Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਇਕ, ਡੀਸੀ ਅਤੇ ਐਸਐਸਪੀ ਨੇ ਪਿੰਡ ਨਿਹਾਲੇ ਵਾਲਾ ਵਿੱਚ ਚਲਾਇਆ ਬਚਾਅ ਕਾਰਜ, ਪਿੰਡ ਦੇ ਲੋਕਾਂ ਨੂੰ ਬਚਾਉਣ ਲਈ ਮੋਟਰ ਬੋਟ ਰਾਹੀਂ ਖ਼ੁਦ ਗਏ ਪਾਣੀ ਵਿਚ

ਮੁਸ਼ਕਲ ਦੀ ਇਸ ਘੜੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਮਦਦ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ

5 Dariya News

ਫ਼ਿਰੋਜ਼ਪੁਰ , 20 Aug 2019

Last updated on: Aug 20, 2019, 00:00 IST

ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੋਰ ਤੇ ਪਿੰਡ ਨਿਹਾਲੇ ਵਾਲਾ ਦੇ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਫਸੇ ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ 'ਤੇ ਬਚਾਅ ਮੁਹਿੰਮ ਚਲਾਈ। ਜਿਵੇਂ ਹੀ ਪਿੰਡ ਵਿੱਚ ਹੜ੍ਹ ਵਰਗੇ ਹਾਲਾਤ ਸਾਹਮਣੇ ਆਏ, ਵਿਧਾਇਕ ਸ੍ਰੀ ਪਰਮਿੰਦਰ ਸਿੰਘ ਪਿੰਕੀ, ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਚੰਦਰ ਗੈਂਦ ਅਤੇ ਐਸਐਸਪੀ ਸ੍ਰੀ ਵਿਵੇਕ ਐਸ ਸੋਨੀ ਐਨਡੀਆਰਐਫ ਅਤੇ ਫ਼ੌਜ ਦੀਆਂ ਟੀਮਾਂ ਨਾਲ ਮੌਕੇ ਤੇ ਪਹੁੰਚੇ ਅਤੇ ਤੁਰੰਤ ਹੀ ਪਾਣੀ ਵਿਚ ਫਸੇ ਲੋਕਾਂ ਦੀ ਜਾਨ ਬਚਾਉਣ ਲਈ ਇੱਕ ਵਿਸ਼ਾਲ ਬਚਾਅ ਅਭਿਆਨ ਚਲਾਇਆ ਗਿਆ।

ਪਹਿਲਾਂ ਤਾਂ ਡਿਪਟੀ ਕਮਿਸ਼ਨਰ ਇਸ ਪੂਰੇ ਬਚਾਅ ਕਾਰਜ ਦੀ ਖ਼ੁਦ ਨਿਗਰਾਨੀ ਕਰ ਰਹੇ ਸੀ, ਇਸ ਦੇ ਤੁਰੰਤ ਬਾਅਦ ਹੀ ਵਿਧਾਇਕ,  ਡਿਪਟੀ ਕਮਿਸ਼ਨਰ ਅਤੇ ਐਸਐਸਪੀ ਖ਼ੁਦ ਮੋਟਰ ਬੋਟ ਰਾਹੀਂ ਫਸੇ ਲੋਕਾਂ ਨੂੰ ਬਚਾਉਣ ਲਈ ਪਾਣੀ ਵਿੱਚ ਚਲੇ ਗਏ। ਇਸ ਸਾਂਝੇ ਅਭਿਆਨ ਦੀ ਸ਼ੁਰੂਆਤ ਲੋਕਾਂ ਦੀ ਜਾਨ ਬਚਾਉਣ ਅਤੇ ਇਹ ਯਕੀਨੀ ਬਣਾਉਣ ਲਈ ਕੀਤੀ ਗਈ ਸੀ ਕਿ ਕੋਈ ਜਾਨੀ ਨੁਕਸਾਨ ਨਾ ਹੋਵੇ। ਇਸ ਦੌਰਾਨ ਪੁਲਿਸ, ਨਹਿਰੀ ਅਤੇ ਸਿੰਚਾਈ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਐਨਡੀਆਰਐਫ ਅਤੇ ਫ਼ੌਜ ਦੇ ਅਧਿਕਾਰੀਆਂ ਨੂੰ ਬਚਾਅ ਕਾਰਜਾਂ ਲਈ ਹਰ ਤਰਾਂ ਦੀ ਸਹਾਇਤਾ ਪ੍ਰਦਾਨ ਕੀਤੀ ਗਈ।  ਇਸ ਦੌਰਾਨ ਇਹ ਵੀ ਯਕੀਨੀ ਬਣਾਇਆ ਗਿਆ ਕਿ ਜਿਨ੍ਹਾਂ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਭੇਜਿਆ ਗਿਆ ਹੈ ਕਿ ਉਨ੍ਹਾਂ ਨੂੰ ਖਾਣਾ, ਇਲਾਜ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਪੂਰੇ ਬਚਾਅ ਕਾਰਜ ਦੌਰਾਨ  ਡਿਪਟੀ ਕਮਿਸ਼ਨਰ ਅਤੇ ਐਸਐਸਪੀ ਮੌਕੇ ਤੇ ਮੌਜੂਦ ਰਹੇ।  ਪੂਰੇ ਬਚਾਅ ਅਭਿਆਨ ਦੀ ਅਗਵਾਈ ਐਨਡੀਆਰਐਫ ਬਠਿੰਡਾ ਦੇ ਇੰਸਪੈਕਟਰ ਅਨਿਲ ਯਾਦਵ, ਸਬ ਇੰਸਪੈਕਟਰ ਬਿਹਾਰੀ ਲਾਲ ਨੇ ਕੀਤੀ ਅਤੇ ਹੜ੍ਹ ਪ੍ਰਭਾਵਿਤ ਪਿੰਡ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਬਚਾਇਆ। ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਇਸ ਮੁਸ਼ਕਲ ਦੀ ਇਸ ਘੜੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਮਦਦ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

 

Tags: Parminder Singh Pinky , DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD