ਬਾਗੀ ਹਸਪਤਾਲ, ਕਾਲੀਆਂ ਅੱਖਾਂ ਦਾ ਹਸਪਤਾਲ, ਆਸਥਾ ਹਸਪਤਾਲ ਗੁਰੂਹਰਸਹਾਏ ਅਤੇ ਓਸਨ ਹਸਪਤਾਲਾਂ ਨੂੰ ਵੀ ਜਲਦੀ ਇਸ ਸਕੀਮ ਤਹਿਤ ਪੰਜੀਕ੍ਰਿਤ  ਹੋਣ ਵਾਸਤੇ ਪ੍ਰੋਸੈਸ ਵਿੱਚ ਹਨ। ਉਨ੍ਹਾਂ ਦੱਸਿਆ ਕਿ ਈ. ਕਾਰਡ ਜਾਰੀ ਕਰਾਉਣ ਲਈ ਯੋਗ ਲਾਭਪਾਤਰੀ ਕੋਲ ਆਪਣਾ ਆਧਾਰ ਕਾਰਡ, ਰਾਸ਼ਨ ਕਾਰਡ, ਵਿਅਕਤੀਗਤ ਪੈਨ ਕਾਰਡ (ਛੋਟੇ ਵਪਾਰੀਆਂ ਲਈ), ਪੰਜੀਕ੍ਰਿਤ ਕਾਰਡ (ਉਸਾਰੀ ਕਾਮਿਆਂ ਲਈ) ਦਸਤਾਵੇਜ਼ ਹੋਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਆਪਣੀ ਪਾਤਰਤਾ ਦੇਖਣ ਲਈ ਅਤੇ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ www.shapunjab.in ਅਤੇ ਟੋਲ ਫਰੀ ਹੈਲਪਲਾਈਨ ਨੰ: 104 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਅੰਤ ਵਿੱਚ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਯੋਗ ਲਾਭਪਾਤਰੀਆਂ ਨੂੰ ਈ-ਕਾਰਡ ਵੀ ਵੰਡ ਗਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਰਵਿੰਦਰਪਾਲ ਸਿੰਘ ਸੰਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰ. ਹਰਜਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਰਤਨਦੀਪ ਸੰਧੂ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਚਰਨ ਸਿੰਘ ਨਾਹਰ, ਜ਼ਿਲ੍ਹਾ ਸਿੱਖਿਆ ਅਫਸਰ ਕੁਲਵਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ. ਸੰਜੀਵ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਜਿੰਦਰ ਮਨਚੰਦਾ, ਸੀਨੀਅਰ ਮੈਡੀਕਲ ਅਫਸਰ ਡਾ. ਗੁਰਮੇਜ ਰਾਮ ਗੋਰਾਇਆ, ਜ਼ਿਲ੍ਹਾ ਸਿਹਤ ਅਫਸਰ ਡਾ. ਅਨੀਤਾ, ਜੋਨਲ ਮਲੇਰੀਆ ਅਫਸਰ ਡਾ. ਮੀਨਾਕਸ਼ੀ ਢੀਂਗੜਾ, ਫੂਡ ਸੇਫਟੀ ਅਫਸਰ ਮਨਜਿੰਦਰ ਸਿੰਘ ਢਿੱਲੋ, ਸਕੱਤਰ ਰੈੱਡ ਕਰਾਸ ਸ੍ਰੀ. ਅਸੋਕ ਬਹਿਲ, ਹਰਿੰਦਰ ਸਿੰਘ ਖੋਸਾ, ਰਾਜੀਵ ਹਾਂਡਾ, ਸੁਖਵਿੰਦਰ ਸਿੰਘ ਅਟਾਰੀ, ਪ੍ਰਿੰਸ, ਰਿਸ਼ੀ ਸ਼ਰਮਾ ਅਤੇ ਸ੍ਰੀ. ਵਿਕਾਸ ਕਾਲੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।   

 

Tags: Parminder Singh Pinky

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD