Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਢੇਸੀ ਵੱਲੋਂ ਕੇਂਦਰੀ ਮੰਤਰੀਆਂ ਹਰਦੀਪ ਪੁਰੀ ਤੇ ਸੋਮ ਪ੍ਰਕਾਸ਼ ਨਾਲ ਮੁਲਾਕਾਤ

ਅੰਮ੍ਰਿਤਸਰ-ਲੰਦਨ ਵਿਚਾਲੇ ਸਿੱਧੀ ਉਡਾਣ ਲਈ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਕਰਨ ਲਈ ਕਿਹਾ

5 Dariya News

ਨਵੀਂ ਦਿੱਲੀ , 22 Aug 2019

ਬਰਤਾਨਵੀ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਕੇਂਦਰੀ ਸਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਉਨਾਂ ਨੇ ਮੰਤਰੀਆਂ ਨੂੰ ਬਰਤਾਨੀਆਂ ਵਿਖੇ ਵੱਡੀ ਗਿਣਤੀ ਵਿੱਚ ਵਸਦੇ ਪ੍ਰਵਾਸੀ ਭਾਰਤੀਆਂ ਖਹਸ ਕਰਕੇ ਪੰਜਾਬੀਆਂ ਵੱਲੋਂ ਅੰਮ੍ਰਿਤਸਰ ਅਤੇ ਲੰਦਨ ਦਰਮਿਆਨ ਸਿੱਧੀਆਂ ਹਵਾਈ ਉਡਾਣਾਂ ਸੁਰੂ ਕਰਨ ਲਈ ਲੰਬੇ ਸਮੇਂ ਤੋਂ ਲਟਕਦੀ ਮੰਗ ਬਾਰੇ ਜਾਗਰੂਕ ਕੀਤਾ। ਉਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਹੋਰ ਕੌਮਾਂਤਰੀ ਏਅਰ ਲਾਈਨਾਂ ਇਹ ਕੌਮਾਂਤਰੀ ਉਡਾਣਾ ਸ਼ੁਰੂ ਕਰਨ ਇਸ ਲਈ ਸਿੱਧੀਆਂ ਉਡਾਣਾਂ ਸੁਰੂ ਕਰਨ ਦੀ ਸਭ ਤੋਂ ਵਧੀਆ ਗੱਲ ਇਹ ਹੋਵੇਗੀ ਕਿ ਦੇਸ਼ ਦੀ ਰਾਸ਼ਟਰੀ ਕੰਪਨੀ 'ਏਅਰ ਇੰਡੀਆ' ਹੀ ਇਸ ਹਵਾਈ ਰਸਤੇ 'ਤੇ ਉਡਾਨ ਦੀ ਸ਼ੁਰੂਆਤ ਕਰਕੇ ਅਗਵਾਈ ਕਰੇ ਜਿਸ ਦਾ ਯਾਤਰੀਆਂ ਲਈ ਬਹੁਤ ਲਾਭ ਹੋਵੇਗਾ।ਮੀਟਿੰਗ ਦੌਰਾਨ ਮੰਤਰੀ ਸੋਮ ਪ੍ਰਕਾਸ ਨੇ ਕਿਹਾ, “ਮੈਂ ਨਿਸਚਤ ਤੌਰ 'ਤੇ ਦਿੱਲੀ-ਲੰਦਨ ਵਿਚਾਲੇ ਵਧੇਰੇ ਸਿੱਧੀਆਂ ਉਡਾਣਾਂ ਦੀ ਹਮਾਇਤ ਕਰਦਾ ਹਾਂ, ਕਿਉਂਕਿ ਇਸ ਨਾਲ ਪੰਜਾਬ ਅਤੇ ਗੁਆਂਢੀ ਰਾਜਾਂ ਵਿਚ ਵਪਾਰ, ਵਪਾਰ ਅਤੇ ਸੈਰ-ਸਪਾਟਾ ਨੂੰ ਹੁਲਾਰਾ ਮਿਲੇਗਾ। ਉਨਾਂ ਕਿਹਾ ਕਿ ਅਸੀਂ ਇਸ ਬਾਰੇ ਮੰਗ ਦੇ ਵੇਰਵਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਮੇਰੇ ਸਹਿਯੋਗੀ ਮੰਤਰੀ ਪੁਰੀ ਨੇ ਸੰਸਦ ਮੈਂਬਰ ਢੇਸੀ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰੇਗੀ ਕਿ ਇਸ ਉਡਾਣ ਨੂੰ ਜਲਦੀ ਤੋਂ ਜਲਦੀ ਸੰਭਵ ਮੌਕੇ ਤਲਾਸ ਕੇ ਯਕੀਨੀ ਬਣਾਇਆ ਜਾਵੇ।”

ਇਸ ਮੌਕੇ ਸਹਿਰੀ ਹਵਾਬਾਜੀ ਮੰਤਰੀ ਪੁਰੀ ਨੇ ਦੱਸਿਆ ਕਿ ਉਹ ਆਪਣੇ ਅਧਿਕਾਰੀਆਂ ਨਾਲ ਇਸ ਮਾਮਲੇ ਬਾਰੇ ਮੀਟਿੰਗ ਕਰਨਗੇ ਕਿ ਇਸ ਸਬੰਧੀ ਕੀ ਕੀਤਾ ਜਾ ਸਕਦਾ ਹੈ। ਉਹ ਨਿਸਚਤ ਰੂਪ ਵਿੱਚ ਚਾਹੁੰਦੇ ਹਨ ਕਿ 'ਗੁਰੂ ਕੀ ਨਗਰੀ' (ਗੁਰੂ ਦਾ ਸ਼ਹਿਰ) ਅੰਮ੍ਰਿਤਸਰ ਤਰੱਕੀ ਕਰਕੇ ਉੱਤਰ ਭਾਰਤ ਅਤੇ ਰਾਜਾਂ ਲਈ ਇੱਕ ਮਜਬੂਤ ਮੁੱਖ ਦੁਆਰ ਬਣੇ।ਸੰਸਦ ਮੈਂਬਰ ਢੇਸੀ, ਜਿਸਦਾ ਆਪਣਾ ਸੰਸਦੀ ਹਲਕਾ ਸਲੋਹ ਹੀਥਰੋ ਹਵਾਈ ਅੱਡੇ ਦੇ ਨੇੜੇ ਪੈਂਦਾ ਹੈ ਅਤੇ ਇੱਥੇ ਪੰਜਾਬੀਆਂ ਦੀ ਵੱਡੀ ਗਿਣਤੀ ਵਸਦੀ ਹੈ, ਨੇ ਦੋਵਾਂ ਮੰਤਰੀਆਂ ਦਾ ਸਮਾਂ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਤੋਂ ਮੈਂ ਪ੍ਰਵਾਸੀ ਭਾਈਚਾਰੇ ਦੀ ਇਸ ਜਾਇਜ ਮੰਗ ਨੂੰ ਭਾਰਤੀ ਮੰਤਰੀਆਂ ਕੋਲ ਲਗਾਤਰ ਉਠਾ ਰਿਹਾ ਹਾਂ, ਕਿਉਂਕਿ ਇੰਗਲੈਂਡ ਵਸਦੇ ਭਾਰਤੀ, ਖਾਸਕਰ ਬਜੁਰਗਾਂ ਅਤੇ ਛੋਟੇ ਬੱਚਿਆਂ ਦੇ ਨਾਲ ਪੰਜਾਬ ਪਰਤਦੇ ਹਨ, ਉਹ ਉਡਾਣ ਦੇ ਲੰਮੇ ਸਮੇਂ, ਰਸਤੇ ਵਿੱਚ ਠਹਿਰਾਓ ਅਤੇ ਹਵਾਈ ਜ਼ਹਾਜ਼ ਨੂੰ ਬਦਲਣ ਦੀ ਭਾਰੀ ਅਸੁਵਿਧਾ ਨਹੀਂ ਚਾਹੁੰਦੇ। ਅਜਿਹੀ ਸਿੱਧੀ ਉਡਾਣ ਦੋਵਾਂ ਦੇਸ਼ਾਂ ਦਰਮਿਆਨ ਵਪਾਰ, ਸੈਰ-ਸਪਾਟਾ ਅਤੇ ਸਭਿਆਚਾਰਕ ਸਬੰਧਾਂ ਨੂੰ ਵਧਾਉਣ ਦੇ ਨਾਲ-ਨਾਲ ਹਵਾਈ ਆਪਰੇਟਰਾਂ ਲਈ ਮੁਨਾਫਾਯੋਗ ਸਾਬਤ ਹੋਏਗੀ ਕਿਉਂਕਿ ਹਰ ਸਾਲ ਅੰਮ੍ਰਿਤਸਰ ਵਿਖੇ ਲੱਖਾਂ ਤੀਰਥ ਯਾਤਰੀ ਵੀ ਆਉਂਦੇ ਹਨ। ਉਨਾਂ ਮੰਤਰੀਆਂ ਨੂੰ ਇਹ ਵੀ ਕਿਹਾ ਕਿ ਇਹ ਸਿੱਧਾ ਹਵਾਈ ਰੂਟ ਸਮੇਂ ਦੀ ਮੰਗ ਹੈ ਅਤੇ ਵਿਸਵਵਿਆਪੀ ਵਪਾਰਕ ਕੇਂਦਰ ਲੰਦਨ ਅਤੇ ਅਧਿਆਤਮਕ ਕੇਂਦਰ ਅੰਮ੍ਰਿਤਸਰ ਵਿਚਕਾਰ ਸਿੱਧਾ ਸੰਪਰਕ ਜੁੜ ਜਾਵੇਗਾ ਜਿਸ ਦਾ ਸਭ ਨੂੰ ਲਾਭ ਹੋਵੇਗਾ।

 

Tags: Hardeep Singh Puri , Som Parkash

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD