Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨਸਾ ਨੂੰ ਪੋਸ਼ਣ ਅਭਿਆਨ ਵਿਚ ਉੱਤਮ ਭੂਮਿਕਾ ਨਿਭਾਉਣ ਤੇ ਮਿਲਿਆ ਐਵਾਰਡ

ਡੀ.ਸੀ.ਮਾਨਸਾ ਅਪਨੀਤ ਰਿਆਤ ਨੇ ਮੰਤਰੀ ਸਿਮਰਤੀ ਇਰਾਨੀ ਕੋਲੋਂ ਪ੍ਰਾਪਤ ਕੀਤਾ ਐਵਾਰਡ

Web Admin

Web Admin

5 Dariya News

ਨਵੀਂ ਦਿੱਲੀ/ਮਾਨਸਾ , 23 Aug 2019

Last updated on: Aug 23, 2019, 00:00 IST

ਮਾਨਸਾ ਜਿਲ੍ਹੇ ਵਿਚ ਪੋਸ਼ਣ ਮਾਹ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਅੱਜ ਨਵੀਂ ਦਿੱਲੀ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਉਚੇਚੇ ਤੌਰ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਮਾਨਸਾ ਵਿਖੇ ਚੱਲ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ।ਅੱਜ ਨਵੀਂ ਦਿੱਲੀ ਵਿਖੇ ਹੋਏ ਸਮਾਰੋਹ ਦੌਰਾਨ ਮਾਨਸਾ ਜਲ੍ਹੇ ਨੂੰ ਪੋਸ਼ਣ ਅਭਿਆਨ ਤਹਿਤ ਵਧੀਆ ਗਤੀਵਿਧੀਆਂ ਕਰਵਾਉਣ ਤਹਿਤ ਉੱਤਮ ਜਲ੍ਹੇ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਭਲਾਈ ਮੰਤਰੀ ਸ੍ਰੀਮਤੀ ਸਿਮਰਤੀ ਇਰਾਨੀ ਨੇ ਉਚੇਚੇ ਤੌਰ ਤੇ ਡਿਪਟੀ ਕਮਿਸ਼ਨਰ ਨੂੰ ਵਧਾਈ ਦਿੰਦਿਆਂ ਦਿੱਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ਤੇ ਪੋਸ਼ਣ ਅਭਿਆਨ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਦੇ ਸਿੱਟੇ ਵਜ਼ੋ ਇਹ ਅਵਾਰਡ ਦਿੱਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ, ਜਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਅਵਿਨਾਸ਼ ਕੌਰ ਅਤੇ ਸਵਸਥ ਭਾਰਤ ਪ੍ਰੇਰਕ ਸ੍ਰੀ ਆਦਿੱਤਯ ਮਦਾਨ ਨੇ ਸਮਾਗਮ ਦੌਰਾਨ ਇਹ ਅਵਾਰਡ ਪ੍ਰਾਪਤ ਕੀਤਾ। ਪਿਛਲੇ ਸਾਲ ਵੀ ਪੋਸ਼ਣ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੂੰ ਕੌਮੀ ਅਵਾਰਡ ਨਾਲ ਨਿਵਾਜਿਆ ਗਿਆ ਸੀ।

 ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਕੌਰ ਸਪਰਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਪੋਸ਼ਣ ਅਭਿਆਨ ਦਾ ਮੁੱਖ ਮੰਤਵ ਕੁਪੋਸ਼ਣ ਦਾ ਖਾਤਮਾ ਕਰਨਾ ਹੈ। ਉਨਾਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀਮਤੀ ਸਿਮਰਤੀ ਈਰਾਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੋਸ਼ਣ ਅਭਿਆਨ ਦਾ ਮੁੱਖ ਮਨਰੋਥ ਛੇ ਸਾਲ ਤੱਕ ਦੇ ਬੱਚਿਆਂ ਵਿੱਚ ਸਰੀਰਿਕ ਵਿਕਾਸ ਦੀ ਕਮੀ, ਜਨਮ ਸਮੇਂ ਬੱਚਿਆ ਦਾ ਘੱਟ ਵਜ਼ਨ, ਬੌਨੇਪਣ ਦੀ ਸਮੱਸਿਆ, ਪੋਸ਼ਕ ਅਹਾਰ ਦੀ ਕਮੀ ਅਤੇ ਅਨੀਮਿਆ ਨੂੰ ਦੂਰ ਕਰਨਾ ਹੈ। ਇਸ ਅਭਿਆਨ ਤਹਿਤ ਔਰਤਾਂ ਅਤੇ ਬੱਚਿਆਂ ਨੂੰ ਮੁੱਖ ਤੌਰ 'ਤੇ ਸ਼ਾਮਲ ਕੀਤਾ ਗਿਆ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਪੋਸ਼ਣ ਅਭਿਆਨ ਨੂੰ ਲੋਕ ਲਹਿਰ ਬਣਾਉਂਦਿਆਂ ਜ਼ਿਲਿਆਂ ਵਿੱਚ ਜਾਗਰੂਕਤਾ ਮੁਹਿੰਮ ਵਿੱਢੀ ਗਈ। ਇਸ ਦੌਰਾਨ ਹੇਠਲੇ ਪੱਧਰ 'ਤੇ ਪੋਸ਼ਣ ਰੈਲੀਆਂ, ਗੋਦ ਭਰਾਈ, ਨਵ ਵਿਆਹੁਤਾ ਜੋੜਿਆਂ ਨੂੰ ਭਰੂਣ ਹੱਤਿਆ ਨਾ ਕਰਨ ਬਾਰੇ ਜਾਗਰੂਕ ਕਰਨਾ , ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਅਤੇ ਕੁਪੋਸ਼ਣ ਨਾਲ ਹੋਣ ਵਾਲੀਆਂ ਵੱਖ-ਵੱਖ ਤਰਾਂ ਦੀ ਬਿਮਾਰੀਆਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਘੱਟ ਖੂਨ ਵਾਲੇ ਬੱਚਿਆਂ ਦੀ ਤਿੰਨ ਤਿੰਨ ਮਹੀਨਿਆਂ ਬਾਅਦ ਸਪੈਸ਼ਲ ਮੋਨੀਟਰਿੰਗ ਕੀਤੀ ਗਈ। ਵਿਭਾਗ ਦਾ ਮੁੱਖ ਨਾਅਰਾ 'ਪੌਸ਼ਟਿਕ ਖਾਓ, ਤੰਦਰੁਸਤ ਰਹੋ' ਰਿਹਾ। ਉਨਾਂ ਕਿਹਾ ਕਿ ਸੂਬੇ ਵਿੱਚ ਕੁਪੋਸ਼ਣ ਮੁਕਤ ਸਿਰਜਣਾ ਲਈ ਜਿੱਥੇ ਚੰਗੀ ਖੁਰਾਕ ਖਾਣੀ ਜ਼ਰੂਰੀ ਹੈ ਉਥੇ ਸਿਹਤਮੰਦ ਆਦਤਾਂ ਵੀ ਪਾਉਣੀਆਂ ਜ਼ਰੂਰੀ ਹਨ। ਇਸ ਅਭਿਆਨ ਦੀ ਸਫਲਤਾ ਲਈ ਆਂਗਣਵਾੜੀ ਵਰਕਰਾਂ ਅਤੇ ਆਸ਼ਾ, ਏ.ਐਨ.ਐਮ. ਅਤੇ ਡੇ.ਐਨ.ਆਰ.ਐਲ.ਐਮ. (ਪੇਵਿਕਾਸ) ਨੇ ਬਹੁਤ ਮਿਹਨਤ ਕੀਤੀ। ਇਸ ਤਰਾਂ ਦੇ ਐਵਾਰਡ ਦਾ ਸਿਹਰਾ ਇਨ੍ਹਾਂ ਸਾਰਿਆਂ ਨੂੰ ਜਾਂਦਾ ਹੈ।

 

Tags: Smriti Irani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD